ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਡੂੰਘਾ ਸਦਮਾ, ਸੱਸ ਦਾ ਹੋਇਆ ਦਿਹਾਂਤ

Sunday, Aug 04, 2024 - 05:25 PM (IST)

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਡੂੰਘਾ ਸਦਮਾ, ਸੱਸ ਦਾ ਹੋਇਆ ਦਿਹਾਂਤ

ਬੁਢਲਾਡਾ (ਮਨਜੀਤ)- ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਮਾਤਾ (ਸੱਸ) ਪਰਮਿੰਦਰ ਕੌਰ ਪਤਨੀ ਪਰਮਜੀਤ ਸਿੰਘ ਦਾ ਅਚਾਨਕ ਦਿਹਾਂਤ ਹੋ ਗਿਆ।  ਜਿਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਮਲਕਪੁਰ (ਹਰਿਆਣਾ) ਵਿਖੇ ਕੀਤਾ ਗਿਆ। ਇਸ ਦੁੱਖ਼ ਦੀ ਘੜੀ ਵਿੱਚ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ, ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਬਿਕਮਰ ਸਿੰਘ ਮੋਫਰ, ਸਮਾਜ ਸੇਵੀ ਪ੍ਰਕਾਸ਼ ਚੰਦ ਕੁਲਰੀਆਂ, ਕਰਿਆਨਾ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਰੇਸ਼ ਕੁਮਾਰ ਨੰਦਗੜ੍ਹੀਆ ਨੇ ਦੁੱਖ਼ ਸਾਂਝਾ ਕੀਤਾ ਅਤੇ ਕਿਹਾ ਕਿ ਇਹ ਰਿਸ਼ਤੇ, ਇਹ ਸੰਬੰਧ ਜ਼ਿੰਦਗੀ ਵਿੱਚ ਦੋਬਾਰਾ ਨਹੀਂ ਮਿਲਦੇ। ਮਾਤਾ (ਸੱਸ) ਨਾਲ ਹਰ ਇਨਸਾਨ ਦਾ ਡੂੰਘਾ ਰਿਸ਼ਤਾ ਹੁੰਦਾ ਹੈ। ਮਾਤਾ (ਸੱਸ) ਦੀ ਨਜ਼ਰ ਵਿੱਚ ਬੱਚੇ ਵੀ ਹਮੇਸ਼ਾ ਹੀ ਬੱਚੇ ਰਹਿੰਦੇ ਹਨ। ਉਨ੍ਹਾਂ ਦੁੱਖ਼ ਸਾਂਝਾ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਰਵਨੀਤ ਸਿੰਘ ਬਿੱਟੂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਅਤੇ ਇਸ ਦੁੱਖ਼ ਦੀ ਘੜੀ ਵਿੱਚ ਉਨ੍ਹਾਂ ਨੂੰ ਪਰਮਾਤਮਾ ਹੌਂਸਲਾ ਬਖ਼ਸ਼ੇ।

ਇਹ ਵੀ ਪੜ੍ਹੋ- ਲੱਖਾਂ ਖ਼ਰਚ ਕੇ ਕੈਨੇਡਾ ਭੇਜੀ ਨੂੰਹ ਨੇ ਬਦਲੇ ਤੇਵਰ, ਫੇਸਬੁੱਕ 'ਤੇ ਅਜਿਹੀਆਂ ਪੋਸਟਾਂ ਤੇ ਮੈਸੇਜ ਵੇਖ ਸਹੁਰਿਆਂ ਦੇ ਉੱਡੇ ਹੋਸ਼
 

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News