ਕੇਂਦਰੀ ਬਿਜਲੀ ਮੰਤਰੀ ਸੰਸਦ ’ਚ ਰੱਖਣ ਬਿਜਲੀ ਸੋਧ ਬਿੱਲ ਦੇ ਸਾਰੇ ਵੇਰਵੇ : ਹਰਸਿਮਰਤ ਬਾਦਲ

08/08/2022 5:55:46 PM

ਚੰਡੀਗੜ੍ਹ : ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਬਿਜਲੀ ਮੰਤਰੀ ਆਰ.ਕੇ.ਸਿੰਘ ਨੂੰ ਆਖਿਆ ਕਿ ਉਹ ਬਿਜਲੀ ਸੋਧ ਬਿੱਲ ਬਾਰੇ ਰਾਜ ਸਰਕਾਰਾਂ ਤੇ ਕਿਸਾਨ ਜਥੇਬੰਦੀਆਂ ਨਾਲ ਹੋਈ ਮੀਟਿੰਗ ਦੇ ਵੇਰਵੇ ਸੰਸਦ ’ਚ ਰੱਖਣ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਖੇਤੀਬਾੜੀ ਮੰਤਰਾਲੇ ਨੇ ਕਿਸਾਨ ਜਥੇਬੰਦੀਆਂ ਨੂੰ ਲਿਖਤੀ ਭਰੋਸਾ ਦਿੱਤਾ ਸੀ ਕਿ ਇਹ ਬਿੱਲ ਜਿਨ੍ਹਾਂ ਦੇ ਹਿੱਤ ਜੁੜੇ ਹਨ, ਉਨ੍ਹਾਂ ਸਭ ਨਾਲ ਰਾਇ ਮਸ਼ਵਰਾ ਹੋਣ ਤੋਂ ਬਾਅਦ ਸੰਸਦ ’ਚ ਰੱਖਿਆ ਜਾਵੇਗਾ। ਹਰਸਿਮਰਤ ਨੇ ਕਿਹਾ ਕਿ ਪਵਿੱਤਰ ਇਕਰਾਰ ਕਰਨ ਦੇ ਬਾਵਜੂਦ ਜਿਨ੍ਹਾਂ ਦੇ ਹਿੱਤ ਜੁੜੇ ਹਨ, ਉਨ੍ਹਾਂ ਨਾਲ ਕੋਈ ਵਿਚਾਰ ਵਟਾਂਦਰਾ ਨਹੀਂ ਕੀਤਾ ਗਿਆ। ਐੱਨ.ਡੀ.ਏ. ਸਰਕਾਰ ਬਿਜਲੀ ਸੋਧ ਬਿੱਲ ਬਾਰੇ ਵੀ ਦੁਆਏ ਲਿਖਤੀ ਭਰੋਸੇ ਤੋਂ ਉਸੇ ਤਰੀਕੇ ਭੱਜ ਰਹੀ ਹੈ, ਜਿਵੇਂ ਇਹ ਦੇਸ਼ ਦੇ ਕਿਸਾਨਾਂ ਲਈ ਐੱਮ.ਐੱਸ.ਪੀ. ਗਰੰਟੀ ਲਈ ਕਮੇਟੀ ਬਣਾਉਣ ਦੇ ਵਾਅਦੇ ਤੋਂ ਭੱਜੀ ਹੈ।

ਪੜ੍ਹੋ ਇਹ ਵੀ ਖ਼ਬਰ: ਗੁਰਜੀਤ ਕੌਰ ਨੇ ਬਚਪਨ 'ਚ ਛੱਡ ਦਿੱਤਾ ਸੀ ਘਰ, ਜਾਣੋ ਤਮਗਾ ਜੇਤੂ ਹਾਕੀ ਖਿਡਾਰਨ ਦੀ ਸੰਘਰਸ਼ਮਈ ਕਹਾਣੀ

ਉਨ੍ਹਾਂ ਬਿਜਲੀ ਮੰਤਰੀ ’ਤੇ ਸੰਸਦ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾਇਆ, ਕਿਉਂਕਿ ਉਨ੍ਹਾਂ ਦਾਅਵਾ ਕੀਤਾ ਸੀ ਕਿ ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਕੋਈ ਲਿਖਤੀ ਭਰੋਸਾ ਨਹੀਂ ਦਿੱਤਾ ਸੀ। ਇਸਦੇ ਜਵਾਬ ਵਿਚ ਸਰਦਾਰਨੀ ਬਾਦਲ ਨੇ 9 ਦਸੰਬਰ 2021 ਨੂੰ ਲਿਖਿਆ ਪੱਤਰ ਸਪੀਕਰ ਤੇ ਮੰਤਰੀ ਦੋਵਾਂ ਨੂੰ ਵਿਖਾਇਆ। ਉਨ੍ਹਾਂ ਕਿਹਾ ਕਿ ਸਰਕਾਰ ਇਸ ਤਰੀਕੇ ਨਹੀਂ ਭੱਜ ਸਕਦੀ। ਇਕ ਮੰਤਰਾਲੇ ਵੱਲੋਂ ਦੁਆਏ ਭਰੋਸੇ ਨੂੰ ਸਿਰਫ ਉਸ ਮੰਤਰਾਲੇ ਦਾ ਨਹੀਂ ਆਖਿਆ ਜਾ ਸਕਦਾ ਤੇ ਬਿਜਲੀ ਮੰਤਰਾਲਾ ਇਸ ਬਾਰੇ ਅਗਿਆਨਤਾ ਪ੍ਰਗਟ ਨਹੀਂ ਕਰ ਸਕਦਾ। 

ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ ’ਚ ਸ਼ਰਮਸਾਰ ਹੋਈ ਮਾਂ ਦੀ ਮਮਤਾ, ਕੂੜੇ ਦੇ ਢੇਰ ’ਚੋਂ ਮਿਲੀ ਨਵ-ਜਨਮੀ ਬੱਚੀ ਦੀ ਲਾਸ਼

ਇਸ ਮਾਮਲੇ ’ਤੇ ਸਖ਼ਤ ਸਟੈਂਡ ਲੈਂਦਿਆਂ ਸਰਦਾਰਨੀ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਆਪਣੀ ਜ਼ੁਬਾਨ ਤੋਂ ਭੱਜ ਕੇ ਕਿਸਾਨਾਂ ਅਤੇ ਲੋਕਾਂ ਨਾਲ ਵਿਤਕਰਾ ਕਰ ਰਹੀ ਹੈ। ਇਹ ਉਸੇ ਤਰੀਕੇ ਬਿਜਲੀ ਸੋਧ ਬਿੱਲ ਲੋਕਾਂ ’ਤੇ ਮੜ੍ਹਨਾ ਚਾਹੁੰਦੀ ਹੈ, ਜਿਸ ਤਰੀਕੇ ਤਿੰਨ ਖੇਤੀ ਆਰਡੀਨੈਂਸ ਬਿਨਾਂ ਕੋਈ ਰਾਇ ਮਸ਼ਵਰਾ ਕੀਤੇ ਬਗੈਰ ਜਾਰੀ ਕੀਤੇ ਗਏ ਸਨ। ਸੰਸਦ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਠਿੰਡਾ ਦੇ ਐੱਮ.ਪੀ. ਨੇ ਕਿਹਾ ਕਿ ਜਿਸ ਤਰੀਕੇ ਤਿੰਨ ਖੇਤੀ ਆਰਡੀਨੈਂਸਾਂ ਬਾਰੇ ਬਿੱਲ ਧੱਕੇ ਨਾਲ ਸੰਸਦ ਵਿਚ ਪਾਸ ਕਰਵਾਏ ਗਏ ਸਨ, ਕਿਸਾਨਾਂ ਨੇ ਦਿੱਲੀ ਦੇ ਬਾਰਡਰਾਂ ’ਤੇ ਧਰਨਾ ਲਗਾ ਦਿੱਤਾ ਸੀ, ਜਿਸ ਵਿਚ 800 ਕਿਸਾਨ ਸ਼ਹੀਦ ਹੋ ਗਏ ਸਨ ਤੇ ਫਿਰ ਸਰਕਾਰ ਨੂੰ ਆਪਣੀ ਗਲਤੀ ਮੰਨਣੀ ਪਈ ਸੀ ਤੇ ਕਾਨੂੰਨ ਵਾਪਸ ਲੈਣੇ ਪਏ ਸਨ।

ਪੜ੍ਹੋ ਇਹ ਵੀ ਖ਼ਬਰ: ਸੈਂਟਰਲ ਜੇਲ੍ਹ ਲੁਧਿਆਣਾ ’ਚ ਸਿੱਖਿਅਤ ਵਿਦੇਸ਼ੀ ਨਸਲ ਦੇ 3 ਕੁੱਤੇ ਤਾਇਨਾਤ, ਸੁੰਘ ਕੇ ਦੱਸਣਗੇ ਕਿਸ ਕੋਲ ਹੈ ਮੋਬਾਇਲ

ਉਸੇ ਤਰੀਕੇ ਲੋਕਾਂ ਨੂੰ ਖਦਸ਼ਾ ਹੈ ਕਿ ਤਿੰਨ ਖੇਤੀ ਕਾਨੂੰਨਾਂ ਵਾਂਗੂ ਬਿਜਲੀ ਸੋਧ ਬਿੱਲ ਵੀ ਪਾਸ ਕਰਵਾ ਕੇ ਬਿਜਲੀ ਖੇਤਰ ਕਾਰਪੋਰੇਟ ਘਰਾਣਿਆਂ ਹਵਾਲੇ ਕਰ ਦਿੱਤਾ ਜਾਵੇਗਾ, ਜਿਸ ਨਾਲ ਕਿਸਾਨਾਂ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਦਾ ਨੁਕਸਾਨ ਹੋਵੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਸੰਸਦ ਵਿਚ ਪੇਸ਼ ਕਰਨ ਤੋਂ ਪਹਿਲਾਂ ਇਨ੍ਹਾਂ ਸਾਰੇ ਮਸਲਿਆਂ ਦਾ ਨਿਪਟਾਰਾ ਹੋਣਾ ਚਾਹੀਦਾ ਹੈ।

ਪੜ੍ਹੋ ਇਹ ਵੀ ਖ਼ਬਰ: ਡੇਰਾ ਬਾਬਾ ਨਾਨਕ ਤੋਂ ਦੁਖ਼ਦ ਖ਼ਬਰ: ਧੀ ਤੋਂ ਬਾਅਦ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਮਾਂ-ਪੁੱਤ ਦੀ ਵੀ ਹੋਈ ਮੌਤ

rajwinder kaur

This news is Content Editor rajwinder kaur