ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 1 ਦੀ ਮੌਤ
Sunday, Mar 26, 2023 - 02:32 PM (IST)

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)– ਅਣਪਛਾਤੇ ਵਾਹਨ ਵੱਲੋਂ ਇਕ ਮੋਟਰਸਾਈਕਲ ਨੂੰ ਟੱਕਰ ਮਾਰ ਦੇਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ ਵਨ ਬਰਨਾਲਾ ਦੇ ਪੁਲਸ ਅਧਿਕਾਰੀ ਬਲਜੀਤ ਸਿੰਘ ਨੇ ਦੱਸਿਆ ਕਿ ਪੁਲਸ ਕੋਲ ਮੁੱਦਈ ਨੇ ਬਿਆਨ ਦਰਜ ਕਰਵਾਏ ਕਿ ਮੇਰਾ ਪਤੀ ਇੰਦਰਜੀਤ ਸਿੰਘ ਪੀ.ਆਰ.ਟੀ.ਸੀ. ਬਰਨਾਲਾ ਡਿਪੂ ’ਚ ਬਤੌਰ ਡਰਾਈਵਰ ਨੌਕਰੀ ਕਰਦਾ ਸੀ, ਉਹ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਪਿੰਡ ਆ ਰਿਹਾ ਸੀ, ਜਦੋਂ ਉਹ ਜ਼ੀਰੋ ਪੁਆਇੰਟ ਬਰਨਾਲਾ ਵਿਖੇ ਪੁੱਜਿਆ ਤਾਂ ਅਣਪਛਾਤੇ ਵਾਹਨ ਚਾਲਕ ਨੇ ਉਸਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ।
ਇਹ ਵੀ ਪੜ੍ਹੋ- CIA ਸਟਾਫ਼ ਵੱਲੋਂ 20 ਕਰੋੜ ਦੀ ਹੈਰੋਇਨ ਤੇ ਡਰੱਗ ਮਨੀ ਸਣੇ ਦੋ ਵਿਅਕਤੀ ਗ੍ਰਿਫ਼ਤਾਰ
ਉਨ੍ਹਾਂ ਦੱਸਿਆ ਕਿ ਇਲਾਜ ਦੌਰਾਨ ਉਸ ਦੇ ਪਤੀ ਦੀ ਮੌਤ ਹੋ ਗਈ। ਮੁੱਦਈ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਜੂਦਾ ਹਾਲਾਤ 'ਤੇ ਵਿਚਾਰ ਚਰਚਾ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਵੇਗੀ ਵਿਸ਼ੇਸ਼ ਇਕੱਤਰਤਾ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।