ਕੇਂਦਰ ਸਰਕਾਰ ਆਸ਼ਾ ਵਰਕਰਾਂ ਨੂੰ ਅਣਗੌਲਿਆ ਕਰ ਰਹੀ ਹੈ-ਸੂਬਾ ਪ੍ਰਧਾਨ

11/24/2020 5:28:13 PM

ਸੰਦੌੜ(ਰਿਖੀ): ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ ਨੇ ਪ੍ਰੈੱਸ ਨੋਟ ਰਾਹੀਂ ਦੱਸਿਆ 26 ਨਵੰਬਰ ਨੂੰ ਪੂਰੇ ਦੇਸ਼ 'ਚ ਆਸ਼ਾ ਵਰਕਰਾਂ ਵੱਲੋਂ ਕੀਤੀ ਜਾ ਰਹੀ ਕੰਮ ਛੋੜ ਹੜਤਾਲ ਦਾ ਹਿੱਸਾ ਬਣਦੇ ਹੋਏ ਪੰਜਾਬ ਭਰ ਦੀਆਂ ਆਸ਼ਾ ਵਰਕਰਾਂ ਵੱਲੋਂ ਵੀ ਇਕ ਰੋਜ਼ਾ ਕੰਮ ਛੋੜ ਹੜਤਾਲ ਕੀਤੀ ਜਾਵੇਗੀ। ਬੀਬੀ ਪੰਜੋਲਾ ਨੇ ਦੱਸਿਆ ਕੇ ਇਹ ਹੜਤਾਲ  ਕੇਵਲ ਪੰਜਾਬ 'ਚ ਹੀ ਨਹੀਂ ਸਗੋਂ ਸਾਰੀਆਂ ਸਟੇਟਾਂ ਦਿੱਲੀ, ਜੰਮੂ-ਕਸ਼ਮੀਰ, ਉਤਰਾਂਚਲ, ਸਿੱਕਮ, ਕੇਰਲਾ, ਦਿੱਲੀ ਸਮੇਤ ਭਾਰਤ ਭਰ 'ਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕੇ ਕੇਂਦਰ ਸਰਕਾਰ ਆਸ਼ਾ ਵਰਕਰਾਂ ਨੂੰ ਅਣਗੌਲਿਆ ਕਰ ਰਹੀ ਹੈ ਅਤੇ ਆਸ਼ਾ ਵਰਕਰਾਂ ਦੇ ਮਾਣ ਭੱਤੇ ਦੇ ਵਾਧੇ ਸਮੇਂ ਜਾਇਜ ਮੰਗਾਂ ਨੂੰ ਪੂਰਾ ਕਰਨ ਲਈ ਟਾਲ ਮਟੋਲ ਕੀਤਾ ਜਾ ਰਿਹਾ ਹੈ ਜਿਸ ਕਰਕੇ ਸੈਂਟਰ ਸਰਕਾਰ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਭੇਜ ਕੇ ਅਤੇ ਇਕ ਰੋਜ਼ਾ ਹੜਤਾਲ ਰਾਹੀਂ ਇਕ ਸੰਘਰਸ਼ ਮਈ ਝਟਕਾ ਕੇ ਹੋਸ਼ 'ਚ ਲਿਆਉਣਾ ਜ਼ਰੂਰੀ ਹੈ। ਇਸ ਲਈ ਇਹ ਹੜਤਾਲ ਕੀਤੀ ਜਾ ਰਹੀ ਹੈ 
ਉਨ੍ਹਾਂ ਕਿਹਾ ਕੇ ਜੇਕਰ ਆਸ਼ਾ ਵਰਕਰਾਂ ਦੀਆਂ ਮੰਗਾਂ ਨਾ ਮੰਨੀਆਂ ਗਈਆ ਤਾਂ ਇਹ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਮੰਗਾਂ ਮੰਨੇ ਜਾਣ ਤੱਕ ਸੂਬਾਈ ਸੰਘਰਸ਼ ਜਾਰੀ ਰੱਖਿਆ ਜਾਵੇਗਾ।
ਉਨ੍ਹਾਂ ਪੰਜਾਬ ਦੀਆਂ ਸਮੂਹ ਆਸ਼ਾ ਵਰਕਰਾਂ ਨੂੰ ਅਪੀਲ ਕਰਦਿਆਂ ਕਿਹਾ ਕੇ ਜੇਕਰ ਸਰਕਾਰ ਨੂੰ ਆਪਣੀਆਂ ਮੰਗਾਂ ਮਨਵਾਉਣ ਲਈ ਮਜਬੂਰ ਕਰਨਾ ਹੈ ਤਾਂ ਇਕੋ-ਇਕ ਰਾਹ ਹੈ ਸੰਘਰਸ਼ ਦਾ। ਇਸ ਲਈ ਸਮੂਹ ਆਸ਼ਾ ਵਰਕਰਾਂ ਇਕ ਮੰਚ ਤੇ ਇਕੱਠੇ ਹੋ ਕੇ ਜਥੇਬੰਦੀ ਦਾ ਸਾਥ ਦੇਣ ਅਤੇ ਸੰਘਰਸ਼ ਦਾ ਹਿੱਸਾ ਬਣਨ।


Aarti dhillon

Content Editor

Related News