ਪਿੰਡ ਚੰਗਾਲ ਵਿਖੇ ਕਾਂਗਰਸ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਖ਼ਿਲਾਫ਼ ਫੂਕਿਆ ਗਿਆ CM ਚੰਨੀ ਦਾ ਪੁਤਲਾ

12/08/2021 2:13:33 PM

ਸੰਗਰੂਰ (ਵਿਜੈ ਕੁਮਾਰ ਸਿੰਗਲਾ) - ਸਾਂਝੇ ਮਜ਼ਦੂਰ ਮੋਰਚੇ ਦੇ ਸੱਦੇ 'ਤੇ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਵਾਅਦਾ ਖ਼ਿਲਾਫ਼ੀ ਖ਼ਿਲਾਫ਼ ਦਿੱਤੇ ਪੁਤਲੇ ਫੂਕਣ ਦੇ ਤਹਿਤ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਵੱਲੋਂ ਪਿੰਡ ਚੰਗਾਲ ਵਿਖੇ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਪਿੰਡ ਦੇ ਅੱਡੇ ’ਤੇ ਪੁਤਲਾ ਸਾੜਿਆ ਗਿਆ। ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਦੀ ਆਗੂ ਚਰਨਜੀਤ ਕੌਰ, ਛਿੰਦਰ ਕੌਰ, ਹਰਪਾਲ ਸਿੰਘ ਨੇ ਕਿਹਾ ਕਿ ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੰਘਰਸ਼ ਦੀ ਬਦੋਲਤ ਪਲਾਟਾ 'ਤੇ ਤੁਰੰਤ ਕਬਜ਼ੇ ਦੇਣ ਦਾ ਚੰਨੀ ਸਰਕਾਰ ਨੇ ਜਥੇਬੰਦੀਆਂ ਨਾਲ ਸਮਝੌਤਾ ਕੀਤਾ ਸੀ। ਫ਼ੈਸਲਾ ਹੋਣ ਦੇ ਬਾਵਜੂਦ ਸਰਕਾਰੀ ਅਧਿਕਾਰੀਆਂ ਨੇ ਲਾਰੇ ਲੱਪੇ ਦੀ ਨੀਤੀ ਅਖਤਿਆਰ ਕਰ ਰੱਖੀ ਹੈ, ਜਿਸ ਨੂੰ ਖੇਤ ਮਜ਼ਦੂਰ ਬਰਦਾਸ਼ਤ ਨਹੀਂ ਕਰਨਗੇ। 

ਪੜ੍ਹੋ ਇਹ ਵੀ ਖ਼ਬਰ - ਬਠਿੰਡਾ: ਸਾਗ ਖਾਣ ਨਾਲ ਮਾਂ-ਪਿਓ ਦੀ ਮੌਤ, ਵੈਂਟੀਲੈਂਟਰ 'ਤੇ ਪੁੱਤ ਲੜ ਰਿਹਾ ਜ਼ਿੰਦਗੀ ਦੀ ਲੜਾਈ

ਉਨ੍ਹਾਂ ਨੇ ਕਿਹਾ ਕਿ ਪੈਨਲ ਮੀਟਿੰਗ ਵਿੱਚ ਸਰਕਾਰ ਨੇ ਲੋੜਵੰਦ ਪਰਿਵਾਰਾਂ ਨੂੰ ਪਲਾਟ ਦੇਣ, ਸਹਿਕਾਰੀ ਸਭਾਵਾਂ ਵਿੱਚੋਂ ਮਜ਼ਦੂਰਾਂ ਨੂੰ 50 ਹਜ਼ਾਰ ਰੁਪਏ ਦਾ ਕਰਜ਼ਾ ਦੇਣ ਅਤੇ ਸਭਾਵਾਂ ਵਿੱਚ ਦਲਿਤ ਵਸੋਂ ਦੀ ਮੈਂਬਰਸ਼ਿਪ 25 ਫੀਸਦੀ ਕਰਨ, ਮਾਈਕੋਫਾਈਨਾਸ ਕੰਪਨੀਆਂ ਵੱਲੋਂ ਘਰੇਲੂ ਸਮਾਨ ਚੱਕਣ 'ਤੇ ਸਖ਼ਤ ਕਾਰਵਾਈ ਕਰਨ, ਕੱਟੇ ਨੀਲੇ ਕਾਰਡ ਬਹਾਲ ਕਰਨ ਆਦਿ ਫ਼ੈਸਲੇ ਕਰ ਲਏ ਗਏ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਹਦਾਇਤਾ ਜਾਰੀ ਨਾ ਹੋਣ ਕਾਰਨ ਮਜ਼ਦੂਰਾਂ ਨੂੰ ਇਨ੍ਹਾਂ ਫ਼ੈਸਲਿਆਂ ਦਾ ਕੋਈ ਲਾਭ ਨਹੀਂ ਮਿਲ ਰਿਹਾ। ਸਰਕਾਰ ਦੀ ਇਸ ਡੰਗ ਟਪਾਓ ਨੀਤੀ ਵਿਰੁੱਧ ਮਜ਼ਦੂਰਾਂ ਦੇ ਸਾਂਝੇ ਮੋਰਚੇ ਵੱਲੋਂ 12 ਦਸੰਬਰ ਨੂੰ ਪੰਜਾਬ ਵਿੱਚ 9 ਥਾਵਾਂ 'ਤੇ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ: ਖ਼ਾਲ੍ਹੀ ਜੇਬਾਂ ਦੇਖ ਗੁੱਸੇ ’ਚ ਆਏ ਲੁਟੇਰਿਆਂ ਨੇ ਤੇਜ਼ਧਾਰ ਹਥਿਆਰ ਨਾਲ ਵੱਢਿਆ ਮਜ਼ਦੂਰ, ਦਿੱਤੀ ਦਰਦਨਾਕ ਮੌਤ


rajwinder kaur

Content Editor

Related News