ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਗ੍ਰਿਫ਼ਤਾਰ

06/18/2023 12:49:24 PM

ਬਠਿੰਡਾ (ਸੁਖਵਿੰਦਰ)- ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਗੁਰਦੀਪ ਸਿੰਘ ਬਠਿੰਡਾ ਨੂੰ ਪੁਲਸ ਨੇ ਸ਼ਨੀਵਾਰ ਸਵੇਰੇ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰ ਲਿਆ। ਪਤਾ ਲੱਗਾ ਹੈ ਕਿ ਉਸ ਦੀ ਗ੍ਰਿਫ਼ਤਾਰੀ 18 ਜੂਨ ਨੂੰ ਗੁਰਦਾਸਪੁਰ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਨੇੜੇ ਹੋਣ ਵਾਲੀ ਇਨਸਾਫ਼ ਮੋਰਚੇ ਦੀ ਰੈਲੀ ਨੂੰ ਰੋਕਣ ਲਈ ਕੀਤੀ ਗਈ ਹੈ। ਬੰਦੀ ਸਿੱਖਾਂ ਦੀ ਰਿਹਾਈ ਅਤੇ ਹੋਰ ਸਿੱਖ ਮੁੱਦਿਆਂ ਨੂੰ ਲੈ ਕੇ ਗੁਰਦੀਪ ਸਿੰਘ ਅਤੇ ਸਾਥੀਆਂ ਵੱਲੋਂ ਮੋਹਾਲੀ ਵਿਖੇ ਕੌਮੀ ਇਨਸਾਫ਼ ਮੋਰਚਾ ਲਾਇਆ ਗਿਆ ਹੈ। 

ਇਹ ਵੀ ਪੜ੍ਹੋ- ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਥਾਪਣ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਪੋਸਟ

ਇਸ ਮੋਰਚੇ ਵੱਲੋਂ 18 ਜੂਨ ਯਾਨੀ ਅੱਜ ਕੇਂਦਰੀ ਗ੍ਰਹਿ ਮੰਤਰੀ ਦੀ ਗੁਰਦਾਸਪੁਰ ਰੈਲੀ ਨੇੜੇ ਰੈਲੀ ਕਰਨ ਦਾ ਐਲਾਨ ਕੀਤਾ ਸੀ। ਸੂਤਰਾਂ ਅਨੁਸਾਰ ਉਕਤ ਰੈਲੀ ਦੇ ਮੱਦੇਨਜ਼ਰ ਪੁਲਸ ਨੇ ਗ੍ਰਿਫ਼ਤਾਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਸੇ ਤਹਿਤ ਗੁਰਦੀਪ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਦੇ ਪੁੱਤਰ ਯਾਦਵਿੰਦਰ ਸਿੰਘ ਤੋਂ ਮਿਲੀ ਜਾਣਕਾਰੀ ਅਨੁਸਾਰ ਸਵੇਰੇ ਡੀ. ਐੱਸ. ਪੀ. ਕੈਂਟ ਦੀ ਅਗਵਾਈ ਹੇਠ ਪੁਲਸ ਟੀਮ ਉਸ ਦੇ ਘਰ ਪੁੱਜੀ ਅਤੇ ਉਸ ਦੇ ਪਿਤਾ ਨੂੰ ਹਿਰਾਸਤ ’ਚ ਲੈ ਕੇ ਆਪਣੇ ਨਾਲ ਲੈ ਗਈ। ਉਨ੍ਹਾਂ ਕਿਹਾ ਕਿ ਕੌਮੀ ਇਨਸਾਫ਼ ਮੋਰਚੇ ਦੀ ਰੈਲੀ ਨੂੰ ਇਸ ਤਰੀਕੇ ਨਾਲ ਜ਼ਬਰੀ ਰੋਕਣਾ ਬਹੁਤ ਮੰਦਭਾਗਾ ਹੈ।

ਇਹ ਵੀ ਪੜ੍ਹੋ- ਦਿੱਲੀ-ਕਟੜਾ ਐਕਸਪ੍ਰੈਸ ਵੇਅ ਨੂੰ ਲੈ ਕੇ ਅਹਿਮ ਖ਼ਬਰ, ਗੁਰਦਾਸਪੁਰ ਦੀਆਂ 20 ਪੰਚਾਇਤਾਂ ਨੇ ਪਾਏ ਇਹ ਮਤੇ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News