ਵੈਟਨਰੀ ਯੂਨੀਵਰਸਿਟੀ ਵੱਲੋਂ ਅਗਾਂਹਵਧੂ ਕਿਸਾਨਾਂ ਲਈ ਮੁੱਖ ਮੰਤਰੀ ਪੁਰਸਕਾਰਾਂ ਦੀ ਘੋਸ਼ਣਾ
Sunday, Sep 21, 2025 - 02:39 PM (IST)

ਲੁਧਿਆਣਾ- ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਵੱਲੋਂ ਪਸ਼ੂ ਪਾਲਣ ਕਿੱਤਿਆਂ ਵਿੱਚ ਨਿਵੇਕਲੀ ਕਾਰਗੁਜ਼ਾਰੀ ਵਿਖਾਉਣ ਵਾਲੇ ਅਗਾਂਹਵਧੂ ਕਿਸਾਨਾਂ ਲਈ ਇਸ ਵਰ੍ਹੇ ਦੇ ਮੁੱਖ ਮੰਤਰੀ ਪੁਰਸਕਾਰਾਂ ਦੀ ਘੋਸ਼ਣਾ ਕਰ ਦਿੱਤੀ ਗਈ ਹੈ। ਇਹ ਪੁਰਸਕਾਰ 26 ਸਤੰਬਰ ਨੂੰ ਯੂਨੀਵਰਸਿਟੀ ਦੇ ਪਸ਼ੂ ਪਾਲਣ ਮੇਲੇ ਵਿੱਚ ਭੇਟ ਕੀਤੇ ਜਾਣਗੇ। ਡਾ. ਰਵਿੰਦਰ ਸਿੰਘ ਗਰੇਵਾਲ, ਨਿਰਦੇਸ਼ਕ ਪਸਾਰ ਸਿੱਖਿਆ ਨੇ ਪੁਰਸਕਾਰਾਂ ਬਾਰੇ ਦੱਸਦਿਆਂ ਕਿਹਾ ਕਿ ਪਸ਼ੂ ਪਾਲਣ ਕਿੱਤਿਆਂ ਨੂੰ ਉਤਸਾਹਿਤ ਕਰਨ ਲਈ ਪੰਜਾਬ ਦੇ ਸਮੂਹ ਕਿਸਾਨਾਂ ਕੋਲੋਂ ਅਰਜ਼ੀਆਂ ਦੀ ਮੰਗ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ-ਕੀ ਬਣੂ ਦੁਨੀਆ ਦਾ: ਹੁਣ ਬਜ਼ੁਰਗਾਂ ਦੀ ਹੋ ਰਹੀ ਵੀਡੀਓ ਵਾਇਰਲ
ਪ੍ਰਾਪਤ ਹੋਈਆਂ ਅਰਜ਼ੀਆਂ ਦੀ ਮੁਢਲੀ ਜਾਂਚ ਪੜਤਾਲ ਤੋਂ ਬਾਅਦ ਯੂਨੀਵਰਸਿਟੀ ਦੇ ਮਾਹਿਰਾਂ ਦੀ ਟੀਮ ਨੇ ਵੱਖ ਵੱਖ ਫਾਰਮਾਂ ਦਾ ਦੌਰਾ ਕੀਤਾ ਅਤੇ ਪਸ਼ੂ ਪਾਲਕਾਂ ਵੱਲੋਂ ਅਪਣਾਈਆਂ ਜਾਣ ਵਾਲੀਆਂ ਨਵੀਨਤਮ ਤੇ ਆਪਣੇ ਤੌਰ `ਤੇ ਵਿਕਸਿਤ ਤਕਨੀਕਾਂ ਦਾ ਬਾਰੀਕੀ ਨਾਲ ਮੁਆਇਨਾ ਕਰਨ ਉਪਰੰਤ ਗਾਂਵਾਂ ਪਾਲਣ ਦੀ ਸ਼੍ਰੇਣੀ ਵਿਚ ਸਿਕੰਦਰ ਸਿੰਘ ਸਵੈਚ, ਪੁੱਤਰ ਰਣਜੀਤ ਸਿੰਘ ਸਵੈਚ, ਪਿੰਡ ਖੇੜ੍ਹੀ ਜੱਟਾਂ, ਜ਼ਿਲ੍ਹਾ ਪਟਿਆਲਾ ਨੂੰ ਸਨਮਾਨਿਤ ਕੀਤਾ ਜਾਏਗਾ। ਉਨ੍ਹਾਂ ਕੋਲ 218 ਗਾਂਵਾਂ ਹਨ ਤੇ ਉਨ੍ਹਾਂ ਦੇ ਫਾਰਮ ’ਤੇ ਰੋਜ਼ਾਨਾ 25 ਕਵਿੰਟਲ ਦੁੱਧ ਦਾ ਉਤਪਾਦਨ ਹੁੰਦਾ ਹੈ। ਉਨ੍ਹਾਂ ਨੇ ਆਧੁਨਿਕ ਮਿਲਕਿੰਗ ਪਾਰਲਰ ਲਗਾਇਆ ਹੋਇਆ ਹੈ ਅਤੇ ਟੈਗ ਲਗਾ ਕੇ ਸਾਰੇ ਜਾਨਵਰਾਂ ਦੀ ਗਤੀਵਿਧੀ ਰਿਕਾਰਡ ਕਰਦੇ ਹਨ। ਰਹਿੰਦ-ਖੂੰਹਦ ਪ੍ਰਬੰਧਨ ਲਈ ਵੀ ਆਟੋਮੈਟਿਕ ਮਸ਼ੀਨ ਲਗਾਈ ਹੋਈ ਹੈ। ਸਾਰਾ ਰਿਕਾਰਡ ਕੰਪਿਊਟਰੀਕ੍ਰਤ ਹੈ। ਆਪਣਾ ਬਰਾਂਡ ਸਥਾਪਿਤ ਕਰਕੇ ਸਵੈ-ਮੰਡੀਕਾਰੀ ਕਰਦੇ ਹਨ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਸਕੂਲਾਂ ਨੂੰ ਲੈ ਕੇ ਵੱਡੀ ਖ਼ਬਰ, DC ਸਾਕਸ਼ੀ ਸਾਹਨੀ ਨੇ ਦਿੱਤੇ ਵੱਡੇ ਹੁਕਮ
ਮੁਰਗੀ ਪਾਲਣ ਸ਼੍ਰੇਣੀ ਵਿਚ ਐਮ ਬੀ ਏ ਵਿਦਿਆ ਪ੍ਰਾਪਤ ਰਾਕੇਸ਼ ਮਨਹਾਸ, ਪੁੱਤਰ ਰਜਿੰਦਰ ਸਿੰਘ ਮਨਹਾਸ, ਜ਼ਿਲ੍ਹਾ ਪਠਾਨਕੋਟ ਨੂੰ ਇਨਾਮ ਦਿੱਤਾ ਜਾਵੇਗਾ। ਉਨ੍ਹਾਂ ਨੇ 2014 ਵਿਚ ਬਰਾਇਲਰ ਫਾਰਮਿੰਗ ਸ਼ੁਰੂ ਕੀਤੀ ਹੁਣ ਉਹ ਸਾਲ ਵਿਚ ਇਕ ਕਰੋੜ ਤੋਂ ਵੱਧ ਬਰਾਲਿੲਰ ਵੇਚਦੇ ਹਨ। ਉਨ੍ਹਾਂ ਦੀ ਰੋਜ਼ਾਨਾ 40 ਹਜਾਰ ਪੰਛੀਆਂ ਦੀ ਸਪਲਾਈ ਹੈ। ਉਨ੍ਹਾਂ ਦਾ ਸਾਰਾ ਫਾਰਮ ਆਧੁਨਿਕ ਤਕਨੀਕਾਂ ’ਤੇ ਕੰਮ ਕਰਦਾ ਹੈ।
