ਪ੍ਰਧਾਨ ਮੰਤਰੀ ਮੋਦੀ ਨੇ ਦੇਖਦੇ ਹੀ ਪਛਾਣਿਆ, ਵਰਕਰਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ : ਜੋਸ਼ੀ

Tuesday, Jul 21, 2026 - 07:50 PM (IST)

ਪ੍ਰਧਾਨ ਮੰਤਰੀ ਮੋਦੀ ਨੇ ਦੇਖਦੇ ਹੀ ਪਛਾਣਿਆ, ਵਰਕਰਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ : ਜੋਸ਼ੀ

ਚੰਡੀਗੜ੍ਹ - ਭਾਰਤੀ ਜਨਤਾ ਪਾਰਟੀ, ਪੰਜਾਬ ਦੇ ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ ਨੇ 17 ਜੁਲਾਈ 2026 ਨੂੰ ਜਲੰਧਰ ਵਿੱਚ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨਾਲ ਨਿੱਘੀ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਹ ਮੁਲਾਕਾਤ ਉਨ੍ਹਾਂ ਲਈ ਬਹੁਤ ਪ੍ਰੇਰਣਾਦਾਇਕ ਅਤੇ ਅਭੁੱਲ ਰਹੀ।

ਜੋਸ਼ੀ ਨੇ ਕਿਹਾ ਕਿ ਸਾਲ 1997 ਤੋਂ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਸਰਪ੍ਰਸਤੀ ਹੇਠ ਕੰਮ ਕਰਨ ਅਤੇ ਉਨ੍ਹਾਂ ਨੂੰ ਨੇੜਿਓਂ ਦੇਖਣ ਦਾ ਮੌਕਾ ਮਿਲਿਆ ਹੈ। ਲਗਭਗ ਤਿੰਨ ਦਹਾਕਿਆਂ ਦੀ ਇਸ ਯਾਤਰਾ ਵਿੱਚ ਉਨ੍ਹਾਂ ਨੇ ਪ੍ਰਧਾਨ ਮੰਤਰੀ ਜੀ ਦੀ ਸ਼ਖਸੀਅਤ ਦੀ ਸਾਦਗੀ, ਕੰਮ ਪ੍ਰਤੀ ਅਨੁਸ਼ਾਸਨ, ਰਾਸ਼ਟਰ ਪ੍ਰਥਮ ਦੀ ਭਾਵਨਾ ਅਤੇ ਹਰੇਕ ਵਰਕਰ ਪ੍ਰਤੀ ਉਨ੍ਹਾਂ ਦੀ ਆਤਮੀਅਤਾ ਨੂੰ ਬਹੁਤ ਨੇੜਿਓਂ ਅਨੁਭਵ ਕੀਤਾ ਹੈ।

ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਹੋਣ ਦੇ ਨਾਤੇ ਬਹੁਤ ਰੁਝੇਵੇਂ ਭਰੀ ਦਿਨਚਰਿਆ ਅਤੇ ਬੇਅੰਤ ਕੰਮ ਦੇ ਬੋਝ ਦੇ ਬਾਵਜੂਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੇ ਉਨ੍ਹਾਂ ਨੂੰ ਦੇਖਦੇ ਹੀ ਪਛਾਣ ਲਿਆ। ਇੱਕ ਸਾਧਾਰਨ ਵਰਕਰ ਪ੍ਰਤੀ ਉਨ੍ਹਾਂ ਦਾ ਇਹ ਆਪਣਾਪਨ ਅਤੇ ਨਿੱਘਾ ਵਿਵਹਾਰ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਵਿਸ਼ੇਸ਼ਤਾ ਹੈ। ਇਹੀ ਕਾਰਨ ਹੈ ਕਿ ਉਹ ਨਾ ਸਿਰਫ ਭਾਰਤੀ ਜਨਤਾ ਪਾਰਟੀ ਦੇ ਕਰੋੜਾਂ ਵਰਕਰਾਂ ਦੇ, ਸਗੋਂ ਦੇਸ਼ ਅਤੇ ਵਿਦੇਸ਼ ਵਿੱਚ ਵਸਦੇ ਕਰੋੜਾਂ ਭਾਰਤੀਆਂ ਦੇ ਦਿਲਾਂ ਵਿੱਚ ਵੀ ਵਿਸ਼ੇਸ਼ ਸਥਾਨ ਰੱਖਦੇ ਹਨ।

ਜੋਸ਼ੀ ਨੇ ਕਿਹਾ ਕਿ ਮੋਦੀ ਜੀ ਨਾਲ ਹੋਣ ਵਾਲੀ ਹਰ ਮੁਲਾਕਾਤ ਉਨ੍ਹਾਂ ਨੂੰ ਨਵੀਂ ਊਰਜਾ, ਨਵਾਂ ਉਤਸ਼ਾਹ ਅਤੇ ਰਾਸ਼ਟਰ ਸੇਵਾ ਪ੍ਰਤੀ ਹੋਰ ਵੀ ਵੱਧ ਸਮਰਪਣ ਨਾਲ ਕੰਮ ਕਰਨ ਦੀ ਪ੍ਰੇਰਨਾ ਦਿੰਦੀ ਹੈ। ਉਨ੍ਹਾਂ ਦੀ ਅਗਵਾਈ ਹਰ ਵਰਕਰ ਲਈ ਪ੍ਰੇਰਨਾ ਦਾ ਸਰੋਤ ਹੈ ਅਤੇ ਰਾਸ਼ਟਰ ਨਿਰਮਾਣ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰਦੀ ਹੈ।

ਉਨ੍ਹਾਂ ਨੇ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ ਸਨੇਹ, ਮਾਰਗਦਰਸ਼ਨ ਅਤੇ ਅਸੀਰਵਾਦ ਲਈ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਦੱਸੇ ਮਾਰਗ 'ਤੇ ਚੱਲਦਿਆਂ ਉਹ ਜਥੇਬੰਦੀ ਅਤੇ ਰਾਸ਼ਟਰ ਹਿੱਤ ਵਿੱਚ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਕੰਮ ਕਰਦੇ ਰਹਿਣਗੇ।


author

Inder Prajapati

Content Editor

Related News