ਵਿਜੀਲੈਂਸ ਬਿਊਰੋ ਦੀ ਇਕ ਹੋਰ ਕਾਰਵਾਈ, ਪਿੰਡਾਂ ਦੇ ਵਿਕਾਸ ਕਾਰਜਾਂ 'ਚ ਲੱਖਾਂ ਦਾ ਗਬਨ ਕਰਨ ਵਾਲੇ 2 ਸਰਪੰਚ ਗ੍ਰਿਫ਼ਤਾਰ

Friday, Jan 05, 2024 - 05:39 AM (IST)

ਚੰਡੀਗੜ੍ਹ - ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਖਿਲਾਫ਼ ਚਲਾਈ ਮੁਹਿੰਮ ਤਹਿਤ ਦੋ ਸਰਪੰਚਾਂ ਅਤੇ ਦੋ ਪੰਚਾਇਤ ਸਕੱਤਰਾਂ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਲੱਖਾਂ ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਸਬੰਧ ਵਿੱਚ ਦੋ ਸਰਪੰਚਾਂ ਤੇ ਇੱਕ ਪੰਚਾਇਤ ਸਕੱਤਰ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸਰਬਜੀਤ ਸਿੰਘ, ਸਾਬਕਾ ਸਰਪੰਚ, ਪਿੰਡ ਅਲਾਲ, ਜਿਲ੍ਹਾ ਸੰਗਰੂਰ ਅਤੇ ਨਰੇਸ਼ ਕੁਮਾਰ ਸਿੰਗਲਾ, ਪੰਚਾਇਤ ਸਕੱਤਰ (ਰਿਟਾਇਰਡ) ਨੂੰ ਜਾਂਚ ਦੌਰਾਨ ਪੰਚਾਇਤੀ ਫੰਡਾਂ ਵਿੱਚੋਂ 2,00,927 ਰੁਪਏ ਦੀ ਰਕਮ ਅਤੇ ਹੋਰ ਉਸਾਰੀ ਦੇ ਮਟੀਰੀਅਲ ਦਾ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ ਹੈ। ਉਕਤ ਦੋਹਾਂ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਨੰਬਰ 01, ਮਿਤੀ 01-04-2024 ਤਹਿਤ ਆਈ.ਪੀ.ਸੀ. ਦੀ ਧਾਰਾ 409 ਤੇ 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ 13(1)-ਏ ਅਤੇ 13(2) ਅਧੀਨ ਵਿਜੀਲੈਂਸ ਬਿਊਰੋ ਦੀ ਪਟਿਆਲਾ ਰੇਂਜ ਦੇ ਥਾਣੇ ਵਿੱਚ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਮੋਹਾਲੀ 'ਚ ਬਣੇਗਾ ਅਤਿ-ਆਧੁਨਿਕ ਸਬ-ਰਜਿਸਟਰਾਰ ਆਫ਼ਿਸ, ਇੱਕੋ ਛੱਤ ਹੇਠਾਂ ਮਿਲਣਗੀਆਂ ਰਜਿਸਟਰੀ ਦੀਆਂ ਸੇਵਾਵਾਂ

ਇੱਕ ਵੱਖਰੇ ਕੇਸ ਵਿੱਚ ਪੜਤਾਲ ਦੌਰਾਨ ਜਤਿੰਦਰ ਸਿੰਘ, ਸਰਪੰਚ, ਪਿੰਡ ਚਾਂਦੂ, ਜ਼ਿਲ੍ਹਾ ਸੰਗਰੂਰ ਅਤੇ ਪੰਚਾਇਤ ਸਕੱਤਰ ਗੁਰਮੀਤ ਸਿੰਘ ਵੱਲੋਂ ਜਨਵਰੀ 2019 ਤੋਂ 31 ਮਾਰਚ 2022 ਤੱਕ ਪਿੰਡ ਚਾਂਦੂ ਵਿਖੇ ਕਰਵਾਏ ਗਏ ਵਿਕਾਸ ਕਾਰਜਾਂ ਵਿੱਚ ਕਰੀਬ 74 ਲੱਖ ਰੁਪਏ ਦਾ ਗਬਨ ਕਰਨ ਦਾ ਦੋਸ਼ ਸਾਬਤ ਹੋਇਆ ਹੈ। ਇਨ੍ਹਾਂ ਦੋਹਾਂ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਨੰਬਰ 43, ਮਿਤੀ 13-12-2023 ਤਹਿਤ ਆਈ.ਪੀ.ਸੀ. ਦੀ ਧਾਰਾ 409 ਤੇ 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ 13(1)-ਏ ਅਤੇ 13(2) ਅਧੀਨ ਵਿਜੀਲੈਂਸ ਬਿਊਰੋ ਦੀ ਪਟਿਆਲਾ ਰੇਂਜ ਦੇ ਥਾਣੇ ਵਿੱਚ ਦਰਜ ਕੀਤਾ ਗਿਆ ਹੈ। ਇਸ ਮੁਕੱਦਮੇ ਵਿੱਚ ਸਰਪੰਚ ਜਤਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਕੇਸ ਦੀ ਹੋਰ ਪੜਤਾਲ ਜਾਰੀ ਹੈ।

ਇਹ ਵੀ ਪੜ੍ਹੋ- ਵਿਜੀਲੈਂਸ ਬਿਊਰੋ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ, ਰਿਸ਼ਵਤ ਮੰਗਦਾ ਡੀਡ ਰਾਈਟਰ ਕੀਤਾ ਗ੍ਰਿਫ਼ਤਾਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harpreet SIngh

Content Editor

Related News