ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵੱਲੋਂ ਹਲਵਾਰਾ ਏਅਰਪੋਰਟ ਦਾ ਦੌਰਾ

Friday, Jun 12, 2026 - 10:35 PM (IST)

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵੱਲੋਂ ਹਲਵਾਰਾ ਏਅਰਪੋਰਟ ਦਾ ਦੌਰਾ

ਹਲਵਾਰਾ (ਲਾਡੀ) : ਕੇਂਦਰ ਸਰਕਾਰ ਦੇ ਸੀਨੀਅਰ ਮੰਤਰੀ ਅਤੇ ਨਾਗਰਿਕ ਹਵਾਈ ਉਡਾਣ ਖੇਤਰ ਨਾਲ ਜੁੜੇ ਮਹੱਤਵਪੂਰਨ ਪ੍ਰੋਜੈਕਟਾਂ ਦੀ ਨਿਗਰਾਨੀ ਕਰ ਰਹੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਅੱਜ ਪੰਜਾਬ ਦੇ ਅਹਿਮ ਹਵਾਈ ਅੱਡਾ ਪ੍ਰੋਜੈਕਟ ਹਲਵਾਰਾ ਏਅਰਪੋਰਟ ਦਾ ਦੌਰਾ ਕੀਤਾ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਸ਼ਰਮਾ ਦੀ ਅਗਵਾਈ ਹੇਠ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।

ਦੌਰੇ ਦੌਰਾਨ ਕੇਂਦਰੀ ਮੰਤਰੀ ਨੇ ਏਅਰਪੋਰਟ ਕੰਪਲੈਕਸ ਵਿੱਚ ਪੌਦਾ ਲਗਾ ਕੇ ਵਾਤਾਵਰਣ ਸੰਭਾਲ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸੁਰੱਖਿਆ ਸਮੇਂ ਦੀ ਮੁੱਖ ਲੋੜ ਹੈ ਅਤੇ ਹਰ ਨਾਗਰਿਕ ਨੂੰ ਵੱਧ ਤੋਂ ਵੱਧ ਰੁੱਖ ਲਗਾ ਕੇ ਹਰੀਅਲੀ ਵਧਾਉਣ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ।

ਇਸ ਉਪਰੰਤ ਹਰਦੀਪ ਸਿੰਘ ਪੁਰੀ ਨੇ ਏਅਰਪੋਰਟ ਅਥਾਰਟੀ ਦੇ ਅਧਿਕਾਰੀਆਂ ਅਤੇ ਸਟਾਫ਼ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਹਲਵਾਰਾ ਏਅਰਪੋਰਟ ਦੇ ਨਿਰਮਾਣ ਕਾਰਜਾਂ ਦੇ ਵਿਕਾਸ, ਮੌਜੂਦਾ ਪ੍ਰਬੰਧਾਂ, ਤਕਨੀਕੀ ਸਹੂਲਤਾਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ। ਇਸ ਦੇ ਨਾਲ ਹੀ ਏਅਰਪੋਰਟ ਨਾਲ ਸਬੰਧਿਤ ਚੁਣੌਤੀਆਂ ਅਤੇ ਉਨ੍ਹਾਂ ਦੇ ਹੱਲ ਸਬੰਧੀ ਵੀ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਸ਼ਰਮਾ ਨੇ ਕੇਂਦਰੀ ਮੰਤਰੀ ਨਾਲ ਮੁਲਾਕਾਤ ਕਰਦਿਆਂ ਹਲਵਾਰਾ ਏਅਰਪੋਰਟ ਨੂੰ ਜਲਦ ਤੋਂ ਜਲਦ ਕੌਮਾਂਤਰੀ ਹਵਾਈ ਅੱਡੇ ਦਾ ਦਰਜਾ ਦੇਣ ਦੀ ਮੰਗ ਉਠਾਈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਪੰਜਾਬ ਦੇ ਉਦਯੋਗਿਕ, ਵਪਾਰਕ ਅਤੇ ਆਰਥਿਕ ਵਿਕਾਸ ਲਈ ਬਹੁਤ ਮਹੱਤਵਪੂਰਨ ਹੈ। ਜੇਕਰ ਇਸ ਨੂੰ ਕੌਮਾਂਤਰੀ ਹਵਾਈ ਅੱਡੇ ਵਜੋਂ ਵਿਕਸਤ ਕੀਤਾ ਜਾਂਦਾ ਹੈ ਤਾਂ ਵਿਦੇਸ਼ੀ ਆਵਾਜਾਈ, ਨਿਵੇਸ਼ ਅਤੇ ਖੇਤਰੀ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ। ਭਾਜਪਾ ਆਗੂਆਂ ਨੇ ਉਮੀਦ ਜਤਾਈ ਕਿ ਕੇਂਦਰ ਸਰਕਾਰ ਹਲਵਾਰਾ ਏਅਰਪੋਰਟ ਪ੍ਰੋਜੈਕਟ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕਰਕੇ ਪੰਜਾਬ ਦੇ ਲੋਕਾਂ ਨੂੰ ਜਲਦੀ ਆਧੁਨਿਕ ਹਵਾਈ ਸਹੂਲਤਾਂ ਮੁਹੱਈਆ ਕਰਵਾਏਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Baljit Singh

Content Editor

Related News