ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਦੇ ਆਗੂ ਖ਼ਿਲਾਫ਼ ਸੋਸ਼ਲ ਮੀਡੀਆ ’ਤੇ ਵਾਇਰਲ, ਜਾਣੋ ਕੀ ਹੈ ਪੂਰਾ ਮਾਮਲਾ
Wednesday, Feb 15, 2023 - 11:30 AM (IST)
ਮਮਦੋਟ (ਸ਼ਰਮਾ) : ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਦਾ ਦੇ ਪੰਜਾਬ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਉਪਰ ਲੱਗੇ ਦੋਸ਼ਾਂ ਤੋਂ ਬਾਅਦ ਯੂਨੀਅਨ ’ਚ ਵਾਦ-ਵਿਵਾਦ ਦੇ ਚੱਲਦਿਆਂ ਸੂਬਾ ਕਮੇਟੀ ਦੇ ਮੈਂਬਰ ਹਰਨੇਕ ਸਿੰਘ ਮਹਿਮਾ ਦੀ ਇਕ ਪੋਸਟ ਸੋਸ਼ਲ ਮੀਡੀਆ ’ਤੇ ਵੱਡੀ ਪੱਧਰ ’ਤੇ ਵਾਇਰਲ ਹੋ ਰਹੀ ਹੈ। ਜਿਸ ’ਚ ਦਿੱਲੀ ਵਿਖੇ ਚੱਲੇ ਕਿਸਾਨ ਸੰਘਰਸ਼ ਦੌਰਾਨ ਜ਼ਿਲਾ ਫਿਰੋਜ਼ਪੁਰ ਦੇ ਬਲਾਕ ਮਮਦੋਟ ਦੇ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ’ਚੋਂ ਵੱਡੇ ਪੱਧਰ ’ਤੇ ਕਥਿਤ ਤੌਰ ’ਤੇ ਫੰਡ ਇਕੱਠਾ ਕਰ ਕੇ ਗਬਨ ਕਰਨ ਦੇ ਦੋਸ਼ ਲੱਗੇ ਹਨ।
ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਘਰ 'ਚ ਪੁਆਏ ਕੀਰਨੇ, 4 ਭੈਣਾਂ ਦੇ ਇਕਲੌਤੇ ਭਰਾ ਦੀ ਤੜਫ਼-ਤੜਫ਼ ਕੇ ਹੋਈ ਮੌਤ
ਇਸ ਵਾਇਰਲ ਹੋਈ ਪੋਸਟ ਨੂੰ ਲੈ ਕੇ ਪ੍ਰਤੀਨਿਧੀ ਨੇ ਜਦੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਕਮੇਟੀ ਦੇ ਮੈਂਬਰ ਹਰਨੇਕ ਸਿੰਘ ਮਹਿਮਾ ਨਾਲ ਰਾਬਤਾ ਕਾਇਮ ਕੀਤਾ ਤਾਂ ਉਨ੍ਹਾਂ ਨੇ ਵਾਇਰਲ ਹੋਈ ਪੋਸਟ ਸਬੰਧੀ ਮੰਨਦਿਆਂ ਕਿਹਾ ਕਿ ਮੇਰੇ ਪਿੰਡ ’ਚ ਰਹਿੰਦੇ ਕਿਸੇ ਹੋਰ ਕਿਸਾਨ ਯੂਨੀਅਨ ਦੇ ਆਗੂਆਂ ਨੇ ਮੇਰੀ ਉਭਰਦੀ ਸ਼ਵੀ ਨੂੰ ਢਾਹ ਲਗਾਉਣ ਲਈ ਇਹ ਪੋਸਟ ਵੇਰਵੇ ਸਹਿਤ ਬਣਾ ਕੇ ਸੋਸ਼ਲ ਮੀਡੀਆ ’ਤੇ ਵਾਇਰਲ ਕੀਤੀ ਹੈ, ਜਿਸ ’ਚ ਕੋਈ ਵੀ ਸੱਚਾਈ ਨਹੀਂ ਹੈ।
ਇਹ ਵੀ ਪੜ੍ਹੋ- ਬੱਸਾਂ 'ਚ ਸਫ਼ਰ ਕਰਨ ਵਾਲੇ ਜ਼ਰਾ ਪੜ੍ਹ ਲੈਣ ਇਹ ਖ਼ਬਰ, ਪੀ. ਆਰ. ਟੀ. ਸੀ. ਯੂਨੀਅਨ ਨੇ ਕੀਤਾ ਇਹ ਐਲਾਨ
ਇਸ ਸਬੰਧੀ ਜਦੋਂ ਵਾਇਰਲ ਹੋਈ ਵੀਡਿਓ ’ਚ ਦਰਸਾਏ ਗਏ ਨਾਵਾਂ ਨਾਲ ਸਬੰਧਤ ਲੋਕਾਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਹਰਨੇਕ ਸਿੰਘ ਮਹਿਮਾ ਨੂੰ ਲਿਖੇ ਗਏ ਪੈਸੇ ਤੋਂ ਇਨਕਾਰ ਕੀਤਾ। ਇਸ ਸਬੰਧੀ ਗੁਰਦੁਆਰਾ ਢਾਬਸਰ ਸਾਹਿਬ ਪਿੰਡ ਕਰੀ ਕਲਾਂ ਦੇ ਮੁਖੀ ਬਾਬਾ ਦਰਸ਼ਨ ਸਿੰਘ ਤੇ ਇਲਾਕੇ ਦੇ ਨਾਮਵਰ ਲਹੌਰੀਆ ਪ੍ਰਵਾਰ ਨੇ ਕਿਹਾ ਕਿ ਸਾਡੇ ਵਲੋਂ ਭਾਰਤੀ ਕਿਸਾਨ ਯੂਨੀਅਨ ਡਕੌਦਾ ਦੇ ਆਗੂ ਹਰਨੇਕ ਸਿੰਘ ਮਹਿਮਾ ਨੂੰ ਕਿਸੇ ਤਰ੍ਹਾਂ ਦਾ ਕੋਈ ਫੰਡ ਨਹੀਂ ਦਿੱਤਾ ਗਿਆ। ਜਿਸ ਵੀ ਵਿਅਕਤੀ ਨੇ ਇਹ ਪੋਸਟ ਵਾਇਰਲ ਕੀਤੀ ਹੈ ਉਸ ਨੇ ਆਪਸੀ ਭਾਈਚਾਰਕ ਸਾਂਝ ਨੂੰ ਖ਼ਰਾਬ ਕਰਨ ਦੇ ਮੰਤਵ ਨਾਲ ਇਹ ਪੋਸਟ ਵਾਇਰਲ ਕੀਤੀ ਗਈ ਹੈ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।