ਜਲਾਲਾਬਾਦ ''ਚ ਨਸ਼ਾ ਖ਼ਰੀਦਣ ਆਏ ਲੋਕਾਂ ਨੂੰ ਕਾਬੂ ਕਰ ਔਰਤਾਂ ਨੇ ਕੀਤੀ ਛਿੱਤਰ-ਪਰੇਡ ,ਵੀਡੀਓ ਵਾਇਰਲ
Monday, Jan 16, 2023 - 01:30 PM (IST)

ਜਲਾਲਾਬਾਦ (ਸੁਨੀਲ ਨਾਗਪਾਲ) : ਜਲਾਲਾਬਾਦ ਦੀ ਲੱਲਾ ਬਸਤੀ ਦੀ ਇਕ ਵੀ ਸੋਸ਼ਲ਼ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵਾਇਰਲ ਹੋ ਰਹੀ ਵੀਡੀਓ 'ਚ ਲੋਕਾਂ ਵੱਲੋਂ ਬਸਤੀ 'ਚ ਨਸ਼ਾ ਖ਼ਰੀਦਣ ਆਏ ਲੋਕਾਂ ਦੀ ਚੰਗੀ ਛਿੱਤਰ ਪਰੇਡ ਕੀਤਾ ਜਾ ਰਹੀ ਹੈ। ਇਸ ਸਬੰਧੀ ਗੱਲ ਕਰਦਿਆਂ ਬਸਤੀ ਦੀਆਂ ਔਰਤਾਂ ਨੇ ਕਿਹਾ ਕਿ ਬਸਤੀ 'ਚ ਕੁਝ ਲੋਕਾਂ ਵੱਲੋਂ ਸ਼ਰੇਆਨ ਨਸ਼ਾ ਵੇਚਿਆ ਜਾਂਦਾ ਹੈ ਤੇ ਵੱਡੀ ਗਿਣਤੀ 'ਚ ਲੋਕ ਵੀ ਨਸ਼ਾ ਖ਼ਰੀਦਣ ਲਈ ਇੱਥੇ ਆਉਂਦੇ ਹਨ। ਵਾਇਰਲ ਹੋ ਰਹੀ ਵੀਡੀਓ 'ਚ ਸਾਫ਼ ਨਜ਼ਰ ਆ ਰਿਹਾ ਹੈ ਕਿ ਮੁਹੱਲਾ ਵਾਸੀਆਂ ਵੱਲ਼ੋਂ ਇਕ ਕੁੜੀ ਨੂੰ ਕਾਬੂ ਕੀਤਾ ਗਿਆ ਹੈ, ਜਿਸ ਦੀ ਉਮਰ ਕਰੀਬ 19 ਸਾਲ ਦੀ ਹੈ।
ਇਹ ਵੀ ਪੜ੍ਹੋ- CM ਮਾਨ ਨੇ ਵਿਕਾਸ ਯੋਜਨਾਵਾਂ 'ਚ ਤੇਜ਼ੀ ਲਿਆਉਣ ਲਈ ਕੱਸੀ ਕਮਰ, ਤਿਆਰ ਕੀਤਾ ਬਲੂ ਪ੍ਰਿੰਟ
ਉਕਤ ਕੁੜੀ ਨੇ ਦੱਸਿਆ ਕਿ ਉਹ ਨਸ਼ਾ ਕਰਨ ਦੀ ਆਦੀ ਹੈ ਤੇ ਕਈ ਵਾਰ ਇਸ ਬਸਤੀ 'ਚ ਨਸ਼ਾ ਖ਼ਰੀਦਣ ਲਈ ਆਈ ਹੈ। ਇਸ ਤੋਂ ਇਲਾਵਾ ਮੁਹੱਲੇ ਵਾਸੀਆਂ ਨਸ਼ਾ ਵੇਚਣ ਵਾਲਿਆਂ ਦੀ ਜਾਣਕਾਰੀ ਮਿਲਣ 'ਤੇ ਉਨ੍ਹਾਂ ਦੇ ਘਰ ਜਾ ਕੇ ਚਿਤਾਵਨੀ ਦਿੱਤੀ ਗਈ ਕਿ ਜੇਕਰ ਹੁਣ ਉਨ੍ਹਾਂ ਵਿੱਚੋਂ ਕੋਈ ਵੀ ਇਲਾਕੇ 'ਚ ਨਸ਼ਾ ਵੇਚਦਾ ਨਜ਼ਰ ਆਇਆ ਤਾਂ ਉਸ ਦਾ ਅੰਜਾਮ ਬੁਰਾ ਹੋਵੇਗਾ। ਚਿਤਾਵਨੀ ਦਿੰਦਿਆਂ ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਉਕਤ ਵਿਅਕਤੀ ਨਸ਼ਾ ਵੇਚਣ ਤੋਂ ਨਾ ਹਟੇ ਤਾਂ ਫਿਰ ਸਾਰੇ ਮੁਹੱਲਾ ਵਾਸੀਆਂ ਵੱਲੋਂ ਕਾਨੂੰਨੀ ਕਾਰਵਾਈ ਕਰਵਾਈ ਜਾਵੇਗੀ।
ਇਹ ਵੀ ਪੜ੍ਹੋ- ਲੋਹੜੀ ਦੀ ਰਾਤ ਪਤੀ-ਪਤਨੀ ਲਈ ਬਣੀ ਆਖਰੀ ਰਾਤ, ਸਵੇਰੇ ਦਰਵਾਜ਼ਾ ਖੋਲ੍ਹਣ 'ਤੇ ਸਭ ਦੇ ਉੱਡੇ ਹੋਸ਼