ਮੋਗਾ ਜ਼ਿਲ੍ਹੇ ''ਚ ਪੰਚਾਂ ਲਈ ਵੋਟਿੰਗ ਪ੍ਰਕਿਰਿਆ ਜਾਰੀ
Sunday, Jul 27, 2025 - 03:34 PM (IST)

ਮੋਗਾ (ਕਸ਼ਿਸ਼)- ਮੋਗਾ ਜ਼ਿਲ੍ਹੇ ਦੇ ਬਲਾਕ 1 ਅਤੇ ਬਲਾਕ 2 ਤੋਂ ਇਲਾਵਾ, ਧਰਮਕੋਟ ਅਤੇ ਬਾਘਾਪੁਰਾਣਾ ਦੇ ਇਕ ਸਰਪੰਚ ਅਤੇ 46 ਪੰਚਾਂ ਦੀ ਚੋਣ ਲਈ ਸਵੇਰ ਤੋਂ ਹੀ ਸ਼ਾਂਤੀਪੂਰਵਕ ਵੋਟਿੰਗ ਹੋ ਰਹੀ ਹੈ, ਜੋਕਿ ਸ਼ਾਮ 4 ਵਜੇ ਤੱਕ ਜਾਰੀ ਰਹੇਗੀ। ਪ੍ਰਸ਼ਾਸਨ ਨੇ ਇਨ੍ਹਾਂ ਚੋਣਾਂ ਲਈ ਸਖ਼ਤ ਪ੍ਰਬੰਧ ਕੀਤੇ ਹਨ। ਦਾਤਾ ਪਿੰਡ ਦੇ ਸਰਪੰਚ ਦੀ ਮੌਤ ਤੋਂ ਬਾਅਦ ਪਿੰਡ ਵਾਸੀਆਂ ਨੇ ਸਰਬਸੰਮਤੀ ਨਾਲ ਉਨ੍ਹਾਂ ਦੀ ਪਤਨੀ ਸਵਰਨਜੀਤ ਕੌਰ ਨੂੰ ਸਰਪੰਚ ਚੁਣਿਆ। ਇਕ ਸਰਪੰਚ ਅਤੇ 33 ਪੰਚਾਂ ਦੀ ਚੋਣ ਸਰਬਸੰਮਤੀ ਨਾਲ ਹੋਈ ਹੈ।
ਇਹ ਵੀ ਪੜ੍ਹੋ: Punjab: ਖੇਤਾਂ 'ਚੋਂ ਮਿਲੀ ਪੁੱਤਰ ਦੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ, ਦੋ ਦਿਨਾਂ ਤੋਂ ਸੀ ਲਾਪਤਾ
ਤੁਹਾਨੂੰ ਦੱਸ ਦੇਈਏ ਕਿ ਜ਼ਿਲ੍ਹੇ ਦੇ ਦਾਤਾ ਪਿੰਡ ਦੇ ਸਰਪੰਚ ਗੁਰਿੰਦਰ ਸਿੰਘ ਦੀ ਮੌਤ ਕਾਰਨ ਇਥੇ ਦੋਬਾਰਾ ਸਰਪੰਚ ਦੀ ਚੋਣ ਕਰਵਾਈ ਜਾ ਰਹੀ ਸੀ ਪਰ ਪਿੰਡ ਵਾਸੀਆਂ ਨੇ ਸਰਬਸੰਮਤੀ ਨਾਲ ਗੁਰਵਿੰਦਰ ਸਿੰਘ ਗੁੱਗੂ ਦੀ ਪਤਨੀ ਸਵਰਨਜੀਤ ਕੌਰ ਨੂੰ ਸਰਪੰਚ ਚੁਣਿਆ। ਇਸ ਤੋਂ ਇਲਾਵਾ ਸਰਬਸੰਮਤੀ ਵੱਲੋਂ 33 ਹੋਰ ਪੰਚ ਵੀ ਚੁਣੇ ਗਏ ਹਨ। ਅੱਜ ਜ਼ਿਲ੍ਹੇ ਵਿੱਚ ਸਿਰਫ਼ 13 ਪੰਚਾਂ ਦੀ ਚੋਣ ਲਈ ਵੋਟਿੰਗ ਹੋ ਰਹੀ ਹੈ। ਵੋਟਿੰਗ ਦੇ ਨਤੀਜੇ ਅੱਜ ਸ਼ਾਮ ਨੂੰ ਹੀ ਐਲਾਨੇ ਜਾਣਗੇ।
ਇਹ ਵੀ ਪੜ੍ਹੋ: ਪੰਜਾਬ 'ਚ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਖੜ੍ਹੀ ਹੋਵੇਗੀ ਵੱਡੀ ਮੁਸੀਬਤ! 29 ਜੁਲਾਈ ਲਈ ਹੋਇਆ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e