ਲੁਧਿਆਣਾ : ਸਤਲੁਜ ਦਰਿਆ ਕਿਨਾਰੇ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼

05/23/2019 9:51:06 PM

ਲੁਧਿਆਣਾ,(ਅਨਿਲ): ਥਾਣਾ ਲਾਡੋਵਾਲ ਅਧੀਨ ਆਉਂਦੀ ਪੁਲਸ ਚੌਂਕੀ ਹਬੜਾ ਦੀ ਪੁਲਸ ਨੂੰ ਅੱਜ ਸ਼ਾਮ ਸਤਲੁਜ ਦਰਿਆ ਕਿਨਾਰੇ ਪਿੰਡ ਖਹਿਰਾ ਬੇਟ 'ਚ ਝਾੜੀਆਂ 'ਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਕੀਤੀ।  ਮੌਕੇ 'ਤੇ ਚੌਂਕੀ ਇੰਚਾਰਜ ਹਰਮੇਸ਼ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਪੁਲਸ ਨੂੰ ਪਿੰਡ ਦੇ ਲੋਕਾਂ ਨੇ ਦੱਸਿਆ ਕਿ ਝਾੜੀਆਂ ਵਿਚਾਲੇ ਕਿਸੇ ਵਿਅਕਤੀ ਦੀ ਲਾਸ਼ ਪਈ ਹੋਈ ਹੈ। ਜਿਸ 'ਤੇ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ। ਚੌਂਕੀ ਇੰਚਾਰਜ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ ਕਿਉਂਕਿ ਲਾਸ਼ 4-5 ਦਿਨ ਪੁਰਾਣੀ ਲੱਗ ਰਹੀ ਹੈ ਅਤੇ ਲਾਸ਼ ਪੁਰਾਣੀ ਹੋਣ ਕਾਰਨ ਸ਼ਰੀਰ 'ਚ ਕੀੜੇ ਚੱਲ ਰਹੇ ਹਨ ਤੇ ਬਦਬੂ ਆ ਰਹੀ ਹੈ। ਉਨ੍ਹਾਂ ਦੱਸਿਆ ਕਿ ਪਛਾਣ ਹੋਣ ਦੇ ਕਾਰਨ ਲਾਸ਼ ਨੂੰ 72 ਘੰਟਿਆਂ ਲਈ ਮੁਰਦਾ ਘਰ 'ਚ ਰੱਖਿਆ ਜਾਵੇਗਾ ਤੇ ਪੋਸਟਮਾਰਟ ਰਿਪੋਰਟ ਆਉਣ ਤੋਂ ਬਾਅਦ ਮ੍ਰਿਤਕ ਦੀ ਮੌਤ ਦੇ ਕਾਰਨਾਂ ਬਾਰੇ ਖੁਲਾਸਾ ਕੀਤਾ ਜਾਵੇਗਾ। ਫਿਲਹਾਲ ਪੁਲਸ ਵਲੋਂ ਨੇੜਲੇ ਇਲਾਕੇ 'ਚ ਅਣਪਛਾਤੇ ਵਿਅਕਤੀ ਦੀ ਲਾਸ਼ ਸਬੰਧੀ ਲੋਕਾਂ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ। 
 


Related News