ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜ ਬਾਰੇ ਜਾਣਨ ਲਈ ‘ਨੋਅ ਯੂਅਰ ਕੈਂਡੀਡੇਟ’ ਐਪ ਦੀ ਵਰਤੋਂ ਕਰਨ ਵੋਟਰ : ਜ਼ਿਲ੍ਹਾ ਚੋਣ ਅਫ਼ਸਰ

01/28/2022 5:56:53 PM

ਸੰਗਰੂਰ (ਵਿਜੈ ਕੁਮਾਰ ਸਿੰਗਲਾ)-ਭਾਰਤੀ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਚੋਣਾਂ-2022 ’ਚ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜ ਬਾਰੇ ਆਮ ਲੋਕਾਂ ਨੂੰ ਜਾਣੂ ਕਰਵਾਉਣ ਦੇ ਉਦੇਸ਼ ਨਾਲ ‘ਨੋਅ ਯੂਅਰ ਕੈਂਡੀਡੇਟ’ (ਆਪਣੇ ਉਮੀਦਵਾਰ ਨੂੰ ਜਾਣੋ) ਐਪਲੀਕੇਸ਼ਨ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਰਾਮਵੀਰ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ-2022 ’ਚ ਚੋਣ ਲੜ ਰਹੇ ਉਮੀਦਵਾਰਾਂ ਵੱਲੋਂ ਆਪਣੀ ਨਾਮਜ਼ਦਗੀ ਦਾਖ਼ਲ ਕਰਨ ਸਮੇਂ ਆਪਣੇ ਅਪਰਾਧਿਕ ਪਿਛੋਕੜ ਬਾਰੇ ਨਾਮਜ਼ਦਗੀ ਪੱਤਰ ’ਚ ਦਰਜ ਕਰਨਾ ਲਾਜ਼ਮੀ ਹੈ।

ਉਨ੍ਹਾਂ ਕਿਹਾ ਕਿ ਡਿਜੀਟਾਈਜੇਸ਼ਨ ਸਮੇਂ ਰਿਟਰਨਿੰਗ ਅਫ਼ਸਰ ਵੱਲੋਂ ਉਮੀਦਵਾਰ ਦੇ ਅਪਰਾਧਿਕ ਪਿਛੋਕੜ ਬਾਰੇ ਹਾਂ ਜਾਂ ਨਾਂਹ ਚੈੱਕ ਬਾਕਸ ’ਤੇ ਕਲਿੱਕ ਕਰਨਾ ਹੋਵੇਗਾ ਤੇ ਉਮੀਦਵਾਰ ਵੱਲੋਂ ਨਾਮਜ਼ਦਗੀ ਸਮੇਂ ਜਮ੍ਹਾ ਕਰਵਾਇਆ ਦਸਤਾਵੇਜ਼ ਸਕੈਨ ਕਰ ਕੇ ਅਪਲੋਡ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਰਿਟਰਨਿੰਗ ਅਫ਼ਸਰ ਇਹ ਯਕੀਨੀ ਬਣਾਉਣਗੇ ਕਿ ਉਮੀਦਵਾਰ ਦੇ ਅਪਰਾਧਿਕ ਪਿਛੋਕੜ ਵਾਲਾ ਦਸਤਾਵੇਜ਼ ਦਰੁੱਸਤ ਹੈ ਤੇ ਕੋਈ ਵੀ ਨਾਗਰਿਕ ਇਸ ਨੂੰ ‘ਨੋਅ ਯੂਅਰ ਕੈਂਡੀਡੇਟ’ ਐਪ ਰਾਹੀਂ ਦੇਖ ਸਕੇਗਾ। ਉਨ੍ਹਾਂ ਕਿਹਾ ਕਿ ਇਸ ਐਪਲੀਕੇਸ਼ਨ ਜ਼ਰੀਏ ਵੋਟਰਾਂ ਨੂੰ ਆਪਣੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜ ਬਾਰੇ ਪਤਾ ਲੱਗ ਸਕੇਗਾ ਤੇ ਇਹ ਐਪ ਉਨ੍ਹਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ ’ਚ ਮਦਦਗਾਰ ਹੋਵੇਗੀ।

Manoj

This news is Content Editor Manoj