‘ਝੂਠੇ ਵਾਅਦੇ ਕਰਨ ਵਾਲੀ ਕਾਂਗਰਸ ਸਰਕਾਰ ਨੂੰ ਚੱਲਦਾ ਕਰਨ ਲਈ ਪੰਜਾਬ ਦੇ ਲੋਕ ਕਾਹਲੇ’

02/23/2020 5:57:25 PM

ਗੁਰੂਹਰਸਹਾਏ (ਪਰਦੀਪ) - ਚੋਣਾਂ ’ਚ ਕੀਤੇ ਵਾਅਦਿਆਂ ਤੋਂ ਮੁੱਕਰੀ ਕਾਂਗਰਸ ਪਾਰਟੀ ਦੀ ਸਰਕਾਰ ਨੂੰ ਪੰਜਾਬ ਦੇ ਲੋਕ ਚਲਦਾ ਕਰਨ ਲਈ ਬੜੇ ਕਾਹਲੇ ਹੋ ਰਹੇ ਹਨ। ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਇਕ ਵਾਰ ਫਿਰ ਪੰਜਾਬ ਅੰਦਰ ਅਕਾਲੀ ਭਾਜਪਾ ਗਠਜੋੜ ਆਪਣੀ ਸਰਕਾਰ ਬਣਾਏਗਾ। ਉਕਤ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਇੰਚਾਰਜ ਗੁਰੂਹਰਸਹਾਏ ਵਰਦੇਵ ਸਿੰਘ ਨੋਨੀ ਮਾਨ ਵਲੋਂ ਪਿੰਡ ਚੱਕ ਜਮਾਲਗੜ੍ਹ ਵਿਖੇ ਵਰਕਰ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਦਾਰ ਬਾਦਲ ਦੇ ਰਾਜ ਦੌਰਾਨ ਆਮ ਲੋਕਾਂ ਨੂੰ ਮਿਲੀਆਂ ਸਹੂਲਤਾਂ ਮੌਜੂਦਾਂ ਸਰਕਾਰ ਵਲੋਂ ਖੋਹ ਲਈਆਂ ਗਈਆਂ ਹਨ। ਲੋਕਾਂ ਨੂੰ ਘਰ-ਘਰ ਰੁਜ਼ਗਾਰ ਦੇਣ ਦਾ ਵਾਅਦਾ ਕਰਨ ਵਾਲੀ ਪਾਰਟੀ ਦੇ ਰਾਜ ਅੰਦਰ ਰੁਜ਼ਗਾਰ ਦੀ ਮੰਗ ਕਰਦੇ ਬੇਰੁਜ਼ਗਾਰਾਂ ’ਤੇ ਡਾਂਗਾਂ ਵਰ੍ਹਾਈਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਰਾਜਸ਼ਾਹੀ ਬਿਰਤੀ ਵਾਲੇ ਮੁੱਖ ਮੰਤਰੀ ਪੰਜਾਬ ਕੋਲ ਲੋਕਾਂ ਦੀਆਂ ਸਮੱਸਿਆਂ ਨੂੰ ਜਾਨਣ ਦੇ ਲਈ ਸਮਾਂ ਹੀ ਨਹੀਂ ਹੈ। ਉਨ੍ਹਾਂ ਅੱਜ ਲੋਕਾਂ ਨਾਲ ਮੁਲਾਕਾਤ ਹੀ ਨਹੀਂ ਕੀਤੀ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਵਲੋਂ 25 ਫਰਵਰੀ ਨੂੰ ਫਿਰੋਜ਼ਪੁਰ ਵਿਖੇ ਕੀਤੀ ਜਾ ਰਹੀ ਰੋਸ ਰੈਲੀ ’ਚ ਸਭ ਨੂੰ ਵੱਡੀ ਗਿਣਤੀ ’ਚ ਪੁੱਜਣ ਦੀ ਅਪੀਲ ਕੀਤੀ। ਇਸ ਮੌਤੇ ਨਰਦੇਵ ਸਿੰਘ ਬੋਬੀ ਮਾਨ, ਬਲਦੇਵ ਰਾਜ ਕੰਬੋਜ ਸਾਬਕਾ ਚੇਅਰਮੈਨ, ਹਰਵਿੰਦਰ ਸਿੰਘ ਬਰਾੜ, ਗੋਗੀ ਬਰਾੜ, ਹਰਜਿੰਦਰ ਪਾਲ ਸਿੰਘ ਗੁਰੂ ਸਾਬਕਾ ਚੇਅਰਮੈਨ, ਗੁਰਪ੍ਰੀਤ ਸਿੰਘ ਲੱਖੋ ਕੇ ਸਾਬਕਾ ਚੇਅਰਮੈਨ ਆਦਿ ਮੌਜੂਦ ਸਨ।


rajwinder kaur

Content Editor

Related News