ਕੇਂਦਰ ਸਰਕਾਰ ਕਿਸਾਨੀ ਨੂੰ ਤਬਾਹ ਕਰਨ ''ਤੇ ਤੁਲੀ- ਰੰਧਾਵਾ

06/08/2020 6:00:10 PM

ਧਰਮਕੋਟ ( ਸਤੀਸ਼ ) - ਪੰਜਾਬ ਦੀ ਕੈਬਨਿਟ ਦੇ ਸਹਿਕਾਰਤਾ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਅੱਜ ਧਰਮਕੋਟ ਹਲਕੇ ਵਿਚ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਦੇ ਨਿਵਾਸ ਸਥਾਨ ਪਿੰਡ ਲੋਹਗੜ ਵਿਖੇ ਪਹੁੰਚਣ 'ਤੇ ਕਾਂਗਰਸੀ ਆਗੂਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਕੈਬਨਿਟ  ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਧਰਮਕੋਟ ਹਲਕੇ ਵਿਚ ਸਹਿਕਾਰਤਾ ਵਿਭਾਗ ਦੇ ਕੰਮਾਂ ਦਾ ਨਿਰੀਖਣ ਕਰਨ ਲਈ ਪਹੁੰਚੇ ਸਨ। ਇਸ ਮੌਕੇ 'ਤੇ ਪਿੰਡ ਲੋਹਗੜ੍ਹ ਵਿਖੇ ਪ੍ਰੈੱਸ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨੀ ਨੂੰ ਤਬਾਹ ਕਰਨ 'ਤੇ ਤੁਲੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਿਸਾਨੀ ਜੋ ਕਿ ਆਰਥਿਕ ਪੱਖੋਂ ਬਹੁਤ ਹੀ ਮੰਦਹਾਲੀ ਵਿਚ ਜਾ ਰਹੀ ਹੈ। ਉਸ ਨੂੰ ਮੰਦਹਾਲੀ ਵਿੱਚੋਂ ਕੱਢਣ ਦੀ ਬਜਾਏ ਕੇਂਦਰ ਸਰਕਾਰ ਉਸ ਦੀ  ਆਰਥਿਕ ਹਾਲਤ ਨੂੰ ਹੋਰ ਕਮਜ਼ੋਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਫਸਲ ਵਿਚ ਕੀਤਾ ਨਿਗੂਣਾ ਵਾਧਾ ਜਿਸ ਨੂੰ ਪਹਿਲਾਂ ਹੀ ਮੁੱਖ ਮੰਤਰੀ ਪੰਜਾਬ ਵੱਲੋਂ ਰੱਦ ਕੀਤਾ ਜਾ ਚੁੱਕਾ ਹੈ ਕਿਉਂਕਿ ਇਹ ਨਾਂ ਮਾਤਰ ਵਾਧੇ ਨਾਲ ਕਿਸਾਨਾਂ ਦੀ ਆਰਥਿਕ ਹਾਲਤ ਹੋਰ ਵੀ ਕਮਜ਼ੋਰ ਹੋਵੇਗੀ। ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦੇ ਲਾਗਤ ਮੁੱਲ ਵੀ ਨਹੀਂ ਮਿਲ ਰਹੇ।

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਵਾਅਦੇ ਮੁਤਾਬਕ ਉਨ੍ਹਾਂ ਦੇ ਕਰਜ਼ੇ ਮੁਆਫ਼ ਕੀਤੇ ਗਏ ਹਨ ਅਤੇ ਹੋਰ ਵੀ ਸਹੂਲਤਾਂ ਦਿੱਤੀਆਂ ਗਈਆਂ ਹਨ। ਕੈਪਟਨ ਸਰਕਾਰ ਕਿਸਾਨਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸ ਮੌਕੇ 'ਤੇ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਵੱਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ 'ਤੇ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਮੋਗਾ ,ਇੰਦਰਪ੍ਰੀਤ ਸਿੰਘ ਬੰਟੀ ਪ੍ਰਧਾਨ ਨਗਰ ਕੌਾਸਲ ਧਰਮਕੋਟ, ਸੁਧੀਰ ਕੁਮਾਰ ਗੋਇਲ ਚੇਅਰਮੈਨ ਮਾਰਕੀਟ ਕਮੇਟੀ, ਸ਼ਿਵਾਜ ਸਿੰਘ ਭੋਲਾ ਚੇਅਰਮੈਨ ਮਾਰਕੀਟ ਕੌਟ ਈਸੇ ਖਾਂ ,ਜਰਨੈਲ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਫਤਿਹਗੜ੍ਹ ਪੰਜਤੂਰ, ਬਲਵਿੰਦਰ ਸਿੰਘ ਸਮਰਾ ਪ੍ਰਧਾਨ ਟਰੱਕ ਯੂਨੀਅਨ, ਮਨਪ੍ਰੀਤ ਸਿੰਘ ਨੀਟਾ ,ਚਮਨ ਸਿੰਘ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਰਾਜਿੰਦਰ ਸਿੰਘ ਸੰਧੂ ਵਾਈਸ ਚੇਅਰਮੈਨ ਮਾਰਕੀਟ ਕਮੇਟੀ, ਜਸਮੱਤ ਸਿੰਘ ਮੱਤਾ ਸਰਪੰਚ, ਗੁਰਜਿੰਦਰ ਸਿੰਘ ਸੋਨੀ ਸਰਪੰਚ,  ਅਮਰਜੀਤ ਸਿੰਘ ਬਿੱਟੂ ਬੀਜਾਪੁਰ ਪ੍ਰਧਾਨ ਬਲਾਕ ਕਾਂਗਰਸ, ਗੁਰਬੀਰ ਸਿੰਘ ਗੋਗਾ ਸਾਬਕਾ ਚੇਅਰਮੈਨ, ਅਵਤਾਰ ਸਿੰਘ ਪੀ ਏ ,ਸੋਹਣ ਸਿੰਘ ਖੇਲਾ ਪੀ ਏ ਟੂ 'ਪਿੰਦਰ ਚਾਹਲ ਕੌਾਸਲਰ ,ਨੇਕ ਸਿੰਘ ਧਾਲੀਵਾਲ ,ਕਰਮਜੀਤ ਸਿੰਘ ਸਰਪੰਚ ਦਾਤਾ ਤੋਂ ਇਲਾਵਾ ਹੋਰ ਹਾਜਰ ਸਨ।               


Harinder Kaur

Content Editor

Related News