ਪਿੰਡ ਵਾਸੀਆਂ ਨੇ ਫੂਡ ਸਪਲਾਈ ਅਫ਼ਸਰ ਨੂੰ ਦਿੱਤਾ ਮੰਗ-ਪੱਤਰ

Wednesday, Sep 12, 2018 - 05:49 AM (IST)

ਪਿੰਡ ਵਾਸੀਆਂ ਨੇ ਫੂਡ ਸਪਲਾਈ ਅਫ਼ਸਰ ਨੂੰ ਦਿੱਤਾ ਮੰਗ-ਪੱਤਰ

ਸੰਗਤ ਮੰਡੀ, (ਮਨਜੀਤ)- ਪਿੰਡ ਚੱਕ ਅਤਰ ਸਿੰਘ ਵਾਲਾ ਵਿਖੇ ਕਾਰਡ ਧਾਰਕਾਂ ਨੂੰ ਸਸਤੀ ਕਣਕ ਤੇ ਦਾਲ ਦੀ ਸਪਲਾਈ ਨਾ ਹੋਣ ਕਾਰਨ ਪਿੰਡ ਵਾਸੀ ਨੌਜਵਾਨ ਭਾਰਤ ਸਭਾ ਤੇ ਪੰਜਾਬ ਖ਼ੇਤ ਮਜ਼ਦੂਰ ਸਭਾ ਦੇ ਆਗੂਆਂ ਦੀ ਅਗਵਾਈ ’ਚ ਫੂਡ ਸਪਲਾਈ ਅਫ਼ਸਰ ਮਿਲਕੇ ਮੰਗ-ਪੱਤਰ ਦਿੱਤਾ ਗਿਆ। 
ਇਸ ਮੌਕੇ ਨੌਜਵਾਨ ਭਾਰਤ ਸਭਾ ਦੇ ਆਗੂ ਸੰਦੀਪ ਸਿੰਘ ਨੇ ਕਿਹਾ ਕਿ ਪਿੰਡ ’ਚ ਕਾਰਡ ਧਾਰਕਾ ਨੂੰ ਸਰਕਾਰ ਵੱਲੋਂ ਮਿਲਦੀ ਸਸਤੀ ਕਣਕ ਤੇ ਦਾਲ ਦੀ ਸਪਲਾਈ ਨਹੀਂ ਹੋ ਰਹੀ, ਜਦਕਿ ਵਿਭਾਗ ਵੱਲੋਂ ਆਸੇ-ਪਾਸੇ ਦੇ ਪਿੰਡਾਂ ’ਚ ਸਸਤੀ ਕਣਕ ਤੇ ਦਾਲ ਦੀ ਸਪਲਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਲੰਮੇਂ ਸਮੇਂ ਤੋਂ ਕਾਰਡ ਧਾਰਕਾ ਨੂੰ ਇਹ ਕਣਕ ਤੇ ਦਾਲ ਨਹੀਂ ਮਿਲੀ, ਜਿਸ ਕਾਰਨ ਉਨ੍ਹਾਂ ਦਾ ਸਰਕਾਰ ਪ੍ਰਤੀ ਰੋਸ ਵਧਦਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਡੀਪੂ ਹੋਲਡਰ ਕਣਕ ਨਾ ਆਉਣ ਦੀ ਗੱਲ ਕਹਿ ਕੇ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਿਹਾ ਹੈ। ਆਗੂਆਂ ਨੇ ਫੂਡ ਸਪਲਾਈ ਅਫ਼ਸਰ ਤੋਂ ਮੰਗ ਕੀਤੀ ਕਿ ਪਿੰਡ ’ਚ ਸਸਤੇ ਰਾਸ਼ਨ ਦੀ ਵੰਡ ਤੁਰੰਤ ਕਰਵਾਈ ਜਾਵੇ। ਆਗੂਆਂ ਨੇ ਚੇਤਾਵਨੀ ਭਰੇ ਲਹਿਜੇ ’ਚ ਕਿਹਾ ਕਿ ਰਾਸ਼ਨ ਦੀ ਵੰਡ ਨਾ ਹੋਣ ਦੀ ਸੂਰਤ ’ਚ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ।


Related News