ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੋਮਾਂਤਰੀ ਨਗਰ ਕੀਰਤਨ ਦਾ ਸੰਗਤਾਂ ਵਲੋਂ ਭਰਵਾਂ ਸਵਾਗਤ

10/18/2019 8:14:16 PM

ਸਰਦੂਲਗੜ, (ਚੋਪੜਾ)— ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਨੱਨਕਾਣਾ ਸਾਹਿਬ ਤੋਂ ਰਵਾਨਾ ਹੋਇਆ ਕੋਮਾਂਤਰੀ ਨਗਰ ਕੀਰਤਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਸ਼ਹਿਰਾ, ਕਸਬਿਆਂ ਤੇ ਪਿੰਡਾਂ ਤੋਂ ਹੁੰਦਾ ਹੋਇਆ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਸਰਦੂਲਗੜ•ਹਲਕੇ 'ਚ ਪ੍ਰਵੇਸ਼ ਕੀਤਾ। ਜਿਥੇ ਇਲਾਕੇ ਦੀਆਂ ਸੰਗਤਾਂ ਦੇ ਹੜ ਨੇ ਇਸ ਆਲੋਕਿਕ ਨਗਰ ਕੀਰਤਨ ਤੇ ਸਿੱਖ ਗੁਰੂ ਸਾਹਿਬਾਨ ਨਾਲ ਸਬੰਧਤ ਪਵਿੱਤਰ ਅਸਤਰ-ਸ਼ਸਤਰ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਦੁਆਰਾ ਪ੍ਰਯੋਗ 'ਚ ਲਿਆਂਦੇ ਗਏ ਵੱਟਿਆਂ ਦੇ ਦਰਸ਼ਨ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕਰਕੇ ਆਪਣਾ ਜੀਵਨ ਸਫਲ ਕੀਤਾ।
ਇਸ ਨਗਰ ਕੀਰਤਨ ਦਾ ਸਵਾਗਤ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਤੇ ਇਲਾਕੇ 'ਚ ਥਾਂ-ਥਾਂ ਤੇ ਸਵਾਗਤੀ ਗੇਟ ਲਗਾ ਕੇ ਕੀਤਾ ਗਿਆ। ਇਸ ਨਗਰ ਕੀਰਤਨ ਦਾ ਆਪਣੇ ਪਿੰਡ ਭੂੰਦੜ ਵਿਖੇ ਸੰਗਤਾਂ ਦੇ ਵੱਡੇ ਇਕੱਠ ਨਾਲ ਸਵਾਗਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਇਸ ਨਗਰ ਕੀਰਤਨ ਸਬੰਧੀ ਹਰ ਧਰਮ ਤੇ ਜਾਤੀ ਦੀਆਂ ਸੰਗਤਾਂ 'ਚ ਬਹੁਤ ਵੱਡਾ ਉਤਸ਼ਾਹ ਹੈ ਤੇ ਸੰਗਤਾਂ ਦੂਰ ਦੁਰਾੜੇ ਦੇ ਪਿੰਡਾਂ ਤੋਂ ਇਸ ਆਲੋਕਿਕ ਨਗਰ ਕੀਰਤਨ ਦੇ ਦਰਸ਼ਨ ਕਰਨ ਲਈ ਉਤਾਵਾਲੀਆਂ ਹਨ। ਸਰਦੂਲਗੜ•ਦੇ ਇਤਿਹਾਸਕ ਗੁਰਦੁਆਰਾ ਮਾਲ ਸਾਹਿਬ ਅਤੇ ਸਰੋਵਰ ਸਾਹਿਬ ਵਿਖੇ ਕਾਂਗਰਸੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਅਜੀਤਇੰਦਰ ਸਿੰਘ ਮੋਫਰ ਨੇ ਸੰਗਤਾਂ ਦੇ ਭਾਰੀ ਇਕੱਠ ਨਾਲ ਨਗਰ ਕੀਰਤਨ ਦਾ ਸਵਾਗਤ ਕਰਦਿਆਂ ਕਿਹਾ ਕਿ ਅਸੀਂ ਬਹੁਤ ਹੀ ਭਾਗਸ਼ਾਲੀ ਹਾਂ ਜੋ ਸ੍ਰੀ ਗੁਰੂ ਨਾਨਕ ਜੀ ਦੇ ਜਨਮ ਅਸਥਾਨ ਤੋਂ ਚੱਲੇ ਇਸ ਆਲੋਕਿਕ ਨਗਰ ਕੀਰਤਨ ਦੇ ਦਰਸ਼ਨ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਬਾਬੇ ਨਾਨਕ ਵਲੋਂ ਕਿਰਤ ਕਰੋ, ਵੰਡ ਸ਼ੱਕੋ ਤੇ ਨਾਮ ਜਪੋ ਦੇ ਦਿੱਤੇ ਸ਼ੰਦੇਸ 'ਤੇ ਚੱਲ ਕੇ ਆਪਣਾ ਜੀਵਨ ਸਫਲ ਕਰ ਸਕਦੇ ਹਾਂ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਨਿਸ਼ਾਨ ਸਿੰਘ, ਮਨਜੀਤ ਸਿੰਘ ਬੱਪੀਆਣਾ, ਅਮਰੀਕ ਸਿੰਘ ਕੋਟਸ਼ਮੀਰ, ਸੁਰਜੀਤ ਸਿੰਘ ਰਾਏਪੁਰ, ਬਲਵਿੰਦਰ ਸਿੰਘ, ਲੋਕਲ ਗੁਰੂਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਗੁਰਚਰਨ ਸਿੰਘ, ਬਲਦੇਵ ਸਿੰਘ, ਜਗਤਾਰ ਸਿੰਘ, ਚੈਅਰਮੈਨ ਸਤਪਾਲ ਵਰਮਾ, ਜਤਿੰਦਰ ਜੈਨ ਬੋਬੀ, ਸੁਖਵਿੰਦਰ ਸਿੰਘ ਸੁੱਖਾ ਭਾਊ, ਭੂਪਿੰਦਰ ਸਿੰਘ ਸਰਾਂ, ਹੇਮੰਤ ਹਨੀ, ਪ੍ਰੀਤ ਸਿੰਘ ਸੰਧੂ, ਬਿੰਦਰ ਸਿੰਘ ਤੇ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ।

KamalJeet Singh

This news is Content Editor KamalJeet Singh