ਸਬਜ਼ੀ ਵੇਚ ਕੇ ਘਰ ਪਰਤ ਰਹੇ ਵਿਅਕਤੀ ਨੂੰ ਤੇਜ਼ ਰਫਤਾਰ ਕਾਰ ਨੇ ਮਾਰੀ ਟੱਕਰ, ਮੌਤ

Saturday, Aug 29, 2026 - 06:00 PM (IST)

ਸਬਜ਼ੀ ਵੇਚ ਕੇ ਘਰ ਪਰਤ ਰਹੇ ਵਿਅਕਤੀ ਨੂੰ ਤੇਜ਼ ਰਫਤਾਰ ਕਾਰ ਨੇ ਮਾਰੀ ਟੱਕਰ, ਮੌਤ

ਪਟਿਆਲਾ (ਬਲਜਿੰਦਰ) : ਸਬਜ਼ੀ ਵੇਚ ਕੇ ਘਰ ਵਾਪਸ ਜਾ ਰਹੇ ਇਕ ਵਿਅਕਤੀ ਦੀ ਤੇਜ਼ ਰਫਤਾਰ ਗੱਡੀ ਦੀ ਫੇਟ ਵੱਜਣ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਸੁਖਵਿੰਦਰ ਸਿੰਘ (ਪੁੱਤਰ ਗੁਰਨਾਮ ਸਿੰਘ, ਵਾਸੀ ਪਿੰਡ ਦੁਲੱਦੀ, ਨਾਭਾ) ਵਜੋਂ ਹੋਈ ਹੈ। ਥਾਣਾ ਬਖਸ਼ੀਵਾਲਾ ਦੀ ਪੁਲਸ ਨੇ ਮ੍ਰਿਤਕ ਦੇ ਪੁੱਤਰ ਰੋਹਿਤ ਸਿੰਘ ਦੀ ਸ਼ਿਕਾਇਤ ’ਤੇ ਲਾਪ੍ਰਵਾਹੀ ਨਾਲ ਗੱਡੀ ਚਲਾਉਣ ਵਾਲੇ ਡਰਾਈਵਰ ਖਿਲਾਫ ਮਾਮਲਾ ਦਰਜ ਕੀਤਾ ਹੈ। 

ਸ਼ਿਕਾਇਤਕਰਤਾ ਅਨੁਸਾਰ ਉਸ ਦਾ ਪਿਤਾ ਕਾਲੀ ਮਾਤਾ ਮੰਦਰ ਨੇੜੇ ਸਬਜ਼ੀ ਵੇਚਦਾ ਸੀ ਜਦੋਂ ਉਹ ਕੰਮ ਖਤਮ ਕਰ ਕੇ ਘਰ ਪਰਤ ਰਿਹਾ ਸੀ ਤਾਂ ਪਿੰਡ ਦਦਹੇੜਾ ਨੇੜੇ ਨਾਭਾ ਰੋਡ ’ਤੇ ਇਕ ਤੇਜ਼ ਰਫਤਾਰ ਗੱਡੀ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਗੰਭੀਰ ਰੂਪ ’ਚ ਜ਼ਖ਼ਮੀ ਸੁਖਵਿੰਦਰ ਸਿੰਘ ਦੀ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਨੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Gurminder Singh

Content Editor

Related News