ਫਰੀਦਕੋਟ ’ਚ ਸਕੂਲੀ ਵਿਦਿਆਰਥੀਆਂ ਦੀ ਲੜਾਈ ਦੀ ਵੀਡੀਓ ਹੋਈ ਵਾਇਰਲ, DSP ਨੇ ਦਿੱਤੇ ਜਾਂਚ ਦੇ ਆਦੇਸ਼

04/20/2022 3:27:25 PM

ਫਰੀਦਕੋਟ (ਦੁਸਾਂਝ) : ਫਰੀਦਕੋਟ ’ਚ ਸਕੂਲੀ ਬੱਚਿਆਂ ਦੀ ਲੜਾਈ ਦੀ ਤੇਜ਼ੀ ਨਾਲ ਵਾਇਰਲ ਹੋ ਰਹੀ ਵੀਡੀਓ ਨੇ ਸ਼ਹਿਰ ਦੇ ਲੋਕਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਲੋਕਾਂ ਦਾ ਕਹਿਣਾ ਹੈ ਕਿ ਸਕੂਲ ਪ੍ਰਬੰਧਕ ਅਤੇ ਪ੍ਰਸ਼ਾਸਨ ਅਜਿਹੀਆਂ ਘਟਨਾਵਾਂ ਵੱਲ ਧਿਆਨ ਨਹੀਂ ਦੇ ਰਹੇ ਜਿਸ ਨਾਲ ਗੈਂਗਸਟਰ ਕਲਚਰ ਨੂੰ ਪਨਾਹ ਮਿਲ ਰਹੀ। ਗੱਲਬਾਤ ਕਰਦਿਆਂ ਫਰੀਦਕੋਟ ਵਾਸੀ ਅਮਨਦੀਪ ਵੜਿੰਗ ਨੇ ਕਿਹਾ ਇਨੀਂ ਦਿਨੀ ਇਕ ਵੀਡੀਓ ਬੜੀ ਤੇਜੀ ਨਾਲ ਸ਼ੋਸਲ ਮੀਡੀਅ ’ਤੇ ਵਾਇਰਲ ਹੋ ਰਹੀ ਹੈ ਜਿਸ ਵਿਚ ਕੁਝ ਸਕੂਲੀ ਵਿਦਿਆਰਥੀ ਵਰਦੀ ’ਚ ਮੌਜੂਦ ਦੂਸਰੇ ਵਿਦਿਆਰਥੀ ਜਿਸ ਨੇ ਵੀ ਸਕੂਲੀ ਵਰਦੀ ਪਾਈ ਹੋਈ ਹੈ, ਦੀ ਬੁਰੀ ਤਰਾਂ ਕੁੱਟ ਮਾਰ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਫਰੀਦਕੋਟ ਵਿਚ ਅਜਿਹੀ ਵੀਡੀਓ ਵਾਇਰਲ ਹੋਈ ਸੀ ਜਿਸ ਵਿਚ ਸਕੂਲੀ ਬੱਚਿਆਂ ਵੱਲੋਂ ਦੂਜੇ ਸਕੂਲੀ ਬੱਚੇ ਦੀਆਂ ਲੱਤਾਂ ਤੋੜ ਦਿੱਤੀਆ ਗਈਆਂ ਸਨ ਪਰ ਸਕੂਲ ਪ੍ਰਸ਼ਾਸਨ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਅਜਿਹੀਆਂ ਘਟਨਾਂਵਾਂ ਨੂੰ ਰੋਕਣ ਵੱਲ ਕੋਈ ਤਵੱਜੋਂ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਮੰਗ ਕੀਤੀ ਕਿ ਇਸ ਵੀਡੀਓ ਦੀ ਜਾਂਚ ਕੀਤੀ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ : ਵਿਦੇਸ਼ ਗਏ 25 ਸਾਲਾ ਨੌਜਵਾਨ ਦੀ ਭੇਦ ਭਰੇ ਹਾਲਾਤ ’ਚ ਹੋਈ ਮੌਤ, ਪਰਿਵਾਰ ਨੇ ਕਤਲ ਦਾ ਕੀਤਾ ਸ਼ੱਕ ਜ਼ਾਹਿਰ

ਇਸ ਪੂਰੇ ਮਾਮਲੇ ਸੰਬੰਧੀ ਜਦ ਡੀ.ਐੱਸ.ਪੀ ਫਰੀਦਕੋਟ ਏ.ਡੀ. ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਕ ਵੀਡੀਓ ਉਨ੍ਹਾਂ ਦੇ ਧਿਆਨ ਵਿਚ ਆਈ ਹੈ ਜਿਸ ਵਿਚ ਕੁਝ ਲੜਕੇ ਇਕ ਹੋਰ ਲੜਕੇ ਦੀ ਕੁੱਟਮਾਰ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਵੀਡੀਓ ਵਿਚ ਲੜਕਿਆਂ ਦੇ ਪਾਏ ਕੱਪੜਿਆਂ ਤੋਂ ਇਹ ਸਾਰੇ ਸਕੂਲੀ ਵਿਦਿਆਰਥੀ ਪ੍ਰਤੀਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਇਸ ਵੀਡੀਓ ਦੀ ਜਾਂਚ ਕਰ ਬੱਚਿਆਂ ਦੀ ਪਹਿਚਾਣ ਕੀਤੀ ਜਾ ਰਹੀ ਹੈ ਤਾਂ ਜੋ ਇਨ੍ਹਾਂ ਨੂੰ ਸਮਝਾਇਆ ਜਾਵੇ। ਉਨ੍ਹਾਂ ਨਾਲ ਹੀ ਕਿਹਾ ਕਿ ਕਿਸੇ ਨੂੰ ਵੀ ਸ਼ਹਿਰ ਅੰਦਰ ਬਦਮਾਸ਼ੀ ਨਹੀਂ ਕਰਨ ਦਿੱਤੀ ਜਾਵੇਗੀ ਅਤੇ ਜਾਂਚ ਕਰ ਦੋਸ਼ੀ ਪਾਏ ਜਾਣ ’ਤੇ ਮੁੱਕਦਮਾ ਦਰਜ ਕਰ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

PunjabKesari

ਇਹ ਵੀ ਪੜ੍ਹੋ : SSP ਨੇ ਪੇਸ਼ ਕੀਤੀ ਅਨੋਖੀ ਮਿਸਾਲ, ਤੁਸੀਂ ਵੀ ਕਰੋਗੇ ਇਸ ਵੱਡੇ ਦਿਲਵਾਲੇ ਪੁਲਸ ਅਧਿਕਾਰੀ ਨੂੰ ਸਲਾਮ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Anuradha

Content Editor

Related News