ਗੋਦਾਮ ''ਚ ਅੱਗ ਲੱਗਣ ਨਾਲ ਕਰੋੜਾਂ ਦਾ ਸਾਮਾਨ ਸੜਿਆ

Tuesday, Sep 29, 2020 - 04:40 PM (IST)

ਗੋਦਾਮ ''ਚ ਅੱਗ ਲੱਗਣ ਨਾਲ ਕਰੋੜਾਂ ਦਾ ਸਾਮਾਨ ਸੜਿਆ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਰਿਣੀ, ਖ਼ੁਰਾਣਾ): ਸਥਾਨਕ ਐੱਸ.ਐੱਸ.ਪੀ. ਦਫ਼ਤਰ ਦੇ ਅੱਗੇ ਸਥਿਤ ਇਕ ਗੋਦਾਮ 'ਚ ਅਚਾਨਕ ਅੱਗ ਲੱਗਣ ਨਾਲ ਕਰੋੜਾਂ ਦੇ ਸਾਮਾਨ ਦੇ ਨੁਕਸਾਨ ਹੋਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਅਨਾਜ ਮੰਡੀ ਵਿਖੇ ਸਥਿਤ ਜਗਮੀਤ ਪੈਸਟੀਸਾਈਡਜ਼, ਜਿਸਦਾ ਬਠਿੰਡਾ ਰੋਡ ਐੱਸ.ਐੱਸ.ਪੀ. ਦਫ਼ਤਰ ਅੱਗੇ ਗੋਦਾਮ ਹੈ, 'ਚ ਅਚਾਨਕ  ਬਿਜਲੀ ਦਾ ਸ਼ਾਰਟ ਸਰਕਟ ਹੋਇਆ, ਜਿਸ ਨਾਲ ਗੋਦਾਮ 'ਚ ਪਿਆ ਕਰੋੜਾਂ ਦਾ ਸਾਮਾਨ ਸੜ ਗਿਆ। ਗੋਦਾਮ ਦੇ ਮਾਲਕ ਜਗਮੀਤ ਸਿੰਘ ਨੇ ਦੱਸਿਆ ਕਿ ਲੋਕਾਂ ਨੇ ਗੋਦਾਮ 'ਚ ਧੂੰਆਂ ਨਿਕਲਣ ਦੀ ਸੂਚਨਾ ਦਿੱਤੀ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਤੁਰੰਤ ਮੌਕੇ 'ਤੇ ਜਾ ਕੇ ਫਾਇਰ ਬਿਗ੍ਰੇਡ ਨੂੰ ਸੂਚਿਤ ਕੀਤਾ ਤੇ ਅੱਗ 'ਤੇ ਕਾਬੂ ਪਾਇਆ, ਪਰ ਉਦੋਂ ਤੱਕ ਗੋਦਾਮ 'ਚ ਪਿਆ ਕਰੀਬ 5 ਕਰੋੜ ਦਾ ਸਾਮਾਨ ਸੜ ਚੁੱਕਾ ਸੀ।


author

Shyna

Content Editor

Related News