ਗੁਣਵੱਤਾ ਭਰਪੂਰ ਉਤਪਾਦ ਬਨਾਉਣ ਦੀ ਸ਼੍ਰੇਣੀ ਵਿਚ ਅੰਮ੍ਰਿਤਪਾਲ ਸਿੰਘ ਪੁੱਤਰ ਤੇਜਾ ਸਿੰਘ, ਵਾਸੀ ਪਿੰਡ ਦੌਲਾ ਸਿੰਘ ਵਾਲਾ, ਜ਼ਿਲ੍ਹਾ ਸੰਗਰੂਰ ਨੂੰ ਸਨਮਾਨਿਤ ਕੀਤਾ ਜਾਏਗਾ। ਉਨ੍ਹਾਂ ਨੇ 2024 ਵਿੱਚ ਦੁੱਧ ਦੇ ਗੁਣਵੱਤਾ ਭਰਪੁਰ ਉਤਪਾਦ ਬਣਾ ਕੇ ਕਿੱਤਾ ਸ਼ੁਰੂ ਕੀਤਾ ਅਤੇ ਸਵੈ ਮੰਡੀਕਾਰੀ ਕਰਕੇ ਆਪਣੇ ਬਰਾਂਡ ’ਤੇ ਉਤਪਾਦ ਵੇਚ ਰਹੇ ਹਨ। ਉਨ੍ਹਾਂ ਨੇ ਉੱਚ ਵਿਦਿਆ ਵੀ ਗ੍ਰਹਿਣ ਕੀਤੀ ਹੋਈ ਹੈ ਅਤੇ ਅਧਿਆਪਨ ਦੇ ਕਿੱਤੇ ਨਾਲ ਵੀ ਜੁੜੇ ਰਹੇ।
ਇਹ ਵੀ ਪੜ੍ਹੋ- ਜਮਾ ਲਾਹ'ਤੀ ਸ਼ਰਮ, ਹੜ੍ਹ ਪੀੜਤਾਂ ਲਈ ਆ ਰਹੇ ਟਰੱਕ ਨੂੰ ਰਸਤੇ 'ਚ ਹੀ ਲੁੱਟ ਲਿਆ
ਗੁਣਵੱਤਾ ਭਰਪੂਰ ਉਤਪਾਦ ਬਣਾਉਣ ਦੀ ਸ਼੍ਰੇਣੀ ਵਿੱਚ ਦੂਸਰਾ ਇਨਾਮ ਸ. ਰਮਨਜੀਤ ਸਿੰਘ, ਪੁੱਤਰ ਸ਼੍ਰੀ ਗੁਰਮੀਤ ਸਿੰਘ, ਅੰਮ੍ਰਿਤਸਰ ਵਾਸੀ ਨੂੰ ਮੀਟ ਪ੍ਰਾਸੈਸਿੰਗ ਦੀ ਸ਼੍ਰੇਣੀ ਵਿੱਚ ਪ੍ਰਦਾਨ ਕੀਤਾ ਜਾਵੇਗਾ। ਇਨ੍ਹਾਂ ਨੇ 2008 ਵਿੱਚ ਇਹ ਕਿੱਤਾ ਸ਼ੁਰੂ ਕੀਤਾ ਅਤੇ 2015 ਵਿੱਚ ਉਨ੍ਹਾਂ ਨੇ ਆਪਣਾ ਸਾਰਾ ਪਲਾਂਟ ਆਟੋਮੈਟਿਕ (ਸਵੈਚਲਿਤ) ਕਰ ਲਿਆ। ਰੋਜ਼ਾਨਾ 30 ਕੁਇੰਟਲ ਦੇ ਕਰੀਬ ਉਤਪਾਦ ਪ੍ਰਾਸੈਸਿੰਗ ਕਰਕੇ ਆਪਣੇ ਬਰਾਂਡ ਨਾਂ ਥੱਲੇ ਖਾਣ ਲਈ ਤਿਆਰ ਉਤਪਾਦਾਂ ਵਜੋਂ ਵੇਚ ਰਹੇ ਹਨ।
ਡਾ. ਗਰੇਵਾਲ ਨੇ ਦੱਸਿਆ ਕਿ ਪੁਰਸਕਾਰ ਵਿਚ ਨਗਦ ਇਨਾਮ ਤੋਂ ਇਲਾਵਾ ਸਨਮਾਨ ਪੱਤਰ, ਸ਼ਾਲ ਅਤੇ ਸਜਾਵਟੀ ਤਖ਼ਤੀ ਦੇ ਕੇ ਸਨਮਾਨਿਆ ਜਾਂਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8