ਵਿਜੀਲੈਂਸ ਬਿਊਰੋ ਨੇ 30,000 ਰੁਪਏ ਰਿਸ਼ਵਤ ਲੈਂਦੇ ICP ਲੁਧਿਆਣਾ ਅਤੇ ਰੀਡਰ ਨੂੰ ਕੀਤਾ ਗ੍ਰਿਫ਼ਤਾਰ

Saturday, Aug 03, 2024 - 02:42 PM (IST)

ਲੁਧਿਆਣਾ- ਲੁਧਿਆਣਾ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਚਲਾਈ ਮੁਹਿੰਮ ਤਹਿਤ ਵੀਰਵਾਰ ਨੂੰ ਨਿਰਦੋਸ਼ ਕੌਰ, ਸਹਾਇਕ ਕਮਿਸ਼ਨਰ ਆਫ਼ ਪੁਲਸ (ਏ.ਸੀ.ਪੀ.) ਵਿਮੈਨ ਸੈੱਲ, ਲੁਧਿਆਣਾ ਅਤੇ ਉਸਦੇ ਰੀਡਰ ਬੇਅੰਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਣ ਦੀ ਕੋਸ਼ਿਸ਼ ਕਰਦਿਆਂ ਗ੍ਰਿਫ਼ਤਾਰ ਕੀਤਾ ਹੈ। 

ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ 'ਚ ਵਾਪਰਿਆ ਵੱਡਾ ਹਾਦਸਾ, ਕੜਾਹੇ 'ਚ ਡਿੱਗਿਆ ਸੇਵਾਦਾਰ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਐੱਸ. ਐੱਸ. ਪੀ. ਰਵਿੰਦਰ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਦੋਵਾਂ ਪੁਲਸ ਮੁਲਾਜ਼ਮਾਂ ਨੂੰ ਬਠਿੰਡਾ ਜ਼ਿਲ੍ਹੇ ਦੇ ਪਿੰਡ ਘੁੱਦਾ ਦੇ ਵਸਨੀਕ ਪ੍ਰਿਤਪਾਲ ਕੁਮਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੇ ਬਿਆਨ ਦਰਜ ਕਰਵਾਏ ਹਨ ਕਿ ਪੰਜ ਸਾਲ ਪਹਿਲਾਂ ਉਸ ਦੇ ਭਾਣਜੇ ਅਸ਼ਵਨੀ ਕੁਮਾਰ ਦਾ ਲੁਧਿਆਣਾ ਸ਼ਹਿਰ ਦੀ ਵਸਨੀਕ ਇੱਕ ਲੜਕੀ ਨਾਲ ਵਿਆਹ ਹੋਇਆ ਸੀ। ਵਿਆਹ ਤੋਂ ਬਾਅਦ ਦੋਵਾਂ ਦੇ ਰਿਸ਼ਤੇ ਤਣਾਅਪੂਰਨ ਹੋ ਗਏ ਅਤੇ ਅਸ਼ਵਨੀ ਦੀ ਪਤਨੀ ਨੇ ਉਸ ਵਿਰੁੱਧ ਵਿਮੈਨ ਸੈੱਲ ਲੁਧਿਆਣਾ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ। ਕਿਹਾ ਕਿ ਪੜਤਾਲੀਆ ਕਾਰਵਾਈ ਦੌਰਾਨ ਉਕਤ ਮੁਲਜ਼ਮ ਬੇਅੰਤ ਸਿੰਘ ਰੀਡਰ ਨੇ ਉਸਦੀ ਜਾਣ-ਪਛਾਣ ਮਹਿਲਾ ਏ.ਸੀ.ਪੀ. ਨਾਲ ਕਰਵਾਈ। ਇਸ ਮੀਟਿੰਗ ਤੋਂ ਬਾਅਦ ਰੀਡਰ ਨੇ ਸ਼ਿਕਾਇਤਕਰਤਾ ਨੂੰ ਕਿਹਾ ਕਿ ਜੇਕਰ ਉਹ ਅਸ਼ਵਨੀ ਕੁਮਾਰ ਵਿਰੁੱਧ ਦਰਜ ਕਰਵਾਈ ਗਈ ਸ਼ਿਕਾਇਤ ਨੂੰ ਪ੍ਰਾਪਤ ਕਰਨਾ ਚਾਹੁੰਦਾ ਹੈ ਤਾਂ ਉਸ ਨੂੰ ਇੱਕ ਲੱਖ ਰੁਪਏ ਰਿਸ਼ਵਤ ਦੇਣੀ ਪਵੇਗੀ ਪਰ ਸ਼ਿਕਾਇਤਕਰਤਾ ਵੱਲੋਂ ਵਾਰ-ਵਾਰ ਬੇਨਤੀ ਕਰਨ ’ਤੇ ਰੀਡਰ ਨੇ 60,000 ਰੁਪਏ ਦੀ ਰਿਸ਼ਵਤ ਬਦਲੇ  ਇਹ ਕੰਮ ਕਰਵਾਉਣ ਲਈ ਹਾਮੀ ਭਰ ਦਿੱਤੀ। 

ਇਹ ਵੀ ਪੜ੍ਹੋ-  ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਔਰਤ ਨੂੰ ਹੋਟਲ 'ਚ ਲੈ ਗਿਆ ਪ੍ਰੇਮੀ, ਫਿਰ ਕਰ 'ਤਾ ਵੱਡਾ ਕਾਂਡ

ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਮਿਤੀ 29.07.2024 ਨੂੰ ਉਕਤ ਰੀਡਰ ਨੇ ਏ.ਸੀ.ਪੀ. ਦੀ ਹਾਜ਼ਰੀ ਵਿੱਚ ਪਹਿਲੀ ਕਿਸ਼ਤ ਵਜੋਂ 30,000 ਰੁਪਏ ਲੈ ਲਏ ਅਤੇ ਬਾਕੀ ਰਕਮ 01.08.2024 ਨੂੰ ਅਦਾ ਕਰਨ ਲਈ ਕਿਹਾ।  ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੇ ਪੁਲਸ ਥਾਣਾ, ਲੁਧਿਆਣਾ ਰੇਂਜ ਵਿੱਚ ਦੋਵਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ ਬੀ. ਐੱਨ. ਐੱਸ ਐਕਟ ਦੀ ਧਾਰਾ 61(2) ਦੇ ਤਹਿਤ ਐੱਫ. ਆਈ. ਆਰ. ਨੰਬਰ 28 ਮਿਤੀ 1.08.2024 ਦਰਜ ਕਰ ਲਈ। ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਰਿਸ਼ਵਤ ਦੀ ਦੂਜੀ ਕਿਸ਼ਤ ਲੈਣ ਦੀ ਕੋਸ਼ਿਸ਼ ਕਰਦੇ ਹੋਏ ਦੋਵਾਂ ਪੁਲਸ ਮੁਲਜ਼ਮਾਂ ਨੂੰ ਕਾਬੂ ਕਰ ਲਿਆ।

ਇਹ ਵੀ ਪੜ੍ਹੋ- ਤਰਨਤਾਰਨ 'ਚ ਨਿਹੰਗ ਸਿੰਘ ਵੱਲੋਂ ਕਤਲ ਕੀਤੇ ਮਾਮਲੇ 'ਚ ਵੱਡੀ ਅਪਡੇਟ, ਪੁਲਸ ਨੇ ਛਾਪੇਮਾਰੀ ਕਰਦਿਆਂ ਦੋ ਨੂੰ ਕੀਤਾ ਕਾਬੂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


Shivani Bassan

Content Editor

Related News