ਫਿਰੋਜ਼ਪੁਰ ''ਚ ਯੂਨੀਵਰਸਿਟੀ ਬਣਾਉਣ ਦੇ ਪ੍ਰਾਜੈਕਟ ਨੂੰ ਮਿਲੀ ਮਨਜ਼ੂਰੀ

12/01/2020 3:55:04 PM

ਫਿਰੋਜ਼ਪੁਰ (ਕੁਮਾਰ): ਸ਼ਹਿਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਸ :ਪਰਮਿੰਦਰ ਸਿੰਘ ਪਿੰਕੀ ਵਲੋਂ ਫਿਰੋਜ਼ਪੁਰ ਦੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਂਦੇ ਹੋਏ ਅੱਜ ਫਿਰੋਜ਼ਪੁਰ ਦੇ ਲਈ ਯੂਨੀਵਰਸਿਟੀ ਮਨਜੂਰ ਕਰਵਾਈ ਗਈ ਹੈ।ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ 'ਚ ਫਿਰੋਜ਼ਪੁਰ ਵਿਚ ਯੂਨੀਵਰਸਿਟੀ ਬਣਾਉਣ ਦੇ ਪ੍ਰਾਜੈਕਟ ਨੂੰ ਮਨਜ਼ੂਰੀ ਮਿਲ ਗਈ ਹੈ ਅਤੇ ਜਲਦ ਹੀ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਫਿਰੋਜ਼ਪੁਰ ਨੂੰ ਅਪਗਰੇਡ ਕਰਕੇ ਇਥੇ ਯੂਨੀਵਰਸਿਟੀ ਬਣੇਗੀ।

ਉਨ੍ਹਾਂ ਕਿਹਾ ਕਿ ਹੁਣ ਫਿਰੋਜ਼ਪੁਰ ਦੇ ਬੱਚਿਆਂ ਨੂੰ ਪੜ੍ਹਨ ਲਈ ਬਾਹਰ ਨਹੀਂ ਜਾਣਾ ਪਵੇਗਾ ਅਤੇ ਉਹ ਆਪਣੇ ਸ਼ਹਿਰ ਦੀ ਯੂਨੀਵਰਸਿਟੀ 'ਚ ਹੀ ਉੱਚ ਸਿੱਖਿਆ ਪ੍ਰਦਾਨ ਕਰਨ ਸਕਨਗੇ।ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਦੇ ਟੈਕਨੀਕਲ ਕੈਂਪਸ ਦੇ ਸਰਾਂ ਅਤੇ ਸਾਰੇ ਸਟਾਫ਼ ਨੂੰ ਜਲਦ ਤਨਖਾਹਾਂ ਦੇਣ ਦੇ ਲਈ ਉਨ੍ਹਾਂ ਨੂੰ ਮੰਗ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਗੇ ਰੱਖੀ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਵਿਸ਼ਵਾਸ ਦਵਾਇਆ ਹੈ ਕਿ ਕਾਲਜ ਦੇ ਸਟਾਫ਼ ਨੂੰ ਜਲਦ ਤਨਖਾਹ ਦੇ ਦਿੱਤੀ ਜਾਵੇਗੀ ਅਤੇ ਅੱਗੇ ਤੋਂ ਉਨ੍ਹਾਂ ਨੂੰ ਤਨਖਾਹ ਦੇਣ ਵਿਚ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।


Shyna

Content Editor

Related News