ਪਿੰਡ ਵਾਸੀਆਂ ਨੇ ਦੋ ਨੌਜਵਾਨਾਂ ਤੋਂ ਪਿਆਰ ਦਾ ਭੂਤ ਕੱਢਿਆ, ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ

Sunday, Jul 20, 2025 - 05:54 PM (IST)

ਪਿੰਡ ਵਾਸੀਆਂ ਨੇ ਦੋ ਨੌਜਵਾਨਾਂ ਤੋਂ ਪਿਆਰ ਦਾ ਭੂਤ ਕੱਢਿਆ, ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ

ਅਬੋਹਰ (ਸੁਨੀਲ)– ਸੜਕ ’ਤੇ ਕੁੜੀਆਂ ਨੂੰ ਤੰਗ ਕਰਨ ਵਾਲੇ ਨੌਜਵਾਨਾਂ ਤੋਂ ਪ੍ਰੇਸ਼ਾਨ ਹੋ ਕੇ ਅੱਜ ਪਿੰਡ ਵਾਸੀਆਂ ਨੇ ਦੋ ਨੌਜਵਾਨਾਂ ਤੋਂ ਪਿਆਰ ਦਾ ਭੂਤ ਕੱਢ ਦਿੱਤਾ। ਇਸ ਤੋਂ ਬਾਅਦ ਇਸ ਮਾਮਲੇ ਸਬੰਧੀ ਹੋਈ ਪੰਚਾਇਤ ’ਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਕੁੜੀਆਂ ਨੂੰ ਤੰਗ ਕਰਨ ਲਈ ਮੁੰਡਿਆਂ ਨੂੰ ਸਜ਼ਾ ਦੇ ਦਿੱਤੀ ਗਈ ਹੈ, ਇਸ ਲਈ ਕੋਈ ਵੀ ਪਰਿਵਾਰ ਥਾਣੇ ’ਚ ਸ਼ਿਕਾਇਤ ਦਰਜ ਨਹੀਂ ਕਰਵਾਏਗਾ। ਇਸ ਸਮਝੌਤੇ ਦੀ ਇਕ ਕਾਪੀ ਪੁਲਸ ਸਟੇਸ਼ਨ ਨੂੰ ਦਿੱਤੀ ਗਈ ਸੀ ਪਰ ਛੱਤਰ-ਪਰੇਡ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ, ਜੋ ਲੋਕਾਂ ’ਚ ਚਰਚਾ ਦਾ ਵਿਸ਼ਾ ਬਣ ਗਿਆ ਹੈ।

 

ਪ੍ਰਾਪਤ ਜਾਣਕਾਰੀ ਅਨੁਸਾਰ ਇਕ ਪਿੰਡ ਦੇ ਦੋ ਨੌਜਵਾਨ ਲੰਬੇ ਸਮੇਂ ਤੋਂ ਦੂਜੇ ਪਿੰਡ ਦੀਆਂ ਕੁੜੀਆਂ ਨੂੰ ਤੰਗ ਕਰਦੇ ਸਨ। ਕੁੜੀਆਂ ਨੇ ਇਸ ਬਾਰੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਸ਼ਿਕਾਇਤ ਕੀਤੀ ਅਤੇ ਕੁੜੀਆਂ ਦੇ ਪਰਿਵਾਰਕ ਮੈਂਬਰ ਵੀ ਰੋਜ਼ਾਨਾ ਹੋਣ ਵਾਲੀ ਪ੍ਰੇਸ਼ਾਨੀ ਤੋਂ ਬਹੁਤ ਪ੍ਰੇਸ਼ਾਨ ਸਨ। ਉਨ੍ਹਾਂ ਨੇ ਦੋਵਾਂ ਪ੍ਰੇਮੀਆਂ ਦੇ ਸਿਰ ਤੋਂ ਪਿਆਰ ਦਾ ਭੂਤ ਲਾਓਣ ਦਾ ਫੈਸਲਾ ਕੀਤਾ। ਇਸ ਕਾਰਨ ਪਿੰਡ ਦੇ ਲੋਕਾਂ ਨੇ ਇਕ ਯੋਜਨਾ ਬਣਾਈ ਅਤੇ ਹਮੇਸ਼ਾ ਵਾਂਗ ਜਿਵੇਂ ਹੀ ਉਕਤ ਨੌਜਵਾਨਾਂ ਨੇ ਸੜਕ ’ਤੇ ਪੈਦਲ ਜਾ ਰਹੀਆਂ ਕੁੜੀਆਂ ਨੂੰ ਤੰਗ ਕਰਨਾ ਸ਼ੁਰੂ ਕੀਤਾ, ਮੌਕੇ ’ਤੇ ਮੌਜੂਦ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਦੋਵਾਂ ਨੂੰ ਫੜ ਲਿਆ ਅਤੇ ਕੁੱਟਮਾਰ ਕਰਦੇ ਹੋਏ ਆਪਣੇ ਪਿੰਡ ਲੈ ਆਏ।

