ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਵਾਰਡ ਵਾਸੀਆਂ ਨੇ ਖੋਲ੍ਹਿਆ ਮੋਰਚਾ, ਨਸ਼ਾ ਛੱਡਣ ਵਾਲਿਆਂ ਦੀ ਕਮੇਟੀ ਕਰੇਗੀ ਮਦਦ

05/20/2022 4:45:17 PM

ਮਾਨਸਾ (ਚਾਹਲ) : ਨਸ਼ਿਆਂ ਦੇ ਵੱਧਦੇ ਪ੍ਰਭਾਵ ਨੂੰ ਖਤਮ ਕਰਨ ਦੇ ਮਕਸਦ ਨਾਲ ਮਾਨਸਾ ਦੇ ਵਾਰਡ ਨੰਬਰ 6 ਦੇ ਵਾਸੀਆਂ ਨੇ ਜ਼ਿਲ੍ਹਾ ਪੁਲਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਨਸ਼ੇ ਦੇ ਖਾਤਮੇ ਲਈ 11 ਮੈਂਬਰਾਂ ਦੀ ਕਮੇਟੀ ਗਠਿਤ ਕੀਤੀ ਹੈ। ਇਹ ਕਮੇਟੀ ਜਿੱਥੇ ਨਸ਼ਾ ਵੇਚਣ ਵਾਲਿਆਂ ਨੂੰ ਪੁਲਸ ਹਵਾਲੇ ਕਰੇਗੀ, ਉੱਥੇ ਨਸ਼ਾ ਪੀੜ੍ਹਤਾਂ ਦਾ ਇਲਾਜ ਕਰਵਾਉਣ ਲਈ ਵੀ ਮਦਦ ਕਰੇਗੀ। ਜਿਸ ਲਈ SSP ਗੌਰਵ ਤੂਰਾ ਨੇ ਕਮੇਟੀ ਦੇ ਉਪਰਾਲੇ ਦਾ ਸਵਾਗਤ ਕਰਦਿਆਂ ਹੋਰ ਕੌਂਸਲਰਾਂ ਨੂੰ ਵੀ ਪੂਰਣ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ।

ਇਹ ਵੀ ਪੜ੍ਹੋ :  ਨਵਜੋਤ ਸਿੱਧੂ ਦਾ ਮਹਿੰਗਾਈ ਦੇ ਵਿਰੋਧ 'ਚ ਹੱਲਾ ਬੋਲ, ਹਾਥੀ 'ਤੇ ਚੜ੍ਹ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ

ਵਾਰਡ ਨੰਬਰ 6 ਦੇ ਨਿਵਾਸੀਆਂ ਵੱਲੋਂ ਨਸ਼ਿਆਂ ਖ਼ਿਲਾਫ਼ ਗਠਿਤ ਕੀਤੀ 11 ਮੈਂਬਰੀ ਕਮੇਟੀ ਦੇ ਮੈਂਬਰ ਕੌਂਸਲਰ ਅਮਨਦੀਪ ਸਿੰਘ ਅਤੇ ਰਣਵੀਰ ਸਿੰਘ ਨੇ ਦੱਸਿਆ ਕਿ ਸਾਡੇ ਵਾਰਡ ਵਿੱਚ ਕਈ ਥਾਵਾਂ ’ਤੇ ਗੈਰ-ਕਾਨੂੰਨੀ ਨਸ਼ਾ ਵਿਕਦਾ ਹੈ, ਜਿਸ ਨੂੰ ਠੱਲ ਪਾਉਣ ਲਈ ਸਮੂਹ ਵਾਰਡ ਵਾਸੀਆਂ ਵੱਲੋਂ 11 ਮੈਂਬਰੀ ਕਮੇਟੀ ਬਣਾਈ ਗਈ ਹੈ ਜੋ ਕਿ ਨਸ਼ੇ ਵੇਚਣ ਵਾਲੇ ਲੋਕਾਂ ਖਿਲਾਫ ਕਾਰਵਾਈ ਕਰਨ ਦੇ ਨਾਲ-ਨਾਲ ਨਸ਼ਾ ਪੀੜਤਾਂ ਦਾ ਇਲਾਜ ਕਰਵਾਉਣ ’ਚ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਅਸੀਂ ਇਸ ਬਾਰੇ ਡੀ.ਸੀ. ਮਾਨਸਾ ਤੇ ਐੱਸ.ਐੱਸ.ਪੀ. ਮਾਨਸਾ ਨਾਲ ਵੀ ਗੱਲ ਕੀਤੀ ਹੈ, ਜਿਨ੍ਹਾਂ ਨੇ ਕਮੇਟੀ ਨੂੰ ਪੂਰਨ ਸਹਿਯੋਗ ਦੇਣ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਉਹ ਸਾਡੀ ਕਮੇਟੀ ਨਾਲ ਸੰਪਰਕ ਕਰ ਸਕਦਾ ਹੈ ਤੇ ਕਮੇਟੀ ਵੱਲੋਂ ਉਸਦਾ ਇਲਾਜ ਕਰਵਾਇਆ ਜਾਵੇਗਾ। ਵਾਰਡ ਵਾਸੀ ਜਿੱਤ ਸਿੰਘ ਨੇ ਨੌਜਵਾਨਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਹੋਰ ਲੋਕਾਂ ਨੂੰ ਵੀ ਸਹਿਯੋਗ ਕਰਨ ਦੀ ਅਪੀਲ ਕੀਤੀ। 

