ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਦੀ ਕਲੋਜ਼ਰ ਰਿਪੋਰਟ ਮਾਮਲੇ ਦੀ ਅਗਲੀ ਸੁਣਵਾਈ 18 ਨੂੰ

Tuesday, Aug 05, 2025 - 12:45 PM (IST)

ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਦੀ ਕਲੋਜ਼ਰ ਰਿਪੋਰਟ ਮਾਮਲੇ ਦੀ ਅਗਲੀ ਸੁਣਵਾਈ 18 ਨੂੰ

ਮੋਹਾਲੀ (ਜੱਸੀ) : ਐੱਸ.ਸੀ ਤੋਂ 1 ਪ੍ਰਤੀਸ਼ਤ ਕਮਿਸ਼ਨ ਮੰਗਣ ਦੇ ਦੋਸ਼ ’ਚ ਨਾਮਜ਼ਦ ਕੀਤੇ ਗਏ ਸਾਬਕਾ ਸਿਹਤ ਮੰਤਰੀ ਤੇ ਮੌਜੂਦਾ ‘ਆਪ’ ਵਿਧਾਇਕ ਵਿਜੇ ਸਿੰਗਲਾ ਦੀ ਪੁਲਸ ਵੱਲੋਂ ਅਦਾਲਤ ’ਚ ਦਾਖਲ ਕੀਤੀ ਗਈ ਕਲੋਜ਼ਰ ਰਿਪੋਰਟ ਮਾਮਲੇ ਦੀ ਸੁਣਵਾਈ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ’ਚ ਹੋਈ। ਅਦਾਲਤ ’ਚ ਵਿਜੇ ਸਿੰਗਲਾ ਤੇ ਉਨ੍ਹਾਂ ਦਾ ਰਿਸ਼ਤੇਦਾਰ ਤੇ ਤਤਕਾਲੀ ਓ.ਐੱਸ.ਡੀ ਪ੍ਰਦੀਪ ਕੁਮਾਰ ਹਾਜ਼ਰ ਹੋਏ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 18 ਅਗਸਤ ਦੀ ਤਰੀਕ ਤੈਅ ਕੀਤੀ ਹੈ। ਦੱਸਣਯੋਗ ਹੈ ਕਿ ਮਾਮਲੇ ’ਚ ਸ਼ਿਕਾਇਤਕਰਤਾ ਰਜਿੰਦਰ ਸਿੰਘ ਵੱਲੋਂ ਵੀ ਆਪਣੀ ਸਹਿਮਤੀ ਜਤਾਉਂਦਿਆਂ ਕਿਹਾ ਗਿਆ ਹੈ ਕਿ ਜੇਕਰ ਅਦਾਲਤ ਵੱਲੋਂ ਕਲੋਜ਼ਰ ਰਿਪੋਰਟ ਸਵੀਕਾਰ ਕਰ ਲਈ ਜਾਂਦੀ ਹੈ ਤਾਂ ਉਸ ਨੂੰ ਕੋਈ ਇਤਰਾਜ਼ ਨਹੀਂ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਭਾਜਪਾ 'ਚ ਵੱਡਾ ਫੇਰਬਦਲ! ਬਦਲੇ ਗਏ ਪ੍ਰਧਾਨ

ਮਾਮਲੇ ’ਚ ਨਾਮਜ਼ਦ ਡਾ. ਸਿੰਗਲਾ ਦੇ ਓ.ਐੱਸ.ਡੀ ਪ੍ਰਦੀਪ ਕੁਮਾਰ ਖ਼ਿਲਾਫ਼ ਅਦਾਲਤ ’ਚ ਚਾਰਜਸ਼ੀਟ ਦਾਖਲ ਕੀਤੀ ਜਾ ਚੁੱਕੀ ਹੈ ਪਰ ਕਲੋਜ਼ਰ ਰਿਪੋਰਟ ਦਾਖਲ ਕਰਨ ਤੋਂ ਬਾਅਦ ਮਾਮਲਾ ਹਾਲੇ ਵਿਚਾਰ ਅਧੀਨ ਹੈ। ਉੱਧਰ ਪੁਲਸ ਦਾ ਕਹਿਣਾ ਹੈ ਕਿ ਮਾਮਲੇ ’ਚ ਡਾ. ਵਿਜੇ ਸਿੰਗਲਾ ਦੀ ਆਵਾਜ਼ ਦੇ ਨਮੂਨੇ ਲਏ ਗਏ ਸਨ ਪਰ ਫੋਰੈਂਸਿਕ ਲੈਬ ਦੀ ਜਾਂਚ ’ਚ ਡਾ. ਵਿਜੇ ਸਿੰਗਲਾ ਅਤੇ ਸ਼ਿਕਾਇਤਕਰਤਾ ਵੱਲੋਂ ਰਿਕਾਰਡ ਕੀਤੀ ਗਈ ਡਾ. ਸਿੰਗਲਾ ਦੀ ਆਵਾਜ਼ ਆਪਸ ’ਚ ਮੇਲ ਨਹੀਂ ਖਾ ਰਹੀ, ਜਿਸ ਕਾਰਨ ਪੁਲਸ ਵੱਲੋਂ ਅਦਾਲਤ ’ਚ ਕਲੋਜ਼ਰ ਰਿਪੋਰਟ ਦਾਖਲ ਕੀਤੀ ਗਈ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News