 

ਇਸ ਤੋਂ ਬਾਅਦ ਦੋਵਾਂ ਦੀ ਛਿੱਤਰ-ਪਰੇਡ ਕੀਤੀ ਗਈ। ਇੰਨਾ ਹੀ ਨਹੀਂ ਉਨ੍ਹਾਂ ਦੇ ਵਾਲ ਵੀ ਕੱਟ ਦਿੱਤੇ ਗਏ। ਇਸ ਦੌਰਾਨ ਦੋਵੇਂ ਨੌਜਵਾਨ ਨੱਕ ਰਗੜਦੇ ਰਹੇ ਅਤੇ ਮੁਆਫੀ ਮੰਗਦੇ ਰਹੇ ਪਰ ਲੋਕਾਂ ਨੇ ਉਨ੍ਹਾਂ ਦੀ ਇਕ ਨਹੀਂ ਸੁਣੀ ਕਿਉਂਕਿ ਉਹ ਰੋਜ਼ਾਨਾ ਹੋਣ ਵਾਲੇ ਪ੍ਰੇਸ਼ਾਨੀ ਤੋਂ ਤੰਗ ਆ ਚੁੱਕੇ ਸਨ। ਜਿਵੇਂ ਹੀ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਬਾਰੇ ਪਤਾ ਲੱਗਾ, ਉਹ ਆਪਣੇ ਮੁੰਡਿਆਂ ਨੂੰ ਛੁਡਾਉਣ ਆਏ ਅਤੇ ਦੋਵਾਂ ਪਿੰਡਾਂ ਦੇ ਲੋਕਾਂ ਵਿਚਕਾਰ ਹੋਈ ਪੰਚਾਇਤ ’ਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਭੈਣਾਂ-ਧੀਆਂ ਨੂੰ ਪ੍ਰੇਸ਼ਾਨ ਕਰਨ ਵਾਲਿਆਂ ਨਾਲ ਇਸ ਤਰ੍ਹਾਂ ਦਾ ਸਲੂਕ ਕੀਤਾ ਜਾਵੇ। ਇਸ ਦੇ ਨਾਲ ਹੀ ਦੋਵਾਂ ਧਿਰਾਂ ਨੇ ਆਪਸ ’ਚ ਸਮਝੌਤਾ ਕਰ ਲਿਆ ਅਤੇ ਇਸ ਦੀ ਕਾਪੀ ਥਾਣਾ ਖੁਈਆਂ ਸਰਵਰ ਨੂੰ ਦੇ ਦਿੱਤੀ।

 

ਮੁੰਡਿਆਂ ਦੀ ਛਿੱਤਰ-ਪਰੇਡ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਇਸ ਸਬੰਧੀ ਖੁਈਆਂ ਸਰਵਰ ਥਾਣੇ ਦੇ ਇੰਚਾਰਜ ਮਨਿੰਦਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਜੇ ਤੱਕ ਕੋਈ ਸ਼ਿਕਾਇਤ ਨਹੀਂ ਮਿਲੀ ਹੈ ਪਰ ਦੋਵਾਂ ਧਿਰਾਂ ਤੋਂ ਸਮਝੌਤੇ ਦੀ ਕਾਪੀ ਮਿਲੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਦੋਵਾਂ ਧਿਰਾਂ ਨੂੰ ਥਾਣੇ ਬੁਲਾਇਆ ਹੈ ਅਤੇ ਉਨ੍ਹਾਂ ਦੇ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।


author

Shivani Bassan

Content Editor

Related News