ਵਾਹਨ ਨੇ ਮਾਰੀ ਮੋਟਰਸਾਈਕਲ ਸਵਾਰ ਨੂੰ ਟੱਕਰ, ਮੌਤ

02/24/2020 9:15:12 PM

ਪਟਿਆਲਾ, (ਬਲਜਿੰਦਰ)- ਸ਼ਹਿਰ ਦੀ ਸਨੌਰ ਰੋਡ ’ਤੇ ਵੱਡੀ ਨਦੀ ਪੁਲ ਦੇ ਕੋਲ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਸਵਾਰ ਨੂੰ ਫੇਟ ਮਾਰ ਦਿੱਤੀ। ਉਸ ਦੀ ਮੌਤ ਹੋ ਗਈ। ਉਸ ਦੀ ਪਛਾਣ ਕੁਲਵਿੰਦਰ ਸਿੰਘ ਵਾਸੀ ਮੀਰਾਂਪੁਰ ਵਜੋਂ ਹੋਈ। ਇਹ ਹਾਦਸਾ ਸਵੇਰੇ 5 ਵਜੇ ਵਾਪਰਿਆ। ਘਟਨਾ ਤੋਂ ਬਾਅਦ ਵਾਹਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਥਾਣਾ ਕੋਤਵਾਲੀ ਦੀ ਪੁਲਸ ਮੌਕੇ ’ਤੇ ਪਹੁੰਚ ਗਈ। ਲਾਸ਼ ਪੋਸਟਮਾਰਟਮ ਤੋਂ ਬਾਅਦ ਵਾਰਸਾਂ ਹਵਾਲੇ ਕਰ ਦਿੱਤੀ ਹੈ। ਕੁਲਵਿੰਦਰ ਸਿੰਘ ਦੇ ਪਰਿਵਾਰ ਵਿਚ ਹੁਣ ਪਤਨੀ ਤੋਂ ਇਲਾਵਾ ਦੋ ਛੋਟੇ ਬੱਚੇ ਵੀ ਹਨ। ਕੁਲਵਿੰਦਰ ਹਾਕਰ ਦਾ ਕੰਮ ਕਰਦਾ ਸੀ। ਸ਼ਹਿਰੋਂ ਸਵੇਰੇ ਅਖਬਾਰਾਂ ਲੈ ਕੇ ਪਿੰਡਾਂ ਵਿਚ ਸੁਟਦਾ ਸੀ।


Bharat Thapa

Content Editor

Related News