ਵਾਹਨ ਚੋਰ ਗਿਰੋਹ ਦੇ 2 ਮੈਂਬਰ ਕਾਬੂ ਚੋਰੀ ਦੇ 16 ਮੋਟਰਸਾਈਕਲ ਬਰਾਮਦ : ਡੀ.ਐੱਸ.ਪੀ. ਵਿਰਕ

10/30/2021 2:05:41 PM

ਫਿਰੋਜ਼ਪੁਰ (ਕੁਮਾਰ): ਥਾਣਾ ਸਿਟੀ ਦੇ ਐੱਸ.ਐੱਚ.ਓ. ਇੰਸਪੈਕਟਰ ਮਨੋਜ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਏ.ਐਸ.ਆਈ. ਸ਼ਰਮਾ ਸਿੰਘ ਦੀ ਅਗਵਾਈ ਹੇਠ ਪੁਲਸ ਨੇ ਵਾਹਨ ਚੋਰ ਗਿਰੋਹ ਦੇ 2 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਤੋਂ ਚੋਰੀ ਕੀਤੇ ਹੋਏ 16 ਮੋਟਰਸਾਈਕਲ ਬਰਾਮਦ ਹੋ ਚੁੱਕੇ ਹਨ।

ਇਹ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਸਿਟੀ ਸਤਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਜਦ ਪੁਲਸ ਪਾਰਟੀ ਵੈਟਰਨਰੀ ਹਸਪਤਾਲ ਦੇ ਨੇੜੇ ਏ.ਐਸ.ਆਈ. ਸ਼ਰਮਾ ਸਿੰਘ ਦੀ ਅਗਵਾਈ ਹੇਠ ਗਸ਼ਤ ’ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਇਹ ਗੁਪਤ ਸੂਚਨਾ ਮਿਲੀ ਸੀ ਕਿ ਮਨਜੀਤ ਸਿੰਘ ਉਰਫ ਕਾਲੂ ਪੁੱਤਰ ਬਿੰਦਰ ਵਾਸੀ ਪਿੰਡ ਅਮਰਕੋਟ ਅਤੇ ਮੰਗੀ ਪੁੱਤਰ ਦਾਰਾ ਵਾਸੀ ਮਖੂ ਗੇਟ ਫਿਰੋਜ਼ਪੁਰ ਸ਼ਹਿਰ ਵਾਹਨ ਚੋਰੀ ਕਰਕੇ ਅੱਗੇ ਵੇਚਣ ਦਾ ਧੰਦਾ ਕਰਦੇ ਹਨ ਤੇ ਅੱਜ ਵੀ ਚੋਰੀ ਦੇ ਮੋਟਰਸਾਈਕਲ ਵੇਚਣ ਦੇ ਲਈ ਵੈਟਰਨਰੀ ਹਸਪਤਾਲ ਦੇ ਨੇੜੇ ਖੜੇ ਗ੍ਰਾਹਕਾਂ ਦਾ ਇੰਤਜਾਰ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪੁਲਸ ਪਾਰਟੀ ਵੱਲੋਂ ਤੁਰੰਤ ਰੇਡ ਕਰਦੇ ਹੋਏ ਨਾਮਜ਼ਦ ਦੋਵੇ ਕਥਿਤ ਚੋਰਾਂ ਨੂੰ ਚੋਰੀ ਦੇ ਇਕ-ਇਕ ਮੋਟਰਸਾਈਕਲ ਦੇ ਨਾਲ ਗ੍ਰਿਫ਼ਤਾਰ ਕੀਤਾ ਗਿਆ ਤੇ ਉਨ੍ਹਾਂ ਦੀ ਨਿਸ਼ਾਨਦੇਹੀ ’ਤੇ ਪੁਲਸ ਨੇ 16 ਹੋਰ ਮੋਟਰਸਾਈਕਲ ਬਰਾਮਦ ਕਰਦੇ ਹੋਏ ਹੁਣ ਤੱਕ ਚੋਰੀ ਦੇ 16 ਮੋਟਰਸਾਈਕਲ ਬਰਾਮਦ ਕਰ ਲਏ ਹਨ ਤੇ ਉਨ੍ਹਾਂ ਤੋਂ ਹੋਰ ਵੀ ਚੋਰੀ ਦੇ ਮੋਟਰਸਾਈਕਲ ਬਰਾਮਦ ਹੋਣ ਦੀ ਸੰਭਾਵਨਾ ਹੈ। ਡੀ.ਐੱਸ.ਪੀ. ਵਿਰਕ ਤੇ ਐੱਸ.ਐੱਚ.ਓ. ਮਨੋਜ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਚੋਰਾਂ ਨੂੰ ਅੱਜ ਅਦਾਲਤ ਵਿਚ ਪੇਸ਼ ਕਰਕੇ ਇਨ੍ਹਾਂ ਦਾ ਪੁਲਸ ਰਿਮਾਂਡ ਲਿਆ ਜਾਵੇਗਾ। 


Shyna

Content Editor

Related News