ਲੇਹਲੀ ਟੀ-ਪੁਆਇੰਟ ਤੋਂ 1 ਕਿੱਲੋ ਅਫ਼ੀਮ ਸਮੇਤ ਯੂ.ਪੀ. ਦਾ ਨੌਜਵਾਨ ਗ੍ਰਿਫ਼ਤਾਰ

Monday, Sep 07, 2026 - 05:27 PM (IST)

ਲੇਹਲੀ ਟੀ-ਪੁਆਇੰਟ ਤੋਂ 1 ਕਿੱਲੋ ਅਫ਼ੀਮ ਸਮੇਤ ਯੂ.ਪੀ. ਦਾ ਨੌਜਵਾਨ ਗ੍ਰਿਫ਼ਤਾਰ

​ਲਾਲੜੂ (ਅਨਿਲ ਸ਼ਰਮਾ): ਅੰਬਾਲਾ-ਚੰਡੀਗੜ੍ਹ ਹਾਈਵੇ 'ਤੇ ਸਥਿਤ ਲੇਹਲੀ ਟੀ-ਪੁਆਇੰਟ 'ਤੇ ਪੁਲਸ ਨੇ ਇੱਕ ਨੌਜਵਾਨ ਨੂੰ 1 ਕਿੱਲੋ ਅਫ਼ੀਮ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ ਐਸ.ਆਈ. ਗੁਰਵਿੰਦਰ ਸਿੰਘ ਆਪਣੀ ਪੁਲਸ ਟੀਮ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ ਦੇ ਸਬੰਧ ਵਿੱਚ ਲੇਹਲੀ ਟੀ-ਪੁਆਇੰਟ 'ਤੇ ਮੌਜੂਦ ਸਨ। ਸ਼ਾਮ ਲਗਭਗ 5 ਵਜੇ ਲਾਲੜੂ ਵਲੋਂ ਇੱਕ ਮੋਨਾ ਨੌਜਵਾਨ ਆਉਂਦਾ ਦਿਖਾਈ ਦਿੱਤਾ, ਜਿਸ ਦੇ ਪਿੱਠ 'ਤੇ ਬੈਗ ਪਾਇਆ ਹੋਇਆ ਸੀ।

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਦੇਖੇ ਗਏ ਸ਼ੱਕੀ ਡਰੋਨਾਂ ਨੂੰ ਲੈ ਕੇ ਵੱਡਾ ਖੁਲਾਸਾ

​ਸ਼ੱਕ ਦੇ ਆਧਾਰ 'ਤੇ ਜਦੋਂ ਪੁਲਸ ਨੇ ਨੌਜਵਾਨ ਨੂੰ ਰੋਕ ਕੇ ਉਸ ਦੇ ਬੈਗ ਦੀ ਤਲਾਸ਼ੀ ਲਈ, ਤਾਂ ਉਸ ਵਿੱਚੋਂ ਇੱਕ ਲਿਫ਼ਾਫ਼ਾ ਬਰਾਮਦ ਹੋਇਆ। ਲਿਫ਼ਾਫ਼ੇ ਨੂੰ ਖੋਲ੍ਹ ਕੇ ਚੈੱਕ ਕਰਨ 'ਤੇ ਉਸ ਵਿੱਚੋਂ 1 ਕਿੱਲੋ ਅਫ਼ੀਮ ਬਰਾਮਦ ਹੋਈ। ​ਮੁਲਜ਼ਮ ਦੀ ਪਛਾਣ ਅੰਕਿਤ ਪਾਲ ਪੁੱਤਰ ਆਸ਼ੂਤੋਸ਼, ਵਾਸੀ ਪਿੰਡ ਖੂਨਕ, ਥਾਣਾ ਬਿਨਾਵਰ, ਜ਼ਿਲ੍ਹਾ ਬਦਾਯੂ (ਉੱਤਰ ਪ੍ਰਦੇਸ਼) ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਸਵਾਈਲ ਫਲੂ ਦਾ ਵੱਧ ਰਿਹਾ ਕਹਿਰ, ਅੰਮ੍ਰਿਤਸਰ 'ਚ 15 ਮਾਮਲੇ ਪਾਜ਼ੇਟਿਵ, ਮਾਮੂਲੀ ਨਾ ਸਮਝੋ ਇਹ ਲੱਸ਼ਣ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News