ਸ਼ਹਿਰ ''ਚ ਲਗਾਤਾਰ ਤਿੰਨ ਦਿਨਾਂ ਤੋਂ ਤਿੰਨ ਨਸ਼ੇੜੀਆਂ ਦੇ ਵੀਡੀਓ ਵਾਇਰਲ

Saturday, Jun 20, 2026 - 03:59 PM (IST)

ਸ਼ਹਿਰ ''ਚ ਲਗਾਤਾਰ ਤਿੰਨ ਦਿਨਾਂ ਤੋਂ ਤਿੰਨ ਨਸ਼ੇੜੀਆਂ ਦੇ ਵੀਡੀਓ ਵਾਇਰਲ

ਅਬੋਹਰ (ਸੁਨੀਲ) : ਪਿਛਲੇ ਤਿੰਨ ਦਿਨਾਂ ਵਿਚ ਸ਼ਹਿਰ ਵਿਚ ਤਿੰਨ ਨਸ਼ੇੜੀਆਂ ਦੇ ਵੀਡੀਓ ਵਾਇਰਲ ਹੋਏ ਹਨ, ਅਤੇ ਇਨ੍ਹਾਂ ਨਸ਼ੇੜੀਆਂ ਨੂੰ ਦੇਖ ਕੇ ਲੋਕਾਂ ਵਿਚ ਪੁਲਸ ਪ੍ਰਸ਼ਾਸਨ ਵਿਰੁੱਧ ਗੁੱਸਾ ਭੜਕ ਗਿਆ ਹੈ। ਹਾਲਾਂਕਿ ਪੁਲਸ ਨਿਯਮਿਤ ਤੌਰ ’ਤੇ ਨਸ਼ਾ ਤਸਕਰਾਂ ਨੂੰ ਫੜ ਰਹੀ ਹੈ ਅਤੇ ਉਨ੍ਹਾਂ ਵਿਰੁੱਧ ਕੇਸ ਦਰਜ ਕਰ ਰਹੀ ਹੈ ਪਰ ਉਹ ਇਸ ਬੁਰਾਈ ਨੂੰ ਪੂਰੀ ਤਰ੍ਹਾਂ ਰੋਕਣ ਵਿਚ ਅਸਫਲ ਰਹੀ ਹੈ। ਜਾਣਕਾਰੀ ਅਨੁਸਾਰ ਸਥਾਨਕ ਨਹਿਰੂ ਪਾਰਕ ਦੇ ਨੇੜੇ ਜਿਥੇ ਹਰ ਸਮੇਂ ਪੁਲਿਸ ਦੀ ਨਿਗਰਾਨੀ ਰਹਿੰਦੀ ਹੈ, ਉਥੇ ਦਿਨ-ਦਿਹਾੜੇ ਅਗਰਸੇਨ ਚੌਕ ਨੇੜੇ ਇਕ ਨੌਜਵਾਨ ਬੇਹੋਸ਼ ਅਤੇ ਨਸ਼ੇੜੀ ਪਾਇਆ ਗਿਆ। ਜਿਸਨੂੰ ਅਪਣਾ ਕੋਈ ਹੋਸ਼ ਨਹੀਂ ਸੀ। ਇਹ ਦੇਖ ਕੇ ਲੋਕਾਂ ਨੇ ਨਰ ਸੇਵਾ ਨਾਰਾਇਣ ਸੇਵਾ ਸਮਿਤੀ ਅਤੇ 112 ਪੁਲਿਸ ਟੀਮ ਨੂੰ ਸੂਚਿਤ ਕੀਤਾ। ਪੁਲਸ ਕਰਮਚਾਰੀ ਮੌਕੇ ’ਤੇ ਪਹੁੰਚੇ ਅਤੇ ਸਮਿਤੀ ਮੈਂਬਰ ਬਿੱਟੂ ਨਰੂਲਾ ਦੀ ਮਦਦ ਨਾਲ ਉਸਨੂੰ ਇਲਾਜ ਲਈ ਸਿਵਲ ਹਸਪਤਾਲ ਭਿਜਵਾਇਆ।

ਬਿੱਟੂ ਨਰੂਲਾ ਨੇ ਦੱਸਿਆ ਕਿ ਸੂਚਨਾ ਮਿਲਣ ’ਤੇ ਉਹ ਮੌਕੇ ’ਤੇ ਪਹੁੰਚੇ ਤਾਂ ਦੇਖਿਆ ਕਿ ਇਕ ਨੌਜਵਾਨ ਬੇਹੋਸ਼ੀ ਦੀ ਹਾਲਤ ਵਿਚ ਸੀ। ਉਸਦੀ ਉਮਰ ਲਗਭਗ 38-40 ਸਾਲ ਦੱਸੀ ਜਾ ਰਹੀ ਹੈ ਅਤੇ ਉਸਦੀ ਪਛਾਣ ਨਹੀਂ ਹੋ ਸਕੀ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਬਹੁਤ ਜ਼ਿਆਦਾ ਨਸ਼ੇ ਵਿੱਚ ਸੀ। ਮੌਕੇ ’ਤੇ ਪਹੁੰਚੇ ਪੁਲਸ ਮੁਲਾਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਪਤਾ ਲੱਗਾ ਕਿ ਨੌਜਵਾਨ ਨਸ਼ੇ ਦਾ ਆਦੀ ਹੈ। ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਉਸਦੇ ਪਰਿਵਾਰ ਦਾ ਪਤਾ ਲਗਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਉਨ੍ਹਾਂ ਦੇ ਮਿਲਣ ’ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।


author

Gurminder Singh

Content Editor

Related News