ਵਿਜੈ ਇੰਦਰ ਸਿੰਗਲਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਨੇ ਕੱਢਿਆ ''ਕਿਸਾਨ ਬਚਾਓ ਮਾਰਚ''
Thursday, Feb 29, 2024 - 01:29 PM (IST)
ਸੰਗਰੂਰ(ਵਿਜੈ ਕੁਮਾਰ ਸਿੰਗਲਾ)- ਸ਼ੰਭੂ ਅਤੇ ਖਨੌਰੀ ਬਾਰਡਰਾਂ ਉੱਤੇ ਹੱਕੀ ਮੰਗਾਂ ਲਈ ਜੂਝਦੇ ਕਿਸਾਨਾਂ ਨਾਲ ਹਮਦਰਦੀ ਅਤੇ ਇਕਜੁਟਤਾ ਦਾ ਪ੍ਰਗਟਾਵਾ ਕਰਨ ਲਈ ਬੀਤੇ ਦਿਨ ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ 'ਕਿਸਾਨ ਬਚਾਓ ਮਾਰਚ' ਕੱਢਿਆ ਗਿਆ। ਇਸ ਟਰੈਕਟਰ ਮਾਰਚ ਦੀ ਸ਼ੁਰੂਆਤ ਪਿੰਡ ਘਰਾਚੋਂ ਤੋਂ ਕਰਕੇ, ਝਨੇੜੀ, ਬਟੜਿਆਨਾ, ਕਪਿਆਲ, ਰੇਤਗੜ, ਬਲਿਆਲ, ਭਵਾਨੀਗੜ੍ਹ, ਕਾਕੜਾ, ਰਾਏ ਸਿੰਘ ਵਾਲਾ, ਹਰਕ੍ਰਿਸ਼ਨ ਪੁਰਾ, ਜਲਾਣ, ਘਾਬਦਾਂ, ਲੱਡੀ, ਬਾਲੀਆਂ ਤੋਂ ਹੁੰਦੇ ਹੋਏ ਨਾਨਕਿਆਣਾ ਸਾਹਿਬ ਗੁਰਦੁਆਰਾ, ਮੰਗਵਾਲ ਤੱਕ ਬਹੁਤ ਵੱਡਾ ਟਰੈਕਟਰ ਮਾਰਚ ਕੱਢਿਆ ਗਿਆ।
ਇਹ ਵੀ ਪੜ੍ਹੋ : ਪੇਪਰ ਦੇ ਕੇ ਘਰ ਪਰਤ ਰਹੇ ਵਿਦਿਆਰਥੀਆਂ ਨਾਲ ਵਾਪਰਿਆ ਹਾਦਸਾ, ਇਕ ਦੀ ਦਰਦਨਾਕ ਮੌਤ, 2 ਗੰਭੀਰ ਜ਼ਖ਼ਮੀ
ਇਸ ਮੌਕੇ ਬੋਲਦਿਆਂ ਸਾਬਕਾ ਕੈਬਨਿਟ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕੇਂਦਰ ਸਰਕਾਰ ਪਿਛਲੇ ਲੰਮੇ ਸਮੇਂ ਤੋਂ ਕਿਸਾਨ ਭਰਾਵਾਂ ਦੀਆਂ ਮੰਗਾਂ ਬਾਰੇ ਗੰਭੀਰ ਨਹੀਂ ਹੈ, ਜਿਸ ਦੇ ਰੋਸ ਵੱਜੋਂ ਖ਼ਾਸ ਕਰਕੇ ਪੰਜਾਬ ਦੇ ਕਿਸਾਨ ਆਪਣੀਆਂ ਹੱਕੀ ਮੰਗਾਂ ਮੰਨਵਾਉਣ ਲਈ ਸ਼ਾਂਤੀਪੂਰਵਕ ਤਰੀਕੇ ਨਾਲ ਕੇਂਦਰ ਸਰਕਾਰ ਕੋਲ ਆਪਣੀ ਫ਼ਰਿਆਦ ਲੈਕੇ ਜਾਣ ਦੀ ਕੋਸ਼ਿਸ਼ ਕਰ ਰਹੇ ਹਨ। ਪਰ ਬੜੇ ਦੁੱਖ ਦੀ ਗੱਲ ਹੈ ਕਿ ਦੇਸ਼ ਦੇ ਅੰਨਦਾਤਾ ਦੀਆਂ ਦੁੱਖ ਤਕਲੀਫ਼ਾਂ ਬੈਠਕੇ ਸੁਣਨ ਦੀ ਵਜਾਏ ਕੇਂਦਰ ਦੀ ਬੀਜੇਪੀ ਸਰਕਾਰ ਨੇ ਸੂਬੇ ਦੇ ਬਾਰਡਰਾਂ 'ਤੇ ਰੋਕਾਂ ਲਾ ਕੇ ਕਿਸਾਨ ਭਰਾਵਾਂ ਨੂੰ ਧੱਕੇ ਨਾਲ ਰੋਕ ਰੱਖਿਆ ਹੈ ਅਤੇ ਸ਼ਾਂਤੀਪੂਰਵਕ ਤਰੀਕੇ ਨਾਲ ਆਪਣੀਆਂ ਮੰਗਾਂ ਨੂੰ ਲੈ ਕੇ ਬਾਰਡਰਾਂ 'ਤੇ ਬੈਠੇ ਕਿਸਾਨਾਂ ਉੱਤੇ ਲਗਾਤਾਰ ਤਸ਼ਦੱਦ ਕੀਤੇ ਜਾ ਰਹੇ ਹਨ, ਜੋ ਕਿ ਬਹੁਤ ਹੀ ਗੈਰ ਮਨੁੱਖੀ ਵਤੀਰਾ ਹੈ।
ਇਹ ਵੀ ਪੜ੍ਹੋ : ਕੋਟਕਪੂਰਾ ਗੋਲੀਕਾਂਡ : ਸੁਖਬੀਰ ਬਾਦਲ ਤੇ ਸੈਣੀ ਨੇ ਸਿਆਸੀ ਲਾਹਾ ਲੈਣ ਲਈ ਰਚੀ ਸਾਜ਼ਿਸ਼, SIT ਨੇ ਕੀਤਾ ਦਾਅਵਾ
ਕਾਂਗਰਸ ਪਾਰਟੀ ਦੇਸ਼ ਦੇ ਅੰਨਦਾਤਾ ਕਿਸਾਨ ਭਰਾਵਾਂ ਨਾਲ ਹਮੇਸ਼ਾਂ ਖੜ੍ਹੀ ਰਹੀ ਹੈ ਅਤੇ ਅਸੀਂ ਕਿਸਾਨਾਂ ਦੀਆਂ ਮੰਗਾਂ ਦੇ ਹੱਕ ਵਿੱਚ ਅਤੇ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਅੱਤਿਆਚਾਰ ਵਿਰੁੱਧ ਰੋਸ ਜ਼ਾਹਿਰ ਕਰਨ ਲਈ ਬੀਤੇ ਸੰਗਰੂਰ ਦੇ ਪਿੰਡਾਂ ਵਿੱਚ 'ਕਿਸਾਨ ਬਚਾਓ ਯਾਤਰਾ' ਕੱਢੀ ਗਈ। ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ, ਮਜ਼ਦੂਰ ਸਾਥੀ ਸ਼ਾਮਲ ਹੋਏ ਹਨ। ਸਿੰਗਲਾ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਕੀਤੇ ਵਾਅਦੇ ਮੁਤਾਬਿਕ ਐੈੱਮ. ਐੱਸ. ਪੀ. ਲਾਗੂ ਕਰਨ ਸਮੇਤ ਬਾਕੀ ਮੰਗਾਂ ਤੁਰੰਤ ਪੂਰੀਆਂ ਕਰਨੀਆਂ ਚਾਹੀਦੀਆਂ ਹਨ, ਤਾਂ ਜੋ ਦੇਸ਼ ਦਾ ਕਿਸਾਨ ਆਰਥਿਕ ਮੰਦਹਾਲੀ ਵਿੱਚੋਂ ਬਾਹਰ ਆ ਸਕਣ। ਇਸ ਮੌਕੇ ਵੱਖ-ਵੱਖ ਪਿੰਡਾਂ ਤੋਂ ਕਿਸਾਨ, ਪੰਚ - ਸਰਪੰਚ ਅਤੇ ਮਜ਼ਦੂਰ ਸਾਥੀ ਮਾਰਚ ਵਿੱਚ ਹਿੱਸਾ ਲੈਣ ਲਈ ਸ਼ਾਮਲ ਹੋਏ।
ਇਹ ਵੀ ਪੜ੍ਹੋ : ਸ਼ਰਾਰਤ ਨਾਲ ਗੁਪਤ ਅੰਗ ਰਾਹੀਂ ਢਿੱਡ ’ਚ ਭਰੀ ਹਵਾ, ਵਿਅਕਤੀ ਦੀ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8