ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕੀਤਾ ਫਿਰੋਜ਼ਪੁਰ ਦਾ ਦੌਰਾ, ਵਿਕਾਸ ਕੰਮਾਂ ਅਤੇ ਫੰਡਾਂ ਬਾਰੇ ਲਈ ਜਾਣਕਾਰੀ

Friday, Apr 29, 2022 - 10:17 AM (IST)

ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕੀਤਾ ਫਿਰੋਜ਼ਪੁਰ ਦਾ ਦੌਰਾ, ਵਿਕਾਸ ਕੰਮਾਂ ਅਤੇ ਫੰਡਾਂ ਬਾਰੇ ਲਈ ਜਾਣਕਾਰੀ

ਫਿਰੋਜ਼ਪੁਰ (ਕੁਮਾਰ, ਮਲਹੋਤਰਾ, ਪਰਮਜੀਤ, ਖੁੱਲਰ) : ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਫਿਰੋਜ਼ਪੁਰ ਜ਼ਿਲੇ ’ਚ ਕੀਤੇ ਗਏ ਕੰਮਾਂ ਦੀ ਸਮੀਖਿਆ ਕਰਨ ਲਈ ਕੇਂਦਰੀ ਹਾਊਸਿੰਗ ਐਂਡ ਅਰਬਨ ਅਫੇਅਰਸ ਅਤੇ ਪੈਟਰੋਲੀਅਮ ਐਂਡ ਨੈਚੁਰਲ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਅੱਜ ਜ਼ਿਲੇ ਦਾ ਦੌਰਾ ਕੀਤਾ। ਸਭ ਤੋਂ ਪਹਿਲਾਂ ਕੇਂਦਰੀ ਮੰਤਰੀ ਆਂਗਣਵਾੜੀ ਸੈਂਟਰ ਪਿੰਡ ਸਤਿਆਵਾਲਾ ਗਏ। ਉਨ੍ਹਾਂ ਨੇ ਵਿਭਾਗ ਤੋਂ ਆਂਗਣਵਾੜੀ ਸੈਂਟਰਾਂ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਵੇਖਿਆ ਕਿ ਹੁਣ ਤੱਕ ਕਿੰਨੇ ਆਂਗਣਵਾੜੀ ਸੈਂਟਰ ਮਾਡਰਨਾਈਜ਼ੇਸ਼ਨ ਕੀਤੇ ਗਏ ਹਨ ਅਤੇ ਕਿੰਨੇ ਪੈਂਡਿੰਗ ਹਨ। ਉਨ੍ਹਾਂ ਨੇ ਪੋਸ਼ਣ ਮੁਹਿੰਮ ਦੇ ਤਹਿਤ ਗਰਭਵਤੀ ਔਰਤਾਂ ਨੂੰ ਦਿੱਤੀ ਜਾਂਦੀ ਡਾਈਟ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ ਅਤੇ ਆਂਗਣਵਾੜੀ ਸੈਂਟਰਾਂ ਦੇ ਛੋਟੇ-ਛੋਟੇ ਬੱਚਿਆਂ ਨਾਲ ਮੁਲਾਕਾਤ ਕਰਦੇ ਹੋਏ ਕੁਝ ਗਰਭਵਤੀ ਔਰਤਾਂ ਦੀ ਗੋਦ ਭਰਾਈ ਦੀ ਰਸਮ ਵੀ ਅਦਾ ਕੀਤੀ।

ਇਹ ਵੀ ਪੜ੍ਹੋ : ਤਲਾਬ ’ਚ ਨਹਾਉਣ ਗਏ ਬੱਚੇ ਦੀ ਪੜਦਾਦੀ ਦੇ ਭੋਗ ਵਾਲੇ ਦਿਨ ਹੋਈ ਮੌਤ

ਕੇਂਦਰੀ ਮੰਤਰੀ ਨੇ ਡਿਪਟੀ ਕਮਿਸ਼ਨਰ ਦਫ਼ਤਰ ’ਚ ਜ਼ਿਲੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਦੇ ਤਹਿਤ ਜ਼ਿਲੇ ’ਚ ਕਰਵਾਏ ਗਏ ਵਿਕਾਸ ਕੰਮਾਂ ਸਬੰਧੀ ਦਿੱਤੇ ਗਏ ਫੰਡਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਪੈਂਡਿੰਗ ਕੰਮਾਂ ਨੂੰ ਛੇਤੀ ਪੂਰਾ ਕਰਨ ਲਈ ਕਿਹਾ। ਕੇਂਦਰੀ ਮੰਤਰੀ ਨੇ ਕਿਹਾ ਕਿ ਜੋ ਵੀ ਫੰਡ ਦਿੱਤੇ ਜਾਂਦੇ ਹਨ ਉਹ ਵਿਕਾਸ ਕੰਮਾਂ ’ਚ ਖਰਚ ਕੀਤੇ ਜਾਣ ਅਤੇ ਨਿਸ਼ਚਿਤ ਸਮੇਂ ’ਚ ਵਿਕਾਸ ਦੇ ਕਾਰਜ ਪੂਰੇ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਵਿਕਾਸ ਕੰਮਾਂ ਦੇ ਨਾਲ ਹੀ ਜ਼ਿਲੇ ਦੀ ਰੈਂਕਿੰਗ ਬਣਦੀ ਹੈ ਅਤੇ ਜੇਕਰ ਵਿਕਾਸ ਕਾਰਜ ’ਚ ਦੇਰੀ ਹੁੰਦੀ ਹੈ ਤਾਂ ਜ਼ਿਲੇ ਦੀ ਰੈਂਕਿੰਗ ਹੇਠਾਂ ਚੱਲੀ ਜਾਂਦੀ ਹੈ। ਇਸ ਦੌਰਾਨ ਡਿਪਟੀ ਕਮਿਸ਼ਨਰ ਅੰਮ੍ਰਿਤ ਸਿੰਘ ਨੇ ਕੇਂਦਰੀ ਮੰਤਰੀ ਨੂੰ ਜ਼ਿਲੇ ’ਚ ਸਿੱਖਿਆ, ਸਿਹਤ, ਖੇਤੀਬਾੜੀ ਸਮੇਤ ਹੋਰ ਖੇਤਰਾਂ ’ਚ ਹੁਣ ਤੱਕ ਕੀਤੀ ਗਈ ਪ੍ਰਫਾਰਮੈਂਸ ਸਬੰਧੀ ਜਾਣਕਾਰੀ ਦਿੱਤੀ। ਅੰਮ੍ਰਿਤ ਸਿੰਘ ਨੇ ਦੱਸਿਆ ਕਿ ਜ਼ਿਲੇ ਦੀ ਪ੍ਰਫਾਰਮੈਂਸ ’ਚ ਪਹਿਲਾਂ ਨਾਲੋਂ ਹੁਣ ਤੱਕ ਕਾਫ਼ੀ ਵਾਧਾ ਹੋਇਆ ਹੈ ਅਤੇ ਆਉਣ ਵਾਲੇ ਸਮੇਂ ’ਚ ਕੰਮਾਂ ’ਚ ਹੋਰ ਵੀ ਤੇਜ਼ੀ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦਾ ਮੁੱਖ ਮੰਤਰੀ ’ਤੇ ਤਿੱਖਾ ਹਮਲਾ, ਕਿਹਾ-ਕੇਜਰੀਵਾਲ ਦਾ ਸੰਤਰੀ ਬਣ ਚੁੱਕਾ ਹੈ ਭਗਵੰਤ ਮਾਨ

