ਪੰਜਾਬ ਦਾ ਬਜਟ ਕਿਸਾਨਾਂ ਤੇ ਹਰ ਵਰਗ ਦੇ ਲੋਕਾਂ ਦੇ ਹਿੱਤ ’ਚ ਹੋਵੇਗਾ: ਵਿਜੈਇੰਦਰ ਸਿੰਗਲਾ

Saturday, Feb 27, 2021 - 05:35 PM (IST)

ਪੰਜਾਬ ਦਾ ਬਜਟ ਕਿਸਾਨਾਂ ਤੇ ਹਰ ਵਰਗ ਦੇ ਲੋਕਾਂ ਦੇ ਹਿੱਤ ’ਚ ਹੋਵੇਗਾ: ਵਿਜੈਇੰਦਰ ਸਿੰਗਲਾ

ਸੰਗਰੂਰ (ਦਲਜੀਤ ਸਿੰਘ ਬੇਦੀ ): ਪੰਜਾਬ ਸਰਕਾਰ ਵੱਲੋਂ ਪੇਸ਼ ਕੀਤਾ ਜਾਣ ਵਾਲਾ ਬਜਟ ਹਰ ਵਰਗ ਦੇ ਹੱਕ ’ਤੇ ਫਾਇਦਾ ਵਾਲਾ ਹੋਵੇਗਾ। ਉਕਤ ਵਿਚਾਰਾਂ ਦਾ ਪ੍ਰਗਟਾਵਾ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਸੰਗਰੂਰ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਜਟ ਸੈਸ਼ਨ ’ਤੇ ਪ੍ਰਤੀਕਿਰਿਆ ਦਿੰਦਿਆਂ ਕਹੇ। ਉਨ੍ਹਾਂ ਕਿਹਾ ਕਿ ਆਉਣ ਵਾਲਾ ਬਜਟ ਪੰਜਾਬ ਦੀ ਤਰੱਕੀ ਦੇ ਨਾਲ-ਨਾਲ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰੇਗਾ।

ਇਹ ਵੀ ਪੜ੍ਹੋ  ਬਰਨਾਲਾ ’ਚ 22 ਸਾਲਾ ਕੁੜੀ ਨਾਲ 8 ਮਹੀਨਿਆਂ ਤੱਕ ਹੁੰਦਾ ਰਿਹੈ ਜਬਰ-ਜ਼ਿਨਾਹ, 3 ਥਾਣੇਦਾਰ ਸਸਪੈਂਡ

ਉਨ੍ਹਾਂ ਕਿਹਾ ਕਿ ਬਜਟ ’ਚ ਜਿੱਥੇ ਬੱਚਿਆਂ ਦੇ ਲਈ ਚੰਗੀ ਸਿੱਖਿਆ ਨੂੰ ਤਰਜੀਹ ਦਿੱਤੀ ਜਾਵੇਗੀ, ਉੱਥੇ ਹੀ ਬੱਚਿਆਂ ਦੇ ਭਵਿੱਖ ਨੂੰ ਧਿਆਨ ’ਚ ਰੱਖਦੇ ਹੋਏ ਸਾਰੇ ਜ਼ਿਲ੍ਹਿਆਂ ’ਚ ਕੈਰੀਅਰ ਕਾਊਂਸਿਗ ਸੈਂਟਰ ਖੋਲ੍ਹਣ ਦੀ ਤਜਬੀਜ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਕੋਰੋਨਾ ਦੇ ਵੱਧਦੇ ਹੋਏ ਕੇਸਾਂ ਨੂੰ ਦੇਖਦੇ ਹੋਏ ਜਲਦ ਹੀ ਸਕੂਲਾਂ ’ਚ ਅਧਿਆਪਕਾਂ ਅਤੇ ਹੋਰ ਸਟਾਫ਼ ਨੂੰ ਵੈਕਸੀਨ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਹਰ ਫਰੰਟ ’ਤੇ ਫੇਲ ਸਾਬਿਤ ਹੋ ਚੁੱਕੀ ਹੈ । ਦੇਸ਼ ’ਚ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸਾਂ ਦੀਆਂ ਕੀਮਤਾਂ ’ਚ ਹੋ ਰਹੇ ਅਥਾਹ ਵਾਧੇ ਨਾਲ ਵੱਧ ਰਹੀ ਮਹਿੰਗਾਈ ਨੇ ਲੋਕਾਂ ਦਾ ਲੱਕ ਤੋੜ ਰੱਖਿਆ ਤੇ ਕੇਂਦਰ ਦੀ ਮੋਦੀ ਸਰਕਾਰ ਮੋਨ ਅਤੇ ਹੱਥ ’ਤੇ ਹੱਥ ਧਰੀ ਬੈਠੀ ਹੈ ’ਤੇ ਜਨਤਾ ’ਤੇ ਹਰ ਰੋਜ ਮਹਿੰਗਾਈ ਬੋਝ ਵੱਧਦਾ ਹੀ ਜਾ ਰਿਹਾ ਹੈ।

ਇਹ ਵੀ ਪੜ੍ਹੋ:  ਕਾਂਗਰਸ ਪੰਜਾਬ ਇੰਚਾਰਜ ਹਰੀਸ਼ ਰਾਵਤ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ


author

Shyna

Content Editor

Related News