ਨਸ਼ੇ ''ਚ ਝੂਲਦੀ ਜਵਾਨੀ! ਸਿਵਲ ਹਸਪਤਾਲ ''ਚ ਨੌਜਵਾਨ ਦੀ ਵੀਡੀਓ ਵਾਇਰਲ

Monday, Mar 16, 2026 - 08:51 PM (IST)

ਨਸ਼ੇ ''ਚ ਝੂਲਦੀ ਜਵਾਨੀ! ਸਿਵਲ ਹਸਪਤਾਲ ''ਚ ਨੌਜਵਾਨ ਦੀ ਵੀਡੀਓ ਵਾਇਰਲ

ਮੋਗਾ (ਕਸ਼ਿਸ਼) : ਸੋਸ਼ਲ ਮੀਡੀਆ 'ਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਨੇ ਪ੍ਰਸ਼ਾਸਨ ਅਤੇ ਲੋਕਾਂ ਵਿਚ ਚਿੰਤਾ ਪੈਦਾ ਕਰ ਦਿੱਤੀ ਹੈ। ਇਹ ਵੀਡੀਓ ਮੋਗਾ ਦੇ ਸਿਵਲ ਹਸਪਤਾਲ ਦੀ ਦੱਸੀ ਜਾ ਰਹੀ ਹੈ, ਜਿਸ ਵਿੱਚ ਇੱਕ ਵਿਅਕਤੀ ਆਪਣੇ ਹੋਸ਼-ਹੋਵਾਸ ਗੁਆ ਚੁੱਕਾ ਹੈ ਅਤੇ ਬੁਰੀ ਤਰ੍ਹਾਂ ਨਸ਼ੇ ਦੀ ਹਾਲਤ ਵਿੱਚ ਝੂਲਦਾ ਨਜ਼ਰ ਆ ਰਿਹਾ ਹੈ। 

ਪੁਲਸ ਵੱਲੋਂ ਤੁਰੰਤ ਕਾਰਵਾਈ
ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਮੋਗਾ ਪੁਲਸ ਤੁਰੰਤ ਹਰਕਤ ਵਿੱਚ ਆ ਗਈ ਹੈ। ਪੁਲਸ ਅਧਿਕਾਰੀਆਂ ਅਨੁਸਾਰ, ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਨੇ ਉਕਤ ਵਿਅਕਤੀ ਦੀ ਪਛਾਣ ਕਰ ਲਈ ਹੈ ਅਤੇ ਉਸ ਨੂੰ ਜਲਦ ਹੀ ਰਾਊਂਡਅੱਪ ਕਰਕੇ ਮੈਡੀਕਲ ਜਾਂਚ ਲਈ ਲਿਆਂਦਾ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਟੂ ਮੋਗਾ ਦੇ ਐਸ.ਐਚ.ਓ. ਗੁਰਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਵਿਅਕਤੀ ਦਾ ਮੈਡੀਕਲ ਕਰਵਾਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮੈਡੀਕਲ ਰਿਪੋਰਟ ਤੋਂ ਹੀ ਸਪੱਸ਼ਟ ਹੋ ਸਕੇਗਾ ਕਿ ਉਹ ਵਿਅਕਤੀ ਕਿਸੇ ਨਸ਼ੇ ਦੇ ਅਸਰ ਹੇਠ ਸੀ, ਕਿਸੇ ਦਵਾਈ ਦੀ ਓਵਰਡੋਜ਼ ਕਾਰਨ ਅਜਿਹਾ ਹੋਇਆ ਜਾਂ ਫਿਰ ਇਸ ਦੇ ਪਿੱਛੇ ਕੋਈ ਹੋਰ ਕਾਰਨ ਸੀ। ਪੁਲਸ ਮੁਤਾਬਕ, ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਹੀ ਅਗਲੀ ਕਾਨੂੰਨੀ ਕਾਰਵਾਈ ਨੂੰ ਅੰਜਾਮ ਦਿੱਤਾ ਜਾਵੇਗਾ। ਫਿਲਹਾਲ ਪੁਲਸ ਇਸ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ ਤਾਂ ਜੋ ਸੱਚਾਈ ਸਾਹਮਣੇ ਆ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News