ਕਾਂਗਰਸੀ ਉਮੀਦਵਾਰ ਵਿਜੈ ਇੰਦਰ ਸਿੰਗਲਾ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ

Thursday, Jan 27, 2022 - 04:35 PM (IST)

ਕਾਂਗਰਸੀ ਉਮੀਦਵਾਰ ਵਿਜੈ ਇੰਦਰ ਸਿੰਗਲਾ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ

ਸੰਗਰੂਰ (ਦਲਜੀਤ ਸਿੰਘ ਬੇਦੀ) : ਵਿਧਾਨ ਸਭਾ ਹਲਕਾ ਸੰਗਰੂਰ ਤੋਂ ਵਿਜੈ ਇੰਦਰ ਸਿੰਗਲਾ ਵੱਲੋਂ ਕਾਂਗਰਸੀ ਉਮੀਦਵਾਰ ਦੇ ਤੌਰ ’ਤੇ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਪਹਿਲਾਂ ਉਨ੍ਹਾਂ ਧਾਰਮਿਕ ਅਸਥਾਨਾਂ 'ਤੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਦੀ ਧਰਮ ਪਤਨੀ ਸ਼੍ਰੀਮਤੀ ਦੀਪਾ ਸਿੰਗਲਾ ਅਤੇ ਪੁੱਤਰ ਮੋਹਿਲ ਸਿੰਗਲਾ ਵੀ ਮੌਜੂਦ ਸਨ। ਕੋਵਿਡ ਨਿਯਮਾਂ ਨੂੰ ਧਿਆਨ 'ਚ ਰੱਖਦਿਆਂ ਸਿੰਗਲਾ ਵੱਲੋਂ ਐੱਸ. ਡੀ. ਐੱਮ. ਸੰਗਰੂਰ ਕੋਲ ਬਹੁਤ ਹੀ ਸਾਦੇ ਢੰਗ ਨਾਲ ਆਪਣੇ ਕਾਗਜ਼ ਦਾਖ਼ਲ ਕੀਤੇ ਗਏ। ਕਵਰਿੰਗ ਉਮੀਦਵਾਰ ਵਜੋਂ ਉਨ੍ਹਾਂ ਦੀ ਪਤਨੀ ਨੇ ਕਾਗਜ਼ ਦਾਖ਼ਲ ਕੀਤੇ।

ਇਹ ਵੀ ਪੜ੍ਹੋ : ਭਾਜਪਾ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਦੇ ਤੌਰ 'ਤੇ ਹਲਕੇ 'ਚ ਪਿਛਲੇ 5 ਸਾਲ ਸੇਵਾ ਕਾਰਜ ਕੀਤੇ ਹਨ, ਜਿਨ੍ਹਾਂ ਦੇ ਆਧਾਰ 'ਤੇ ਹੀ ਮੁੜ ਲੋਕਾਂ ਦੀ ਕਚਹਿਰੀ ਵਿੱਚ ਆਇਆਂ ਹਾਂ। ਉਨ੍ਹਾਂ ਕਿਹਾ ਕਿ ਮੈਂ ਹਲਕੇ ਵਿੱਚ ਹਰ ਪੱਧਰ ’ਤੇ ਕੰਮ ਕਰਵਾਏ ਹਨ, ਸਿੱਖਿਆ ਮੰਤਰੀ ਦੇ ਤੌਰ 'ਤੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਅਤੇ ਨਵੀਨੀਕਰਨ ਹੋਵੇ ਜਾਂ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਦੇ ਤੌਰ 'ਤੇ ਹਲਕੇ ਦੀਆਂ ਸੜਕਾਂ, ਗਲੀਆਂ, ਨਾਲੀਆਂ ਤੋਂ ਇਲਾਵਾ ਪਾਰਕ, ਪਿੰਡਾਂ ਦੇ ਛੱਪੜ, ਮੈਡੀਕਲ ਕਾਲਜ, ਫੈਕਟਰੀਆਂ, ਪੀ. ਜੀ. ਆਈ. ਦਾ ਨਿਰਮਾਣ ਹੋਵੇ ਜਾਂ ਸ਼ਹਿਰ ਦੀ ਵਿਰਾਸਤੀ ਦਿੱਖ ਬਰਕਰਾਰ ਰੱਖਣ ਲਈ ਚਾਰੇ ਪਾਸੇ ਵੱਡ ਅਕਾਰੀ ਗੇਟ ਜਾਂ ਬਨਾਸਰ ਬਾਗ਼ ਦੀ ਦਿਲਕਸ਼ ਦਿੱਖ ਹੋਵੇ, ਮੈਂ ਆਪਣੇ ਪੱਧਰ ’ਤੇ ਹਲਕੇ ਦੇ ਹਰ ਪੱਖ ਤੱਕ ਪਹੁੰਚਿਆ ਹਾਂ।

