ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਵੀਰਪਾਲ ਕੌਰ ਨੂੰ ਤੁਰੰਤ ਕੀਤਾ ਜਾਵੇ ਗ੍ਰਿਫਤਾਰ

8/6/2020 6:08:34 PM

ਨਾਭਾ(ਖੁਰਾਣਾ) - ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਦੀ ਅਗਵਾਈ ਵਿਚ ਅਕਾਲੀ ਵਰਕਰ ਨਾਭਾ ਕੋਤਵਾਲੀ ਪਹੁੰਚੇ।  ਇਸ ਤੋਂ ਬਾਅਦ ਐਸ.ਐਚ.ਓ. ਕੋਤਵਾਲੀ ਗੁਰਪ੍ਰੀਤ ਸਿੰਘ ਸਮਰਾਓ ਨੂੰ ਵੀਰਪਾਲ ਕੌਰ ਇੰਸਾਂ ਦੇ ਖਿਲਾਫ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਕਿ ਜੋ ਪਿਛਲੇ ਦਿਨੀਂ ਇੱਕ ਚੈਨਲ 'ਤੇ ਸੌਧਾ ਸਾਧ ਗੁਰਮੀਤ ਰਾਮ ਰਹੀਮ ਦੀ ਤੁਲਨਾ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸਰਬੰਸਦਾਨੀ ਧੰਨ-ਧੰਨ ਸ੍ਰ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਕੀਤੀ ਸੀ, ਜਿਸ ਕਾਰਨ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਦੇ ਹਿਰਦੇ ਵਲੂੰਦਰੇ ਗਏ ਹਨ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨਾਭਾ ਦੇ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੌਦਾ ਸਾਧ ਤਾਂ ਪਹਿਲਾਂ ਹੀ ਜਬਰ-ਜਨਾਹ ਦੇ ਕੇਸਾਂ ਵਿਚ ਜੇਲ ਅੰਦਰ ਬੰਦ ਸਜ਼ਾ ਭੁਗਤ ਰਿਹਾ ਹੈ। ਇਸ ਕਰਕੇ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਉਹ ਵੀਰਪਾਲ ਕੌਰ ਨੂੰ ਗ੍ਰਿਫਤਾਰ ਕਰਕੇ ਉਸ ਦੇ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕਰੇ, ਕਿਉਂ ਜੋ ਇਹ ਬਿਆਨਬਾਜੀ ਕਿਸੇ ਸਾਜਿਸ ਤਹਿਤ ਜਾਪਦੀ ਹੈ। ਜਿਸਨੂੰ ਪ੍ਰਸਾਸਨ ਬੇਨਕਾਬ ਕਰਕੇ ਉਨ੍ਹਾਂ ਸਾਜਿਸ਼ਕਾਰਾਂ ਵਿਰੁੱਧ ਵੀ ਕਾਰਵਾਈ ਨੂੰ ਅਮਲ ਵਿਚ ਲਿਆਵੇ ਅਤੇ ਅਕਾਲੀ ਦਲ ਨੂੰ ਕਮਜ਼ੋਰ ਕਰਨ ਵਾਲੇ ਲੋਕਾਂ ਦੇ ਖਿਲਾਫ਼ ਤੁਰੰਤ ਕਾਰਵਾਈ ਕਰੇ।  ਇਸ ਮੌਕੇ ਸਾ. ਚੇਅਰਮੈਨ ਧਰਮ ਸਿੰਘ ਧਾਰੋਂਕੀ, ਦਿਹਾਤੀ ਪ੍ਰਧਾਨ ਗੁਰਮੀਤ ਸਿੰਘ ਕੋਟ, ਸਹਿਰੀ ਪ੍ਰਧਾਨ ਰਾਜੇਸ ਬਾਂਸਲਬੱਬੂ, ਸਾ.ਪ੍ਰਧਾਨ ਨਗਰ ਕੌਸਲ ਗੁਰਸੇਵਕ ਸਿੰਘ ਗੋਲੂ, ਅਨਿਲ ਗੁਪਤਾ ਪ੍ਰਧਾਨ ਵਪਾਰ ਵਿੰਗ, ਬਬਲੂ ਖੋਰਾ, ਕੁਲਵੰਤ ਸਿੰਘ ਸਿਆਣ, ਕੁਲਵੰਤ ਸਿੰਘ ਸੁੱਖੇਵਾਲ, ਸੁਖਵਿੰਦਰ ਸਿੰਘ ਗਦਾਈਆ, ਹਰਭਜਨ ਸਿੰਘ ਮੱਲੇਵਾਲ, ਆਦਿ ਤੋਂ ਇਲਾਵਾ ਹੋਰ ਵੀ ਵਰਕਰ ਮੌਜੂਦ ਸਨ।


Harinder Kaur

Content Editor Harinder Kaur