ਅਣਪਛਾਤੇ ਵਾਹਨ ਚਾਲਕ ਨੇ ਮੋਟਰਸਾਈਕਲ ਸਵਾਰ ਨੂੰ ਪਿੱਛੋਂ ਮਾਰੀ ਟੱਕਰ, ਮੌਤ
Friday, Aug 22, 2025 - 12:33 AM (IST)

ਲੁਧਿਆਣਾ (ਅਨਿਲ)-ਥਾਣਾ ਸਲੇਮ ਟਾਬਰੀ ਅਧੀਨ ਆਉਂਦੇ ਜਲੰਧਰ ਬਾਈਪਾਸ ਚੌਕ ਨੇੜੇ ਇਕ ਅਣਪਛਾਤੇ ਵਾਹਨ ਚਾਲਕ ਨੇ ਪੁਲ ’ਤੇ ਪਿੱਛੇ ਤੋਂ ਇਕ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਬੇਕਾਬੂ ਹੋ ਗਿਆ ਅਤੇ ਪੁਲ ਦੀ ਕੰਧ ਨਾਲ ਟਕਰਾ ਗਿਆ, ਜਿਸ ਤੋਂ ਬਾਅਦ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਮੌਕੇ ’ਤੇ ਪਹੁੰਚੇ ਜਾਂਚ ਅਧਿਕਾਰੀ ਐੱਸ. ਐੱਚ. ਓ. ਹਰਮੇਸ਼ ਲਾਲ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਮੋਟਰਸਾਈਕਲ ਸਵਾਰ ਬਸਤੀ ਜੋਧੇਵਾਲ ਤੋਂ ਆ ਰਿਹਾ ਸੀ ਅਤੇ ਜਦੋਂ ਉਹ ਜਲੰਧਰ ਬਾਈਪਾਸ ਪੁਲ ਨੇੜੇ ਪਹੁੰਚਿਆ ਤਾਂ ਇਕ ਅਣਪਛਾਤੇ ਵਾਹਨ ਨੇ ਉਸ ਦੇ ਮੋਟਰਸਾਈਕਲ ਨੂੰ ਪਿੱਛੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਲਾਸ਼ ਸਿਵਲ ਹਸਪਤਾਲ ’ਚ ਪਛਾਣ ਲਈ ਰਖਵਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਪੁਲਸ ਨੇ ਮੋਟਰਸਾਈਕਲ ਨੂੰ ਕਬਜ਼ੇ ’ਚ ਲੈ ਲਿਆ ਹੈ ਅਤੇ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਮੋਟਰਸਾਈਕਲ ਨੂੰ ਟੱਕਰ ਮਾਰਨ ਵਾਲੇ ਵਾਹਨ ਦੀ ਪਛਾਣ ਕੀਤੀ ਜਾ ਸਕੇ।