ਲੋਕ ਸੰਪਰਕ ਅਧਿਕਾਰੀ ਡਾ. ਸਰਬਜੀਤ ਸਿੰਘ ਕੰਗਣੀਵਾਲ ਨੂੰ ਸੇਵਾਮੁਕਤੀ ਮੌਕੇ ਦਿੱਤੀ ਨਿੱਘੀ ਵਿਦਾਇਗੀ

Thursday, Feb 01, 2024 - 01:04 AM (IST)

ਲੋਕ ਸੰਪਰਕ ਅਧਿਕਾਰੀ ਡਾ. ਸਰਬਜੀਤ ਸਿੰਘ ਕੰਗਣੀਵਾਲ ਨੂੰ ਸੇਵਾਮੁਕਤੀ ਮੌਕੇ ਦਿੱਤੀ ਨਿੱਘੀ ਵਿਦਾਇਗੀ

ਚੰਡੀਗੜ੍ਹ: ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਵੱਲੋਂ ਲੋਕ ਸੰਪਰਕ ਅਧਿਕਾਰੀ ਡਾ. ਸਰਬਜੀਤ ਸਿੰਘ ਕੰਗਣੀਵਾਲ ਨੂੰ ਉਨ੍ਹਾਂ ਦੀ ਸੇਵਾਮੁਕਤੀ ਮੌਕੇ ਨਿੱਘੀ ਵਿਦਾਇਗੀ ਦਿੰਦਿਆਂ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੇ ਵਿਭਾਗ ਵਿਚ ਤਕਰੀਬਨ 22 ਸਾਲ ਸੇਵਾਵਾਂ ਨਿਭਾਈਆਂ। 

ਇਹ ਖ਼ਬਰ ਵੀ ਪੜ੍ਹੋ - ਗੈਂਗਸਟਰ ਬੱਲੂ ਪਹਿਲਵਾਨ ਦਾ ਸ਼ਰੇਆਮ ਹੋਇਆ ਕਤਲ, ਮੋਟਰਸਾਈਕਲ ਰੋਕ ਕੇ ਮਾਰੀਆਂ 20 ਗੋਲ਼ੀਆਂ

ਵਿਦਾਇਗੀ ਸਮਾਗਮ ਦੌਰਾਨ ਡਾ. ਸਰਬਜੀਤ ਸਿੰਘ ਕੰਗਣੀਵਾਲ ਨਾਲ ਆਪਣੇ ਅਣ-ਫੋਲੇ ਵਰਕਿਆਂ ਨੂੰ ਫੋਲਦਿਆਂ ਜੁਆਇੰਟ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ, ਜੁਆਇੰਟ ਡਾਇਰੈਕਟਰ ਹਰਜੀਤ ਸਿੰਘ ਗਰੇਵਾਲ, ਜੁਆਇੰਟ ਡਾਇਰੈਕਟਰ ਪ੍ਰੀਤ ਕੰਵਲ ਸਿੰਘ, ਡਿਪਟੀ ਡਾਇਰੈਕਟਰ ਇਸ਼ਵਿੰਦਰ ਸਿੰਘ ਗਰੇਵਾਲ, ਡਿਪਟੀ ਡਾਇਰੈਕਟਰ ਮਨਵਿੰਦਰ ਸਿੰਘ, ਡਿਪਟੀ ਡਾਇਰੈਕਟਰ ਸ਼ਿਖਾ ਨਹਿਰਾ, ਡਿਪਟੀ ਡਾਇਰੈਕਟਰ ਗੁਰਮੀਤ ਸਿੰਘ ਖਹਿਰਾ, ਆਈ.ਪੀ.ਆਰ.ਓ ਨਵਦੀਪ ਸਿੰਘ ਗਿੱਲ ਅਤੇ ਕੁਲਤਾਰ ਸਿੰਘ ਮੀਆਂਪੁਰੀ ਅਤੇ ਹੋਰ ਅਧਿਕਾਰੀਆਂ ਨੇ ਕੰਗਣੀਵਾਲ ਦੇ ਜੀਵਨ ਦੇ ਵੱਖ-ਵੱਖ ਪਹਿਲੂਆਂ ਨੂੰ ਉਜਾਗਰ ਕੀਤਾ। ਡਾ. ਕਾਗਣੀਵਾਲ ਵੱਲੋਂ ਵਿਭਾਗ ਵਿਚ ਨਿਭਾਈਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਡਾ. ਕਾਗਨੀਵਾਲ ਦੀ ਮਿਸਾਲੀ ਸਖ਼ਤ ਮਿਹਨਤ, ਸਮਰਪਣ ਅਤੇ ਲਗਨ ਉਨ੍ਹਾਂ ਦੇ ਸਾਥੀਆਂ ਅਤੇ ਨਵੇਂ ਭਰਤੀ ਹੋਏ ਸਟਾਫ਼ ਮੈਂਬਰਾਂ ਨੂੰ ਪੂਰੀ ਲਗਨ ਨਾਲ ਸੇਵਾਵਾਂ ਨਿਭਾਉਣ ਲਈ ਹਮੇਸ਼ਾ ਪ੍ਰੇਰਿਤ ਕਰੇਗੀ। 

ਇਹ ਖ਼ਬਰ ਵੀ ਪੜ੍ਹੋ - ਹੇਮੰਤ ਸੋਰੇਨ ਨੇ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ, 1 ਫ਼ਰਵਰੀ ਨੂੰ ਸਵੇਰੇ 10.30 ਵਜੇ ਹੋਵੇਗੀ ਸੁਣਵਾਈ

ਬੁਲਾਰਿਆਂ  ਨੇ ਇਹ ਵੀ ਕਿਹਾ ਕਿ ਸੇਵਾਮੁਕਤ ਹੋਣ ਤੋਂ ਬਾਅਦ, ਉਹ ਆਪਣੀ ਸਮਾਜਿਕ ਜ਼ਿੰਮੇਵਾਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਤੋਂ ਇਲਾਵਾ ਆਪਣੇ ਪਰਿਵਾਰ ਨਾਲ ਹੋਰ ਕੀਮਤੀ ਸਮਾਂ ਬਿਤਾ ਸਕਣਗੇ। ਇਸ ਮੌਕੇ ਸਟਾਫ਼ ਮੈਂਬਰਾਂ ਵੱਲੋਂ ਡਾ. ਸਰਬਜੀਤ ਸਿੰਘ ਕਾਗਣੀਵਾਲ ਅਤੇ ਉਨ੍ਹਾਂ ਦੀ ਪਤਨੀ ਡਾ. ਮਾਲਤੀ ਸਿੰਘ, ਵਿਗਿਆਨੀ, ਨਾਈਪਰ (ਐੱਨ.ਆਈ.ਪੀ.ਈ.ਆਰ.) ਨੂੰ ਵੀ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News