ਡੀ. ਸੀ. ਨੇ ਜ਼ਿਲ੍ਹੇ ’ਚ ਚੱਲ ਰਹੇ ਸਿਵਲ ਹਸਪਤਾਲ ਦੀ ਰੈਨੋਵੇਸ਼ਨ, ਆਂਗਣਵਾੜੀ ਸੈਂਟਰਾਂ ਦੀ ਮਾਡਰਨਾਈਜ਼ੇਸ਼ਨ, ਪੀ. ਐੱਚ. ਸੀ. ਸੈਂਟਰ ਅਤੇ ਹੋਰ ਮੈਡੀਕਲ ਇਕਵਿਪਮੈਂਟ ਸਬੰਧੀ ਉਨ੍ਹਾਂ ਨੂੰ ਜਾਣਕਾਰੀ ਦਿੱਤੀ। ਨਾਲ ਹੀ ਜ਼ਿਲੇ ਦੇ ਵਿਕਾਸ ਲਈ ਫੰਡ ਅਤੇ ਮਸ਼ੀਨਰੀ ਦੀ ਡਿਮਾਂਡ ਕੇਂਦਰੀ ਮੰਤਰੀ ਦੇ ਸਾਹਮਣੇ ਰੱਖੀ, ਜਿਸ ’ਤੇ ਕੇਂਦਰੀ ਮੰਤਰੀ ਨੇ ਹੋਰ ਫੰਡ ਦੇਣ ਦਾ ਭਰੋਸਾ ਦਿੱਤਾ। ਕੇਂਦਰੀ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਮਕਸਦ ਹਰ ਰਾਜ ਦੇ ਜ਼ਿਲੇ ਨੂੰ ਵਿਕਾਸ, ਸਿੱਖਿਆ ਅਤੇ ਸਿਹਤ ਖੇਤਰ ’ਚ ਵਧੀਆ ਬਣਾਉਣਾ ਅਤੇ ਲੋਕਾਂ ਨੂੰ ਚੰਗੀ ਸੁਵਿਧਾਵਾਂ ਪ੍ਰਦਾਨ ਕਰਨਾ ਹੈ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਚਰਚਾ ਕੀਤੀ। ਇਸ ਮੌਕੇ ਭਾਜਪਾ ਨੇਤਾ ਗੁਰਪ੍ਰਵੇਜ਼ ਸਿੰਘ ਸ਼ੈਲੇ ਸੰਧੂ, ਐੱਸ. ਐੱਸ. ਪੀ. ਚਰਨਜੀਤ ਸਿੰਘ ਸੋਹਲ, ਸ਼ਹਿਰੀ ਵਿਧਾਇਕ ਰਣਬੀਰ ਸਿੰਘ ਭੁੱਲਰ, ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

PunjabKesari

ਗੁਰਪ੍ਰਵੇਜ਼ ਸ਼ੈਲੇ ਨੇ ਗੁਰੂਹਰਸਹਾਏ ’ਚ ਸਿਹਤ ਸਹੂਲਤਾਂ ਦੇ ਉਚਿਤ ਪ੍ਰਬੰਧ ਦੀ ਮੰਗ ਰੱਖੀ

ਯੁਵਾ ਭਾਜਪਾ ਨੇਤਾ ਗੁਰਪ੍ਰਵੇਜ਼ ਸਿੰਘ ਸ਼ੈਲੇ ਸੰਧੂ ਨੇ ਕੇਂਦਰੀ ਮੰਤਰੀ ਤੋਂ ਮੰਗ ਕੀਤੀ ਕਿ ਬਾਰਡਰ ’ਤੇ ਕੰਡਿਆਲੀ ਤਾਰ ਤੋਂ ਪਾਰ ਖੇਤੀ ਕਰਦੇ ਕਿਸਾਨਾਂ ਨੂੰ ਰਿਲੈਕਸੇਸ਼ਨ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਗੁਰੂਹਰਸਹਾਏ ’ਚ ਮੈਡੀਕਲ ਸਹੂਲਤਾਂ ਨਾਮਾਤਰ ਹਨ, ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਇਸ ਲਈ ਗੁਰੂਹਰਸਹਾਏ ’ਚ ਲੋਕਾਂ ਦੀ ਸਿਹਤ ਲਈ ਵਿਸ਼ੇਸ਼ ਅਤੇ ਉਚਿਤ ਸਿਹਤ ਸਹੂਲਤਾਂ ਦਾ ਪ੍ਰਬੰਧ ਕੀਤਾ ਜਾਵੇ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Anuradha

Content Editor

Related News