ਫਾਜ਼ਿਲਕਾ ਵਿਖੇ ਹੋਣ ਵਾਲੇ 20 ਕਰੋੜ ਦੇ ਵਿਕਾਸ ਕਾਰਜਾਂ ਦੇ ਮਤੇ ਪਾਸ

Monday, Sep 30, 2024 - 06:30 PM (IST)

ਫਾਜ਼ਿਲਕਾ (ਨਾਗਪਾਲ)–ਨਗਰ ਕੌਂਸਲ ਫਾਜ਼ਿਲਕਾ ਵਿਖੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੀ ਅਗਵਾਈ ਹੇਠ ਐੱਮ. ਸੀ. ਦੀ ਹਾਜ਼ਰੀ ’ਚ 20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਮਤੇ ਪਾਸ ਕੀਤੇ ਗਏ, ਜੋਕਿ ਆਉਂਦੇ ਸਾਲ ’ਚ ਮੁਕੰਮਲ ਕਰ ਲਏ ਜਾਣਗੇ। ਜਿਸ ਦੀ ਪੂਰਤੀ ਨਾਲ ਸ਼ਹਿਰਾਂ ਦੀ ਨੁਹਾਰ ਬਦਲੇਗੀ। ਵਿਧਾਇਕ ਫਾਜ਼ਿਲਕਾ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ’ਚ ਕੋਈ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸ਼ਹਿਰ ਅੰਦਰ 20 ਕਰੋੜ ਦੇ ਵੱਖ-ਵੱਖ ਵਿਕਾਸ ਕਾਰਜ ਉਲੀਕੇ ਜਾਣਗੇ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, ਪਹਿਲੀ ਅਕਤੂਬਰ ਤੋਂ ਇੰਨੇ ਵਜੇ ਲੱਗਣਗੇ ਸਕੂਲ

ਸ਼ਹਿਰ ਦੇ ਵਿਕਾਸ ’ਚ ਲਗਾਤਾਰ ਕਾਰਵਾਈਆਂ ਅਮਲ ’ਚ ਲਿਆਂਦੀਆਂ ਜਾ ਰਹੀਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆ ਕਿਹਾ ਕਿ ਵਿਕਾਸ ਪ੍ਰਾਜੈਕਟਾ ਸਮੇਂ ਸਿਰ ਮੁਕੰਮਲ ਕੀਤੇ ਜਾਣ ਅਤੇ ਪ੍ਰਾਜੈਕਟਾਂ ਨੂੰ ਪੂਰਾ ਕਰਨ ’ਚ ਮਟੀਰੀਅਲ ਚੰਗਾ ਵਰਤਿਆ ਜਾਵੇ। ਇਸ ਮੌਕੇ ਪ੍ਰਧਾਨ ਨਗਰ ਕੌਂਸਲ ਸੁਰਿੰਦਰ ਸਚਦੇਵਾ, ਗਉ ਸੇਵਾ ਕਮਿਸ਼ਨ ਮੈਂਬਰ ਅਰੁਣ ਵਧਵਾ, ਐੱਮ. ਸੀ. ਅਮਨ ਦੁਰੇਜਾ, ਵਿਨੀਤਾ ਗਾਂਧੀ, ਪੂਜਾ ਲੁਥਰਾ, ਸੀਨੀਅਰ ਆਗੂ ਸੁਨੀਲ ਮੈਣੀ, ਬੰਸੀ ਸਾਮਾ ਮੌਜੂਦ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


shivani attri

Content Editor

Related News