ਵਿਕਾਸ ਦੀਪ ਚੌਧਰੀ ਸਿਰ ਸਜਿਆ ਜਲਾਲਾਬਾਦ ਨਗਰ ਕੌਂਸਲ ਦੀ ਪ੍ਰਧਾਨਗੀ ਦਾ ਤਾਜ

04/12/2021 1:57:24 PM

ਜਲਾਲਾਬਾਦ (ਨਿਖੰਜ, ਜਤਿੰਦਰ)-ਹਾਲ ਹੀ ’ਚ ਹੋਈਆਂ ਨਗਰ ਕੌਂਸਲ ਚੋਣਾਂ ’ਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੇ 11 ਵਾਰਡਾਂ ’ਤੇ ਜਿੱਤ ਪ੍ਰਾਪਤ ਕੀਤੀ ਸੀ । ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਤੋਂ ਬਾਅਦ ਜਲਾਲਾਬਾਦ ਨਗਰ ਕੌਂਸਲ ਦਾ ਪ੍ਰਧਾਨ ਬਣਨਾ ਤੈਅ ਹੋ ਚੁੱਕਾ ਸੀ,  ਜਿਸ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਸ਼ਹਿਰ ’ਚ ਚਰਚੇ ਹੋ ਰਹੇ ਸਨ। ਅੱਜ ਵਿਧਾਇਕ ਰਮਿੰਦਰ ਆਵਲਾ ਨੇ ਸਥਾਨਕ ਨਗਰ ਕੌਂਸਲ ਦਫ਼ਤਰ ਵਿਖੇ ਪੁੱਜ ਕੇ ਸਮੂਹ ਕੌਂਸਲਰਾਂ ਨਾਲ ਮੀਟਿੰਗ ਕੀਤੀ ਅਤੇ ਸਰਬਸਮੰਤੀ ਨਾਲ ਵਿਕਾਸ ਦੀਪ ਚੌਧਰੀ ਨੂੰ ਨਗਰ ਕੌਂਸਲ ਦਾ ਪ੍ਰਧਾਨ ਨਿਯੁਕਤ ਕਰ ਕੇ ਤਾਜਪੋਸ਼ੀ ਕਰਵਾਈ। ਇਸ ਦੇ ਨਾਲ ਨਤਾਲੀਆ ਮੁਖੀਜਾ ਨੂੰ ਸੀਨੀਅਰ ਵਾਈਸ ਪ੍ਰਧਾਨ ਤੇ ਆਂਚਲ ਵਾਟਸ ਨੂੰ ਵਾਈਸ ਪ੍ਰਧਾਨ ਬਣਾਇਆ ਗਿਆ।

ਨਗਰ ਕੌਂਸਲ ਦੇ ਪ੍ਰਧਾਨ ਦੀ ਤਾਜਪੋਸ਼ੀ ਹੋਣ ਤੋਂ ਬਾਅਦ ਵਰਕਰਾਂ ਤੇ ਸਮਰਥਕਾਂ ਨੇ ਨਵ-ਨਿਯੁਕਤ ਪ੍ਰਧਾਨ ਵਿਕਾਸ ਦੀਪ ਚੌਧਰੀ ਨੂੰ ਫੁੱਲਾਂ ਦੇ ਹਾਰ ਪਾ ਕੇ ਵਧਾਈਆਂ ਦਿੱਤੀਆਂ ਅਤੇ ਢੋਲ ’ਤੇ ਭੰਗੜੇ ਪਾ ਕੇ ਖ਼ੁਸ਼ੀ ਜ਼ਾਹਿਰ ਕੀਤੀ। ਇਸ ਵਾਰ ਕਾਂਗਰਸ ਪਾਰਟੀ ਵੱਲੋਂ ਜ਼ਿਮਨੀ ਚੋਣ ’ਚ ਵੱਡੀ ਲੀਡ ’ਤੇ ਜਿੱਤ ਪ੍ਰਾਪਤ ਕਰ ਕੇ ਵਿਧਾਇਕ ਬਣੇ ਰਮਿੰਦਰ ਆਵਲਾ ਵੱਲੋਂ ਪਾਰਟੀ ਦੀ ਬਿਹਤਰੀ ਲਈ ਕੀਤੇ ਗਏ ਕੰਮਾਂ ਨੂੰ ਵੇਖਦਿਆਂ ਲੋਕਾਂ ਨੇ ਨਗਰ ਕੌਂਸਲ ਚੋਣਾਂ ’ਚ ਕਾਂਗਰਸ ਪਾਰਟੀ ਦੇ 11 ਉਮੀਦਵਾਰਾਂ ਨੂੰ ਵੱਡੀ ਜਿੱਤ ਦਿਵਾਈ ਹੈ। ਸੁਖਬੀਰ ਸਿੰਘ ਬਾਦਲ ਦੇ ਜੱਦੀ ਹਲਕੇ ਜਲਾਲਾਬਾਦ ਤੋਂ ਇੱਕ ਫਿਰ ਕਾਂਗਰਸ ਪਾਰਟੀ ਦਾ ਪ੍ਰਧਾਨ ਬਣਾ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਸੰਨ੍ਹ ਲਾਈ ਹੈ। ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਵਿਕਾਸ ਦੀਪ ਚੌਧਰੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਜਲਾਲਾਬਾਦ ਹਲਕੇ ਦੇ ਵਿਕਾਸ ਕਾਰਜ ਕਰਵਾਉਣ ਲਈ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ।

Anuradha

This news is Content Editor Anuradha