ਮਾਮਲਾ ਵਿਜੀਲੈਂਸ ਦੇ 6 ਪੁਲਸ ਅਫ਼ਸਰਾਂ ਖ਼ਿਲਾਫ਼ ਦਰਜ ਹੋਏ ਝੂਠੇ ਮੁਕੱਦਮੇ ਦਾ, ਅਦਾਲਤ ’ਚ ਪਟੀਸ਼ਨ ਪੈਂਡਿੰਗ

04/11/2022 4:12:25 PM

ਲੁਧਿਆਣਾ (ਧੀਮਾਨ)- ਸਰਕਾਰੀ ਅਫ਼ਸਰ ਕਿਸ ਤਰ੍ਹਾਂ ਆਪਣੇ ਆਪ ਨੂੰ ਅਦਾਲਤ ਤੋਂ ਉੱਪਰ ਸਮਝਣ ਲੱਗੇ ਹਨ। ਇਸ ਦੀ ਪ੍ਰਤੱਖ ਉਦਾਹਰਣ ਉਸ ਸਮੇਂ ਦੇਖਣ ਨੂੰ ਮਿਲੀ, ਜਦੋਂ ਰਿਟਾਇਰਡ ਵਿਜੀਲੈਂਸ ਦੇ ਐੱਸ. ਐੱਸ. ਪੀ. ਸ਼ਿਵ ਕੁਮਾਰ ਸ਼ਰਮਾ ਸਮੇਤ 5 ਹੋਰ ਪੁਲਸ ਅਫ਼ਸਰਾਂ ਖ਼ਿਲਾਫ਼ ਅਦਾਲਤ ’ਚ ਚਲਾਨ ਪੇਸ਼ ਕਰਨ ਲਈ ‘ਆਪ’ ਸਰਕਾਰ ਦੇ ਫਾਈਨਾਂਸ਼ੀਅਲ ਕਮਿਸ਼ਨਰ ਵੀ. ਕੇ. ਜੰਜੂਆ ਨੇ ਗ੍ਰਹਿ ਸਕੱਤਰ ਅਨੁਰਾਗ ਵਰਮਾ ਨੂੰ ਪੱਤਰ ਲਿਖਿਆ ਹੈ। ਇਸ ਸਬੰਧੀ ਮਾਮਲਾ ਅਦਾਲਤ ’ਚ ਪੈਂਡਿੰਗ ਹੈ ਅਤੇ ਇਸ ਦੀ ਅਗਲੀ ਸੁਣਵਾਈ ਅਗਾਮੀ ਜੁਲਾਈ ਮਹੀਨੇ ਵਿਚ ਹੋਵੇਗੀ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਗੁੱਜਰਾਂ ਦੀਆਂ 2 ਧਿਰਾਂ ਵਿਚਾਲੇ ਖੂਨੀ ਝੜਪ, ਘਰਾਂ ਤੇ ਗੱਡੀਆਂ ਨੂੰ ਲਾਈ ਅੱਗ (ਤਸਵੀਰਾਂ)

ਅਸਲ ਵਿਚ ਮਾਮਲਾ ਫਿਰੋਜ਼ਪੁਰ ਨਾਲ ਸਬੰਧਤ ਹੈ, ਜਿੱਥੇ ਚੌਲ ਘਪਲੇ ’ਚ ਫਿਰੋਜ਼ਪੁਰ ਵਿਜੀਲੈਂਸ ਦੇ ਐੱਸ. ਪੀ. ਬਨਾਰਸੀ ਦਾਸ ਵੱਲੋਂ ਪਟਵਾਰੀ ਮੋਹਨ ਸਿੰਘ ਭੇਡਪੁਰਾ ਨੂੰ ਫੜਿਆ ਗਿਆ ਸੀ, ਜਿਸ ਨੂੰ ਬਾਅਦ ’ਚ ਗਲਤ ਸ਼ਨਾਖਤ ਹੋਣ ਕਾਰਨ ਛੱਡ ਦਿੱਤਾ ਗਿਆ ਸੀ। 6 ਸਾਲ ਬਾਅਦ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਆਈ ਅਤੇ 6 ਪੁਲਸ ਅਫ਼ਸਰਾਂ ’ਤੇ 184/12 ਨੰਬਰ ਨਾਲ ਮੁਕੱਦਮਾ ਦਰਜ ਕੀਤਾ ਗਿਆ।

ਪੜ੍ਹੋ ਇਹ ਵੀ ਖ਼ਬਰ - ਗੜ੍ਹਦੀਵਾਲਾ: ਡੈਮ ’ਚ ਨਹਾਉਣ ਗਏ 4 ਨੌਜਵਾਨਾਂ ’ਚੋਂ 1 ਡੁੱਬਿਆ, ਪੁੱਤ ਦੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ

