ਪਿੰਡ ਬੀਲਾ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸੰਬੰਧੀ ਸਿਖਲਾਈ ਕੈਂਪ ਆਯੋਜਿਤ

Sunday, Nov 22, 2020 - 09:45 AM (IST)

ਪਿੰਡ ਬੀਲਾ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸੰਬੰਧੀ ਸਿਖਲਾਈ ਕੈਂਪ ਆਯੋਜਿਤ

ਲੁਧਿਆਣਾ (ਸਰਬਜੀਤ ਸਿੰਘ ਸਿੱਧੂ) - ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਪਸਾਰ ਸਿੱਖਿਆ ਵਿਭਾਗ ਵੱਲੋਂ ਬੀਲਾ ਪਿੰਡ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸੰਬੰਧੀ ਇੱਕ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿਭਾਗ ਦੇ ਮੁਖੀ ਡਾ. ਕੁਲਦੀਪ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਲਈ ਯੂਨੀਵਰਸਿਟੀ ਵੱਲੋਂ ਕੀਤੀਆਂ ਸਿਫ਼ਾਰਸ਼ਾਂ ਜਿਵੇਂ ਪੀ.ਏ.ਯੂ. ਹੈਪੀ ਸੀਡਰ, ਸੁਪਰ ਸੀਡਰ, ਮਲਚਰ, ਉਲਟਾਂਵੇ ਹਲ, ਜ਼ੀਰੋ-ਟਿੱਲ ਡਰਿੱਲ, ਬੇਲਰ ਆਦਿ ਦੀ ਵਰਤੋਂ ਕਰਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਅਜਿਹੇ ਸਮਾਗਮ ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਸਰਪ੍ਰਸਤੀ ਹੇਠ ਭਵਿੱਖ ਵਿੱਚ ਉਲੀਕੇ ਜਾ ਰਹੇ ਹਨ ।

ਪੜ੍ਹੋ ਇਹ ਵੀ ਖਬਰ - Health Tips: ਤੇਜ਼ੀ ਨਾਲ ਭਾਰ ਘਟਾਉਣ ਦੇ ਚਾਹਵਾਨ ਲੋਕ ਰੋਜ਼ਾਨਾ ਕਰਨ ਇਨ੍ਹਾਂ ਚੀਜ਼ਾਂ ਦੀ ਵਰਤੋਂ, ਹੋਵੇਗਾ ਫ਼ਾਇਦਾ

ਇਸ ਮੌਕੇ ਵਿਭਾਗ ਦੇ ਵਿਗਿਆਨੀ ਡਾ. ਧਰਮਿੰਦਰ ਸਿੰਘ ਨੇ ਕੋ-ਆਪਰੇਟਿਵ ਸਭਾਵਾਂ ਤੋਂ ਸਹਿਕਾਰੀ ਤੌਰ ’ਤੇ ਮਸ਼ੀਨਰੀ ਦੀ ਵਰਤੋਂ ਬਾਰੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਸਾਨੂੰ ਮਸ਼ੀਨਰੀ ਦੀ ਵਰਤੋਂ ਸਹਿਕਾਰੀ ਪੱਧਰ ਤੇ ਕਰਨੀ ਚਾਹੀਦੀ ਹੈ। ਡਾ. ਲਖਵਿੰਦਰ ਕੌਰ ਨੇ ਆਪਣੀ ਖੇਤੀ ਨੂੰ ਤਕਨੀਕੀ ਲੀਹਾਂ ’ਤੇ ਤੋਰਨ ਲਈ ਵੱਧ ਤੋਂ ਵੱਧ ਯੂਨੀਵਰਸਿਟੀ ਨਾਲ ਜੁੜਨ ਲਈ ਕਿਹਾ ।

ਪੜ੍ਹੋ ਇਹ ਵੀ ਖਬਰ - Health : ਥਾਇਰਾਇਡ ਦੇ ਮਰੀਜ਼ਾਂ ਲਈ ਖ਼ਾਸ ਖ਼ਬਰ, ਜਾਣੋ ਕੀ ਖਾਈਏ ਤੇ ਕਿਸ ਚੀਜ਼ ਤੋਂ ਰੱਖੀਏ ਪਰਹੇਜ਼

ਪੱਖੋਵਾਲ ਬਲਾਕ ਦੇ ਖੇਤੀਬਾੜੀ ਅਫ਼ਸਰ ਡਾ. ਪ੍ਰਕਾਸ਼ ਸਿੰਘ ਨੇ ਵਿਭਾਗ ਵੱਲੋਂ ਕਿਰਸਾਨੀ ਹਿੱਤ ਚਲਾਏ ਜਾ ਰਹੇ ਪ੍ਰੋਗਰਾਮਾਂ ਬਾਰੇ ਚਾਨਣਾ ਪਾਇਆ। ਇਸ ਸਮਾਗਮ ਉਪਰੰਤ ਯੂਨੀਵਰਸਿਟੀ ਵੱਲੋਂ ਲਗਾਈਆਂ ਪ੍ਰਦਰਸ਼ਨੀਆਂ ਦਾ ਦੌਰਾ ਵੀ ਕੀਤਾ ਗਿਆ।

ਪੜ੍ਹੋ ਇਹ ਵੀ ਖਬਰ - Beauty Tips : Upper lips ਦੇ ਅਣਚਾਹੇ ਵਾਲਾਂ ਤੋਂ ਨਿਜ਼ਾਤ ਪਾਉਣ ਲਈ ਅਪਣਾਓ ਇਹ ਘਰੇਲੂ ਨੁਸਖ਼ੇ


author

rajwinder kaur

Content Editor

Related News