ਯੂਨੀਵਰਸਿਟੀ ਤੇ ਪੁਲਸ ਪ੍ਰਸ਼ਾਸਨ ਨੇ ਮਿਲ ਕੇ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਦਾ ਧਰਨਾ ਕਰਵਾਇਆ ਖਤਮ

01/18/2020 1:32:49 PM

ਫਰੀਦਕੋਟ (ਜਗਤਾਰ): ਬੀਤੇ ਕਰੀਬ 52 ਦਿਨਾਂ ਤੋਂ ਸੰਘਰਸ਼ ਕਰ ਰਹੇ ਅਤੇ 3 ਦਿਨਾਂ ਤੋਂ ਪਾਣੀ ਵਾਲੀਂ ਟੈਂਕੀ 'ਤੇ ਚੜ੍ਹ ਰੋਸ ਪ੍ਰਦਰਸ਼ਨ ਕਰ ਰਹੇ ਫਰੀਦਕੋਟ ਦੀ ਬਾਬਾ ਫਰੀਦ ਯੂਨੀਵਰਸਿਟੀ ਦੇ ਕੱਚੇ ਮੁਲਾਜ਼ਮਾਂ ਦਾ ਧਰਨਾ ਆਖਰ ਇਕ ਮਿੱਠੇ ਲਾਰੇ ਨਾਲ ਸਮਾਪਤ ਹੋ ਗਿਆ। ਧਰਨਾ ਸਥਾਨ 'ਤੇ ਪਹੁੰਚੇ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਗਿਆਨ ਚੰਦ ਅਹੀਰ, ਕੰਟਰੋਲਰ ਪ੍ਰੀਖਿਆ ਡਾ. ਐੱਸ.ਪੀ. ਸਿੰਘ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਮੈਡੀਕਲ ਸੁਪਰਡੈਂਟ ਅਤੇ ਡਾ. ਰਾਜੀਵ ਜੋਸ਼ੀ ਅਤੇ ਡੀ.ਐੱਸ.ਪੀ. ਗੁਰਪ੍ਰੀਤ ਸਿੰਘ ਨੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਮੰਗਾਂ ਨੂੰ ਪਾਜ਼ਿਟਿਵ ਪੱਖ ਨਾਲ 23 ਜਨਵਰੀ ਨੂੰ ਯੂਨੀਵਰਸਿਟੀ ਦੇ ਬੋਰਡ ਆਫ ਮੈਨਜਮੈਂਟ ਦੀ ਹੋਣ ਵਾਲੀ ਮੀਟਿੰਗ 'ਚ ਗੱਲ ਰੱਖਣ ਅਤੇ ਪ੍ਰਦਰਸ਼ਨਕਾਰੀ ਮੁਲਾਜ਼ਮਾਂ ਖਿਲਾਫ ਯੂਨੀਵਰਸਿਟੀ ਅਤੇ ਪੁਲਸ ਪ੍ਰਸ਼ਾਸਨ ਵਲੋਂ ਕੋਈ ਵੀ ਕਾਰਵਾਈ ਕੀਤੇ ਜਾਣ ਦਾ ਭਰੋਸਾ ਦੇਣ ਦਾ ਪ੍ਰਦਰਸ਼ਨਕਾਰੀਆਂ ਨੂੰ ਭਰੋਸਾ ਦਿੱਤਾ ਗਿਆ, ਜਿਸ ਤੋਂ ਬਾਅਦ ਟੈਂਕੀ 'ਤੇ ਚੜ੍ਹੇ ਹੋਏ 2 ਮੁਲਾਜ਼ਮਾਂ ਨੂੰ ਹੇਠਾਂ ਉਤਾਰਿਆ ਗਿਆ ਅਤੇ ਉਨ੍ਹਾਂ ਦੀ ਸਿਹਤ ਠੀਕ ਨਾ ਹੋਣ ਦੇ ਚੱਲਦੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ।


Shyna

Content Editor

Related News