ਹਥਿਆਰਾਂ ਨੂੰ ਲਹਿਰਾਉਂਦਿਆਂ ਬਣਾਈ ਵੀਡੀਓ ਹੋਈ ਵਾਇਰਲ, 4 ਵਿਅਕਤੀ ਗ੍ਰਿਫ਼ਤਾਰ

Wednesday, Apr 10, 2024 - 02:32 PM (IST)

ਹਥਿਆਰਾਂ ਨੂੰ ਲਹਿਰਾਉਂਦਿਆਂ ਬਣਾਈ ਵੀਡੀਓ ਹੋਈ ਵਾਇਰਲ, 4 ਵਿਅਕਤੀ ਗ੍ਰਿਫ਼ਤਾਰ

ਬਠਿੰਡਾ (ਵਰਮਾ) - ਥਾਣਾ ਨਥਾਣਾ ਦੀ ਪੁਲਸ ਨੇ ਤੇਜ਼ਧਾਰ ਹਥਿਆਰਾਂ ਨੂੰ ਲਹਿਰਾਉਣ ਅਤੇ ਦਹਿਸ਼ਤ ਫੈਲਾਉਣ ਦੇ ਦੋਸ਼ ’ਚ 5 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਨੇ ਮੁਲਜ਼ਮਾਂ ਕੋਲੋਂ ਕਈ ਹਥਿਆਰ ਵੀ ਬਰਾਮਦ ਕੀਤੇ ਗਏ ਹਨ ਅਤੇ ਮੁਲਜ਼ਮਾਂ ਕੋਲੋਂ ਮਾਮਲੇ ਸਬੰਧੀ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਵਰਨਣਯੋਗ ਹੈ ਕਿ ਇਸ ਸਮੇਂ ਲੋਕ ਸਭਾ ਚੋਣਾਂ ਨੂੰ ਲੈ ਕੇ ਚੋਣ ਜ਼ਾਬਤਾ ਲਾਗੂ ਹੈ ਅਤੇ ਪੁਲਸ ਵੱਲੋਂ ਵੀ ਲੋਕਾਂ ਨੂੰ ਆਪਣੇ ਲਾਇਸੰਸੀ ਹਥਿਆਰ ਥਾਣਿਆਂ ਵਿਚ ਜਮ੍ਹਾ ਕਰਵਾਉਣ ਦੀ ਅਪੀਲ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ - ਗਰਮੀਆਂ ਦੀਆਂ ਛੁੱਟੀਆਂ 'ਚ ਹਵਾਈ ਸਫ਼ਰ ਕਰਨ ਵਾਲੇ ਲੋਕਾਂ ਨੂੰ ਝਟਕਾ, 25 ਫ਼ੀਸਦੀ ਵਧੇ ਕਿਰਾਏ

ਦੂਜੇ ਪਾਸੇ ਉਕਤ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਦਾ ਪ੍ਰਦਰਸ਼ਨ ਕਰਦੇ ਸਮੇਂ ਇਕ ਵੀਡੀਓ ਬਣਾ ਲਈ ਸੀ, ਜੋ ਕੁਝ ਹੀ ਦੇਰ ’ਚ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ। ਇਸ ਤੋਂ ਬਾਅਦ ਥਾਣਾ ਨਥਾਣਾ ਦੀ ਪੁਲਸ ਨੇ ਉਕਤ ਲੋਕਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਸ਼ਰੇਆਮ ਹਥਿਆਰਾਂ ਦਾ ਪ੍ਰਦਰਸ਼ਨ ਕਰ ਵੀਡੀਓ ਬਣਾ ਕੇ ਵਾਇਰਲ ਕਰਨ ਅਤੇ ਧੱਕੇਸ਼ਾਹੀ ਕਰਨ ਦੇ ਦੋਸ਼ ’ਚ ਬਲਕਰਨ ਸਿੰਘ, ਲਖਵਿੰਦਰ ਸਿੰਘ ਵਾਸੀ ਤੁੰਗਵਾਲੀ, ਲਵਪ੍ਰੀਤ ਸਿੰਘ,  ਸ਼ਰਨਦੀਪ ਸਿੰਘ ਅਤੇ ਰਵੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਮੁਲਜ਼ਮ ਰਵੀ ਫ਼ਰਾਰ ਹੈ।

ਇਹ ਵੀ ਪੜ੍ਹੋ - ਪਹਿਲਾਂ ਪ੍ਰੇਮਿਕਾ ਨੇ ਪ੍ਰੇਮੀ ਨੂੰ ਬੁਲਾਇਆ ਘਰ, ਫਿਰ ਇੰਝ ਉਤਾਰ ਦਿੱਤਾ ਮੌਤ ਦੇ ਘਾਟ

ਉਹਨਾਂ ਨੇ ਦੱਸਿਆ ਕਿ ਫ਼ਰਾਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਇਕ ਚਾਕੂ, ਇਕ ਕਾਪਾ, ਛੁਰਾ, ਕਿਰਚ ਅਤੇ ਹੋਰ ਹਥਿਆਰ ਵੀ ਬਰਾਮਦ ਕੀਤੇ ਹਨ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਥਾਣਾ ਨਥਾਣਾ ਵਿਚ ਕੇਸ ਦਰਜ ਕਰ ਲਿਆ ਹੈ, ਜਦਕਿ ਬਾਅਦ ਵਿਚ ਇਨ੍ਹਾਂ ਸਾਰਿਆਂ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ - ਅਪ੍ਰੈਲ ਮਹੀਨੇ ਦੇ ਪਹਿਲੇ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਬਦਲਾਅ, ਜਾਣੋ ਨਵੇਂ ਰੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News