ਜਾਂਚ ’ਚ ਸ਼ਿਵ ਕੁਮਾਰ ਸ਼ਰਮਾ ਸਮੇਤ ਕੁੱਲ 5 ਪੁਲਸ ਅਫ਼ਸਰਾਂ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਅਤੇ ਬਨਾਰਸੀ ਦਾਸ ਖ਼ਿਲਾਫ਼ ਅਦਾਲਤ ’ਚ ਚਲਾਨ ਪੇਸ਼ ਕੀਤਾ ਗਿਆ। ਫਿਰ 2018 ਵਿਚ ਸਰਕਾਰੀ ਬਦਲੀ ਅਤੇ ਮਾਮਲੇ ਨੂੰ ਮੁੜ ਖੋਲ੍ਹ ਦਿੱਤਾ ਗਿਆ। ਇਸੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਆਈ. ਜੀ. ਗੁਰਿੰਦਰ ਸਿੰਘ ਢਿੱਲੋਂ ਜ਼ਰੀਏ ਸ਼ਿਵ ਕੁਮਾਰ ਸ਼ਰਮਾ ਦੇ ਘਰ ਛਾਪੇਮਾਰੀ ਕਰਵਾਈ, ਜਿੱਥੋਂ ਉਨ੍ਹਾਂ ਨੂੰ ਕੁਝ ਨਹੀਂ ਮਿਲਿਆ ਪਰ ਛਾਪੇਮਾਰੀ ਟੀਮ ਉਨ੍ਹਾਂ ਦੇ ਬ੍ਰੀਫਕੇਸ ਅਤੇ ਪ੍ਰਾਪਰਟੀ ਨਾਲ ਸਬੰਧਤ ਨਿੱਜੀ ਦਸਤਾਵੇਜ਼ ਆਪਣੇ ਨਾਲ ਲੈ ਗਈ।

ਪੜ੍ਹੋ ਇਹ ਵੀ ਖ਼ਬਰ - ਅਧਿਆਪਕ ਦੀ ਸ਼ਰਮਸਾਰ ਕਰਤੂਤ: ਵਿਆਹ ਦਾ ਝਾਂਸਾ ਦੇ 12ਵੀਂ ਜਮਾਤ ਦੀ ਵਿਦਿਆਰਥਣ ਨਾਲ ਬਣਾਏ ਸਰੀਰਕ ਸਬੰਧ

ਇਸੇ ਦੌਰਾਨ ਸ਼ਿਵ ਕੁਮਾਰ ਸ਼ਰਮਾ ਨੇ ਚੰਡੀਗੜ੍ਹ ਵਿਚ ਸੀ. ਬੀ. ਆਈ. ਨੂੰ ਸ਼ਿਕਾਇਤ ਦਿੱਤੀ ਕਿ ਇਸ ਮਾਮਲੇ ’ਚ ਕਲੀਨ ਚਿੱਟ ਦਿਵਾਉਣ ਲਈ ਆਈ. ਜੀ. ਗੁਰਿੰਦਰ ਸਿੰਘ ਢਿੱਲੋਂ ਵੱਲੋਂ ਸੰਚਾਲਿਤ ਕੁਝ ਲੋਕ ਜਿਨ੍ਹਾਂ ਵਿਚ ਆਯੁਸ਼ ਭੱਲ, ਸਬਦੇਵ ਜਿੰਦਲ ਅਤੇ ਅਸ਼ੋਕ ਗਰਗ ਨੂੰ 15 ਲੱਖ ਰੁਪਏ ਦੀ ਕਥਿਤ ਰਿਸ਼ਵਤ ਲੈਣ ਦੇ ਮਾਮਲੇ ਵਿਚ ਰੰਗੇ ਹੱਥੀਂ ਫੜ ਲਿਆ। ਆਈ. ਜੀ. ਦੇ ਘਰ ਜਦੋਂ ਛਾਪੇਮਾਰੀ ਕੀਤੀ ਗਈ ਤਾਂ ਉਥੋਂ ਸ਼ਿਵ ਕੁਮਾਰ ਸ਼ਰਮਾ ਦੇ ਸਾਰੇ ਨਿੱਜੀ ਦਸਤਾਵੇਜ਼ ਉਨ੍ਹਾਂ ਦੀ ਅਲਮਾਰੀ ਤੋਂ ਬਰਾਮਦ ਹੋਏ। ਸੀ. ਬੀ. ਆਈ. ਨੇ ਮੁਲਜ਼ਮਾਂ ਖ਼ਿਲਾਫ਼ ਐੱਫ. ਆਈ. ਆਰ. 17/18 ਦਰਜ ਕੀਤੀ।

ਪੜ੍ਹੋ ਇਹ ਵੀ ਖ਼ਬਰ - ਸ਼ਰਮਨਾਕ: ਗਰਭਵਤੀ ਦੇ ਢਿੱਡ ’ਚ ਨੌਜਵਾਨਾਂ ਨੇ ਮਾਰੀਆਂ ਲੱਤਾਂ, 20 ਘੰਟੇ ਸਿਵਲ ਹਸਪਤਾਲ ’ਚ ਤੜਫਦੀ ਰਹੀ


rajwinder kaur

Content Editor

Related News