ਰੇਲ ਗੱਡੀ ਦੀ ਲਪੇਟ ''ਚ ਆਉਣ ਨਾਲ ਅਣਪਛਾਤੇ ਨੌਜਵਾਨ ਦੀ ਮੌਤ
Thursday, Sep 12, 2019 - 07:06 PM (IST)

ਬਠਿੰਡਾ, (ਸੁਖਵਿੰਦਰ)- ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਇਕ ਅਣਪਛਾਤੇ ਨੌਜਵਾਨ ਦੀ ਮੌਤ ਦਾ ਸਮਾਚਾਰ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਫਿਰੋਜ਼ਪੁਰ ਰੇਲਵੇ ਲਾਈਨ 'ਤੇ ਐੱਨ. ਐੱਫ. ਐੱਨ. ਫਾਟਕ ਨਜ਼ਦੀਕ ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ ਹੋ ਗਈ। ਹਾਦਸੇ ਦੌਰਾਨ ਮ੍ਰਿਤਕ ਦਾ ਸਰੀਰ ਬੁਰੀ ਤਰ੍ਹਾਂ ਖਿੱਲਰ ਗਿਆ। ਸੂਚਨਾ ਮਿਲਣ 'ਤੇ ਸਹਾਰਾ ਲਾਈਫ ਸੇਵਿੰਗ ਬ੍ਰਿਗੇਡ ਦੇ ਵਰਕਰ ਵਿੱਕੀ ਕੁਮਾਰ ਅਤੇ ਸੰਦੀਪ ਗਿੱਲ ਅਤੇ ਜੀ. ਆਰ. ਪੀ. ਦੇ ਅਧਿਕਾਰੀ ਮੌਕੇ 'ਤੇ ਪਹੁੰਚੇ। ਲਾਸ਼ ਕੋਲ ਇਕ ਸਾਈਕਲ ਅਤੇ ਟੁੱਟਿਆ ਹੋਇਆ ਮੋਬਾਇਲ ਪਿਆ ਹੋਇਆ ਸੀ। ਮ੍ਰਿਤਕ ਕੋਲ ਅਜਿਹਾ ਕੋਈ ਕਾਗਜ਼ ਨਹੀਂ ਮਿਲਿਆ ਜਿਸ ਨਾਲ ਉਸ ਦੀ ਪਛਾਣ ਕੀਤੀ ਜਾ ਸਕੇ। ਪੁਲਸ ਕਾਰਵਾਈ ਤੋਂ ਬਾਅਦ ਸੰਸਥਾ ਵੱਲੋਂ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ।