ਕੰਮ ਕਰਨ ਬਦਲੇ ਪਟਵਾਰੀ ਮੰਗ ਰਿਹਾ ਸੀ ਰਿਸ਼ਵਤ, 5 ਹਜ਼ਾਰ ਲੈਂਦਾ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ
Saturday, Oct 05, 2024 - 05:09 AM (IST)
ਮੂਨਕ (ਗਰਗ)- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਜ਼ਿਲ੍ਹਾ ਸੰਗਰੂਰ ਦੇ ਮੂਨਕ ਵਿਖੇ ਤਾਇਨਾਤ ਮਾਲ ਪਟਵਾਰੀ ਅਮਰੀਕ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ-ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਬੱਲਰਾਂ ਦੇ ਵਸਨੀਕ ਵਕੀਲ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਜ਼ਮੀਨ ਦੀ ਇੰਤਕਾਲ ਦੀ ਦਰਖਾਸਤ ਦਿੱਤੀ ਸੀ ਪਰ ਉਕਤ ਪਟਵਾਰੀ ਉਸ ਤੋਂ ਕੰਮ ਕਰਨ ਬਦਲੇ 15,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਸੀ ਅਤੇ ਸੌਦਾ 10,000 ਰੁਪਏ ’ਚ ਤੈਅ ਹੋ ਗਿਆ।
ਇਹ ਵੀ ਪੜ੍ਹੋ- 800 ਪੰਜਾਬੀ ਤੇ 6500 ਪ੍ਰਵਾਸੀ ! ਪੰਜਾਬ ਦੇ ਇਸ ਪਿੰਡ 'ਚ ਸਰਪੰਚ ਤਾਂ ਛੱਡੋ, ਪੰਜਾਬੀ ਪੰਚ ਚੁਣਨਾ ਵੀ ਹੋਇਆ ਔਖਾ
ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਕਥਿਤ ਮੁਲਜ਼ਮ ਪਹਿਲਾਂ ਹੀ 5,000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੇ ਬਾਕੀ ਪੈਸੇ ਮੰਗ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ-ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਖਿਲਾਫ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੁਲਸ ਮੁਲਾਜ਼ਮਾਂ ਤੋਂ ਬਾਅਦ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀਆਂ ਛੁੱਟੀਆਂ ਵੀ ਹੋਈਆਂ ਰੱਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e