ਕੋਰੋਨਾ ਵਾਇਰਸ : ਸੈਂਟਰਲ ਯੂਨੀਵਰਸਿਟੀ ਆਫ ਪੰਜਾਬ ਦੇ ਹੋਸਟਲ ਖਾਲੀ ਕਰਨ ਦੇ ਹੁਕਮ ਜਾਰੀ
Tuesday, Mar 17, 2020 - 12:00 AM (IST)
ਬਠਿੰਡਾ, (ਜ. ਬ.)— ਦੇਸ਼ ਦੇ 15 ਸੂਬੇ ਕੋਰੋਨਾ ਵਾਇਰਸ ਦੀ ਲਪੇਟ 'ਚ ਆ ਗਏ ਹਨ। ਪੰਜਾਬ 'ਚ ਵੀ ਇਕ ਕੋਰੋਨਾ ਵਾਇਰਸ ਨਾਲ ਸੰਕ੍ਰਮਿਤ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹੀ ਸਰਕਾਰ ਨੇ ਸਿੱਖਿਅਕ ਸੰਸਥਾਨਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਸ ਕਾਨੂੰਨ ਦਾ ਅਮਲ ਕਰਦੇ ਹੋਏ ਸੈਂਟਰਲ ਯੂਨੀਵਰਸਿਟੀ ਆਫ ਪੰਜਾਬ ਨੇ ਵਿਦਿਆਰਥੀ ਨੂੰ ਹੋਸਟਲ ਖਾਲੀ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ, ਜਿਸ ਕਾਰਣ ਦੂਜੇ ਸੂਬਿਆਂ 'ਚ ਰਹਿਣ ਵਾਲੇ ਵਿਦਿਆਰਥੀਆਂ ਨੂੰ ਆਪਣੇ ਘਰ ਜਾਣ 'ਚ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਇਨ੍ਹਾਂ ਨੂੰ ਆਨਨ-ਫਾਨਨ 'ਚ ਆਪਣੇ ਘਰ ਜਾਣ ਲਈ ਟਰੇਨ ਦੀ ਟਿਕਟ ਮਿਲਣ 'ਚ ਵੀ ਪ੍ਰੇਸ਼ਾਨੀ ਹੋ ਰਹੀ ਹੈ। ਮਹਾਰਾਸ਼ਟਰ ਅਤੇ ਕੇਰਲਾ ਸੂਬੇ ਦੇ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਆਪਣੇ ਘਰ ਜਾਣ 'ਚ ਵੀ ਡਰ ਲੱਗ ਰਿਹਾ ਹੈ ਕਿਉਂਕਿ ਉਥੇ ਪਹਿਲਾਂ ਹੀ ਕੋਰੋਨਾ ਵਾਇਰਸ ਦਾ ਕਹਿਰ ਪੰਜਾਬ 'ਚ ਜ਼ਿਆਦਾ ਹੈ, ਉਥੇ ਹੀ ਸਫਰ ਦੌਰਾਨ ਕੋਰੋਨਾ ਵਾਇਰਸ ਦੀ ਲਪੇਟ 'ਚ ਆਉਣ ਦਾ ਡਰ ਬਣਿਆ ਹੋਇਆ ਹੈ। ਯੂਨੀਵਰਸਿਟੀ ਦੇ ਹੁਕਮ ਤੋਂ ਬਾਅਦ ਸਾਰੇ ਵਿਦਿਆਰਥੀਆਂ 'ਚ ਹੜਕੰਪ ਮਚਿਆ ਹੋਇਆ ਹੈ। ਇਸ ਦੇ ਬਾਵਜੂਦ ਵੀ ਆਪਣੀ ਸਮੱਸਿਆ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਦੱਸਣ 'ਚ ਝਿਜਕ ਰਹੇ ਹਨ ਕਿਉਂਕਿ ਵਿਦਿਆਰਥੀਆਂ ਨੂੰ ਲੱਗਦਾ ਹੈ ਕਿ ਯੂਨੀਵਰਸਿਟੀ ਪ੍ਰਸ਼ਾਸਨ ਬੇਵਜ੍ਹਾ ਪ੍ਰੇਸ਼ਾਨ ਨਾ ਕਰਨ ਲੱਗੇ।
ਇਸ ਸਬੰਧ 'ਚ ਜਦੋਂ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਕੁਲਪਤੀ ਆਰ. ਕੇ. ਕੋਹਲੀ ਅਤੇ ਡੀ. ਐੱਸ. ਡਬਲਯੂ. ਨਾਲ ਫੋਨ 'ਤੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਦੋਵਾਂ 'ਚੋਂ ਕਿਸੇ ਨੇ ਵੀ ਫੋਨ ਨਹੀਂ ਚੁੱਕਿਆ ਪਰ ਯੂਨੀਵਰਸਿਟੀ ਨਾਲ ਸਬੰਧਤ ਇਕ ਅਧਿਕਾਰੀ ਨੇ ਦੱਸਿਆ ਕਿ ਸਰਕਾਰ ਦੀ ਅਧਿਸੂਚਨਾ ਦੇ ਆਧਾਰ 'ਤੇ ਹੀ ਵਿਦਿਆਰਥੀਆਂ ਨੂੰ ਹੋਸਟਲ ਖਾਲੀ ਕਰਨ ਦਾ ਹੁਕਮ ਦਿੱਤਾ ਗਿਆ ਹੈ।