ਇਹ ਵੀ ਪੜ੍ਹੋ : ਟਿਕਟ ਨਾ ਮਿਲਣ 'ਤੇ ਕਾਂਗਰਸ 'ਚ ਕਲੇਸ਼ ਸ਼ੁਰੂ, ਹੁਣ ਨਕੋਦਰ ਹਲਕੇ 'ਚ ਉੱਠੀਆਂ ਬਗਾਵਤੀ ਸੁਰਾਂ

ਸਿਹਤ ਸਹੂਲਤਾਂ ਸਬੰਧੀ ਸਰਕਾਰੀ ਹਸਪਤਾਲ ’ਚ ਨਵੀਆਂ ਮਸ਼ੀਨਾਂ ਤੇ ਬਿਲਡਿੰਗ ਦੇ ਨਵੀਨੀਕਰਨ ਤੋਂ ਇਲਾਵਾ ਲੋਕਾਂ ਦੀ ਸਹੂਲਤ ਲਈ ਅੰਡਰਬ੍ਰਿਜ ਪਾਸ ਕਰਵਾਇਆ। ਇਹ ਕੰਮ ਮੇਰੀ ਕਾਰਗੁਜ਼ਾਰੀ ’ਤੇ ਮੋਹਰ ਲਾਉਂਦੇ ਹਨ ਅਤੇ ਇਨ੍ਹਾਂ ਦੇ ਆਧਾਰ ’ਤੇ ਮੈਂ ਲੋਕਾਂ ਸਾਹਮਣੇ ਦੁਬਾਰਾ ਆਇਆਂ ਹਾਂ ਤੇ ਮੈਨੂੰ ਲੋਕਾਂ ਵੱਲੋਂ ਮਿਲ ਰਹੇ ਵੱਡੇ ਹੁੰਗਾਰੇ ਤੋਂ ਭਰਪੂਰ ਆਸ ਹੈ ਕਿ ਹਲਕਾ ਸੰਗਰੂਰ ਦੇ ਲੋਕ ਮੈਨੂੰ ਮੁੜ ਤੋਂ ਆਪਣਾ ਨੁਮਾਇੰਦਾ ਚੁਣਨਗੇ। ਮੈਂ ਇਕ ਪਰਿਵਾਰਕ ਮੈਂਬਰ ਦੀ ਤਰ੍ਹਾਂ ਹਲਕੇ ਦੇ ਲੋਕਾਂ ਦੀਆਂ ਰਹਿੰਦੀਆਂ ਮੁਸ਼ਕਿਲਾਂ ਦਾ ਹੱਲ ਕਰਾਂਗਾ।

ਇਹ ਵੀ ਪੜ੍ਹੋ : ਸ਼ਰਮਨਾਕ! ਗੈਂਗਰੇਪ ਤੋਂ ਬਾਅਦ ਕੱਟੇ ਔਰਤ ਦੇ ਵਾਲ, ਜੁੱਤੀਆਂ ਦਾ ਹਾਰ ਪਾ ਕੇ ਗਲੀ-ਗਲੀ ਘੁਮਾਇਆ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Harnek Seechewal

Content Editor

Related News