ਇਹ ਵੀ ਪੜ੍ਹੋ : ਵਹਿਸ਼ੀਪੁਣੇ ਦੀ ਹੱਦ! ਪਤਨੀ ਨੂੰ ਲਗਾਇਆ ਹੱਥ ਤਾਂ 12 ਸਾਲਾ ਨਾਬਾਲਗ ਨੂੰ ਨੰਗਾ ਕਰਕੇ ਡੰਡਿਆਂ ਨਾਲ ਕੁੱਟਿਆ

ਮਾਨਸਾ ਦੇ SSP ਗੌਰਵ ਤੂਰਾ ਨੇ ਕਮੇਟੀ ਦੀ ਪ੍ਰਸ਼ੰਸਾ ਕਰਦਿਆਂ ਕਮੇਟੀ ਨੂੰ ਪੂਰਣ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਾਰਡ ਨੰ 6 ਦੇ ਕੌਂਸਲਰ ਵੱਲੋਂ ਵਾਰਡ ਵਾਸੀਆਂ ਦੇ ਸਹਿਯੋਗ ਨਾਲ ਨਸ਼ੇ ਖ਼ਿਲਾਫ਼ ਮਤਾ ਪਾ ਕੇ ਇੱਕ ਕਮੇਟੀ ਬਣਾਈ ਗਈ ਹੈ ਜੋ ਕਿ ਨਸ਼ਿਆਂ ਨੂੰ ਰੋਕਣ ਦੇ ਨਾਲ-ਨਾਲ ਨਸ਼ਾ ਵੇਚਣ ਵਾਲੇ ਲੋਕਾਂ ਦੀ ਜਾਣਕਾਰੀ ਪੁਲਸ ਨੂੰ ਦੇਵੇਗੀ ਅਤੇ ਨਾਲ ਹੀ ਨਸ਼ੇ ਦੇ ਸ਼ਿਕਾਰ ਲੋਕਾਂ ਦਾ ਨਸ਼ਾ ਛੁਡਾਉਣ ਵਿੱਚ ਮਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀਂ ਵਾਰਡ ਵਾਸੀਆਂ ਦੇ ਇਸ ਉਪਰਾਲੇ ਦਾ ਸਵਾਗਤ ਕਰਦੇ ਹਾਂ ਅਤੇ ਉਮੀਦ ਕਰਦੇ ਹਾਂ ਕਿ ਆਉਣ ਵਾਲੇ ਸਮੇ ਵਿੱਚ ਹੋਰ ਕੌਂਸਲਰ ਵੀ ਆਪਣੇ ਵਾਰਡ ਵਿੱਚ ਇਸ ਨੂੰ ਲਾਗੂ ਕਰਨਗੇ ਤਾਂ ਕਿ ਮਾਨਸਾ ਸ਼ਹਿਰ ਵਿੱਚੋਂ ਨਸ਼ਾ ਘੱਟ ਸਕੇ।

PunjabKesari

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ 

 


Meenakshi

News Editor

Related News