ਕਲੀਨ ਚਿੱਟ ਮਿਲਣ ਮਗਰੋਂ ਵਿਜੈ ਸਿੰਗਲਾ ਨੂੰ ਮੰਤਰੀ ਮੰਡਲ ''ਚ ਸ਼ਾਮਲ ਹੋਣ ਦੀ ਆਸ ਬੱਝੀ
Saturday, Jun 28, 2025 - 06:54 PM (IST)

ਬੁਢਲਾਡਾ (ਬਾਂਸਲ)- ਮੰਤਰੀ ਮੰਡਲ ਵਿੱਚ ਕੀਤੇ ਜਾ ਰਹੇ ਵਾਧੇ ਨੂੰ ਲੈ ਕੇ ਮਾਨਸਾ ਜ਼ਿਲ੍ਹੇ ਦੇ ਲੋਕਾਂ ਅੰਦਰ ਉਸ ਸਮੇਂ ਖ਼ੁਸ਼ੀ ਵੇਖਣ ਨੂੰ ਮਿਲ ਰਹੀ ਹੈ ਜਦੋਂ ਮਾਨਸਾ ਦੇ ਵਿਧਾਇਕ ਵਿਜੈ ਸਿੰਗਲਾ ਨੂੰ ਭ੍ਰਿਸ਼ਟਾਚਾਰ ਮਾਮਲੇ ਵਿੱਚ ਕਲੀਨ ਚਿੱਟ ਦਿੰਦਿਆਂ ਮੋਹਾਲੀ ਦੀ ਅਦਾਲਤ ਵਿਚ ਮਾਮਲਾ ਰੱਦ ਕਰਨ ਸਬੰਧੀ ਕਲੋਜ਼ਰ ਰਿਪੋਰਟ ਦਾਖ਼ਲ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ
ਜਿਸ ਕਾਰਨ ਕਲੀਨ ਚਿੱਟ ਤੋਂ ਬਾਅਦ ਮਾਨਸਾ ਜ਼ਿਲ੍ਹੇ ਗਊ ਭਗਤ ਅਤੇ ਵੱਖ-ਵੱਖ ਸਮਾਜਸੇਵੀ ਸੰਸਥਾਵਾਂ ਨੇ ਆਮ ਆਦਮੀ ਪਾਰਟੀ ਦੇ ਮੁੱਖੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਕਿ ਵਿਜੈ ਸਿੰਗਲਾ ਨੂੰ ਮੰਤਰੀ ਮੰਡਲ ਵਿੱਚ ਮੁੜ ਸ਼ਾਮਲ ਕਰਕੇ ਜ਼ਿਲ੍ਹੇ ਨੂੰ ਮੁੜ ਤੋਂ ਨੁਮਾਇੰਦਗੀ ਦਿੱਤੀ ਜਾਵੇ। ਜ਼ਿਲ੍ਹੇ ਅੰਦਰ ਮੰਤਰੀ ਮੰਡਲ ਵਿੱਚ ਸ਼ਾਮਲ ਕਰਨ ਦੀਆਂ ਕਨਸੋਹਾ ਦਾ ਬਾਜ਼ਾਰ ਗਰਮ ਹੈ ਕਿ ਜਲਦ ਹੀ ਵਿਜੈ ਸਿੰਗਲਾ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ। ਸਰਕਾਰੀ ਸੂਤਰਾਂ ਤੋਂ ਭਾਵੇਂ ਇਸ ਦੀ ਪੁਸ਼ਟੀ ਨਹੀਂ ਹੋ ਸਕੀ ਪਰ ਸਿਆਸੀ ਹਲਕਿਆਂ ਚ ਜ਼ਿਲ੍ਹੇ ਅੰਦਰ ਮੰਤਰੀ ਮੰਡਲ ਨੂੰ ਲੈ ਕੇ ਭਾਰੀ ਹਲਚਲ ਵੇਖੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਨਾਲ ਮੁਠਭੇੜ ਦੌਰਾਨ ਚੱਲੀਆਂ ਤਾੜ-ਤਾੜ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e