ਦੁੱਧ ਵਾਲੇ ਟੱਬ ਦੀ ਵਾਇਰਲ ਵੀਡੀਓ ਨੂੰ ਲੈ ਕੇ ਵੇਰਕਾ ਮਿਲਕ ਪਲਾਂਟ ਮੈਨੇਜਮੈਂਟ ਆਈ ਸਾਹਮਣੇ, ਕਹੀ ਇਹ ਗੱਲ

05/07/2022 5:48:29 PM

ਲੁਧਿਆਣਾ (ਨਰਿੰਦਰ)-ਲੁਧਿਆਣਾ ਦੇ ਸਥਾਨਕ ਵੇਰਕਾ ਮਿਲਕ ਪਲਾਂਟ ਦੀ ਮੈਨੇਜਮੈਂਟ ਨੇ ਆਪਣੇ ਮੁੱਖ ਦਫ਼ਤਰ ’ਚ ਪ੍ਰੈੱਸ  ਕਾਨਫਰੰਸ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੀ. ਐੱਮ. ਰੁਪਿੰਦਰ ਸੇਖੋਂ ਨੇ ਕਿਹਾ ਕਿ ਜੋ ਵੀਡੀਓ ਸੋਸ਼ਲ ਮੀਡੀਆ ’ਤੇ ਲਗਾਤਾਰ ਵਾਇਰਲ ਹੋ ਰਹੀ ਹੈ, ਉਸ ਬਾਰੇ ਪ੍ਰੈੱਸ ਕਾਨਫਰੰਸ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਵੀਡੀਓ ’ਚ ਇਕ ਵਿਅਕਤੀ ਦੁੱਧ ਦੇ ਟੱਬ ’ਚ ਨਹਾਉਂਦਾ ਹੋਇਆ ਦਿਖਾਈ ਦੇ ਰਿਹਾ ਹੈ, ਜੋ ਸੋਸ਼ਲ ਮੀਡੀਆ ’ਤੇ ਵੇਰਕਾ ਮਿਲਕ ਪਲਾਂਟ ਦੀ ਦੱਸੀ ਜਾ ਰਹੀ ਸੀ।

ਉਨ੍ਹਾਂ ਕਿਹਾ ਕਿ ਇਹ ਵੇਰਕਾ ਦੀ ਨਹੀਂ ਬਲਕਿ ਤੁਰਕੀ ਦੀ ਹੈ, ਜੋ ਦੋ ਸਾਲ ਪੁਰਾਣੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ ਹੈ ਅਤੇ ਸਾਈਬਰ ਕ੍ਰਾਈਮ ਵੱਲੋਂ ਇਹ ਵੀਡੀਓ ਪਾਉਣ ਵਾਲੇ ਸ਼ਖ਼ਸ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵੇਰਕਾ ਦਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ ਦੇ ਤਹਿਤ ਚੰਡੀਗੜ੍ਹ ਤੇ ਲੁਧਿਆਣਾ ਵਿਚ ਵੀ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਡੇਅਰੀ ਉਦਯੋਗ ਨੂੰ ਢਾਅ ਲਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਈ ਕਿਸਾਨ ਇਸ ਮਾਮਲੇ ਨਾਲ ਜੁੜੇ ਹੋਏ ਹਨ।


Manoj

Content Editor

Related News